Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਸਰਕਾਰ ਇਸ ਸੰਕਟ ਦੀ ਇਸ ਘੜੀ ਵਿਚ ਲੋਕਾਂ ਨਾਲ ਖੜ੍ਹੀ ਹੈ-ਵਿਧਾਇਕ ਸ਼ੈਰੀ ਕਲਸੀ

ਬਿਆਸ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi, DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 18 Aug 2023

ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਨਾਲ ਪੈਦਾ ਹੋਈ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਮੇਤ ਕੈਬਨਿਟ ਮੰਤਰੀ, ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਸਮੇਤ ਪੂਰਾ ਪ੍ਰਸ਼ਾਸਨ ਲੋਕਾਂ ਨੂੰ ਰਾਹਤ ਦੇਣ ਵਿੱਚ ਦਿਨ ਰਾਤ ਲੱਗਾ ਹੋਇਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਉਹ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਬਿਆਸ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਗਏ ਸਨ। 

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸੂ ਅਗਰਵਾਲ, ਚੇਅਰਮੈਨ ਰਮਨ ਬਹਿਲ ਅਤੇ ਐਸ.ਐਸ.ਪੀ ਹਰੀਸ਼ ਦਯਾਮਾ ਵੀ ਮੋਜੂਦ ਸਨ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਐਨ.ਡੀ.ਆਰ.ਐਫ, ਭਾਰਤੀ ਫੌਜ ਦੇ ਜਵਾਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਜੰਗੀ ਪੱਧਰ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। 

ਉਨਾਂ ਕਿਹਾ ਕਿ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਅਤੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD