Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੈਕਟਰ 69 ਤੇ ਅਤੇ 79 ਵਿੱਚ ਅਧੂਰੀਆਂ ਪਈਆਂ ਡਿਸਪੈਂਸਰੀਆਂ ਫੌਰੀ ਤੌਰ 'ਤੇ ਮੁਕੰਮਲ ਕਰਨ ਦੀ ਕੀਤੀ ਮੰਗ : ਕੁਲਜੀਤ ਸਿੰਘ ਬੇਦੀ

ਝੂਠੇ ਦਾਵੇ ਕਰਕੇ ਲੋਕਾਂ ਨੂੰ ਹੋਰ ਮੂਰਖ ਨਹੀਂ ਬਣਾ ਸਕਦੀ ਪੰਜਾਬ ਸਰਕਾਰ: ਡਿਪਟੀ ਮੇਅਰ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh

Web Admin

Web Admin

5 Dariya News

ਮੋਹਾਲੀ , 18 Aug 2023

Last updated on: Aug 18, 2023, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਸਰਕਾਰ ਵਲੋਂ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਉਥੇ ਲੱਖਾਂ ਦੀ ਗਿਣਤੀ ਦੇ ਵਿੱਚ ਕੀਤੇ ਜਾ ਰਹੇ ਇਲਾਜ ਬਾਰੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਗਰਦਾਨਿਆ ਹੈ। ਡਿਪਟੀ ਮੇਅਰ ਨੇ ਇਸ ਦੀ ਮਿਸਾਲ ਦਿੰਦਿਆਂ ਕਿਹਾ ਕਿ ਮੋਹਾਲੀ ਵਿੱਚ ਅਪਗ੍ਰੇਡ ਕਰਕੇ ਡਿਸਪੈਂਸਰੀ ਤੋਂ ਹਸਪਤਾਲ ਬਣਾਏ ਫੇਜ਼ 3ਬੀ1 ਦੇ ਸੈਂਟਰ ਵਿੱਚ ਡਿਸਪੈਂਸਰੀ ਨੂੰ ਪੰਜਾਬ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਹੈ। 

ਸੈਕਟਰ 69 ਅਤੇ 79 ਵਿੱਚ ਪਿਛਲੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਡਿਸਪੈਂਸੀਆਂ ਦਾ ਕੰਮ ਰੁਕਿਆ ਹੋਇਆ ਹੈ। ਇੱਕ ਡਿਸਪੈਂਸਰੀ ਦਾ ਲੈਂਟਰ ਪੈ ਚੁੱਕਿਆ ਹੈ ਤਾਂ ਦੂਜੇ ਦੇ ਸਿਰਫ਼ ਪਿੱਲਰ ਹੀ ਖੜ੍ਹੇ ਹਨ ਅਤੇ ਇੱਥੇ ਜੰਗਲੀ ਬੂਟੀ ਅਤੇ ਉੱਚਾ ਘਾਹ ਖੜਾ ਹੈ ਜਿਸ ਵਿੱਚ ਜ਼ਹਿਰੀਲੇ ਜੀਵ ਜੰਤੂ ਪੈਦਾ ਹੋ ਰਹੇ ਹਨ।

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੁਹਾਲੀ ਵਿਚਲੀਆਂ ਪਹਿਲਾਂ ਤੋਂ ਚੱਲ ਰਹੀਆਂ ਡਿਸਪੈਂਸਰੀਆਂ ਉੱਤੇ ਆਮ ਆਦਮੀ ਕਲੀਨਿਕ ਦੇ ਬੋਰਡ ਲਗਾ ਕੇ ਸਰਕਾਰ ਆਪਣਾ ਢੋਲ ਵਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ 583 ਤੇ ਹੁਣ ਹੋਰ ਨਵੇਂ 76 ਆਮ ਆਦਮੀ ਕਲੀਨਿਕ ਖੋਲਣ ਦਾ ਦਾਅਵਾ ਕੀਤਾ ਹੈ। 

ਉਹਨਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ 44 ਲੱਖ ਲੋਕਾਂ ਦਾ ਇਲਾਜ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੂਰਖ ਸਮਝਦੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ 44 ਲੱਖ ਲੋਕਾਂ ਦਾ ਇਲਾਜ ਤਾਂ 583 ਆਮ ਆਦਮੀ ਕਲੀਨਿਕਾਂ ਵਿੱਚ ਹੋ ਗਿਆ। ਇਸ ਤੋਂ ਇਲਾਵਾ ਜਿਲ੍ਹਾ ਪੱਧਰ ਤੇ ਸਰਕਾਰੀ ਸਿਵਲ ਹਸਪਤਾਲ ਹਨ। 100 ਤੋਂ ਵੱਧ ਸਬ ਡਿਵੀਜ਼ਨ ਪੱਧਰ ਦੇ ਸਰਕਾਰੀ ਹਸਪਤਾਲ ਹਨ ਤੇ ਕਰੀਬ 1000 ਤੋਂ ਵੱਧ ਸਰਕਾਰੀ ਡਿਸਪੈਂਸਰੀਆਂ ਹਨ। 

ਇਸ ਤੋਂ ਇਲਾਵਾ ਤਿੰਨ ਮੈਡੀਕਲ ਕਾਲਜ ਵੀ ਪੰਜਾਬ ਵਿੱਚ ਹਨ। ਪੰਜਾਬ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪ੍ਰਾਈਵੇਟ ਹਸਪਤਾਲ ਵੀ ਹਨ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹਨਾਂ ਅੰਕੜਿਆਂ ਤੇ ਗੌਰ ਕੀਤਾ ਜਾਵੇ ਤਾਂ ਪੰਜਾਬ ਵਿੱਚ ਇੰਨੇ ਬੰਦੇ ਨਹੀਂ ਹਨ ਜਿਨ੍ਹਾਂ ਦਾ ਇਲਾਜ ਕਰਨ ਦਾ ਦਾਅਵਾ ਪੰਜਾਬ ਸਰਕਾਰ ਆਮ ਆਦਮੀ ਕਲੀਨਿਕਾਂ ਰਾਹੀਂ ਕਰ ਰਹੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੀਤਾ ਸਿਰਫ ਇਹ ਹੈ ਕਿ ਚਲਦੀਆਂ ਡਿਸਪੈਂਸਰੀਆਂ ਦਾ ਰੰਗ ਰੋਗਨ ਕਰਵਾ ਕੇ ਮੁੱਖ ਮੰਤਰੀ ਦੀ ਤਸਵੀਰ ਲਗਾ ਕੇ ਆਮ ਆਦਮੀ ਕਲੀਨਿਕ ਬਣਾ ਦਿੱਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਅਧੂਰੀਆਂ ਪਈਆਂ ਬਿਲਡਿੰਗਾਂ ਨੂੰ ਪੂਰਾ ਕਰਕੇ ਡਿਸਪੈਂਸਰੀਆਂ ਖੋਲ੍ਹੀਆਂ ਜਾਣ ਅਤੇ ਫੇਜ਼ 3ਬੀ1 ਦੇ ਹਸਪਤਾਲ, ਜਿਸ ਨੂੰ ਸਰਕਾਰ ਨੇ ਲੀਵਰ ਅਤੇ ਬਾਇਲਰੀ ਇੰਸਟੀਚਿਊਟ ਬਣਾਇਆ ਹੈ, ਵਿਖੇ ਮਰੀਜ਼ਾਂ ਦੀ ਓਪੀਡੀ ਮੁੜ ਆਰੰਭ ਕੀਤੀ ਜਾਵੇ ਜਿਸ ਨੂੰ ਇੱਥੋਂ ਚੁੱਕ ਕੇ ਖਰੜ ਤਹਿਸੀਲ ਦੇ ਪਿੰਡ ਸੰਤੇਮਾਜਰਾ ਵਿਖੇ ਭੇਜ ਦਿੱਤਾ ਗਿਆ ਹੈ।  

ਡਿਪਟੀ ਮੇਅਰ ਨੇ ਕਿਹਾ ਕਿ ਉਹਨਾਂ ਦਾ ਮਕਸਦ ਸਰਕਾਰ ਦੇ ਦਾਅਵਿਆਂ ਤੋਂ ਉਲਟ ਅਸਲੀਅਤ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਸੀ ਅਤੇ ਅਸਲੀਅਤ ਇਹ ਹੈ ਕਿ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਰਾਹੀਂ ਆਪਣਾ ਪ੍ਰਚਾਰ ਕਰਨ ਤੱਕ ਸੀਮਿਤ ਹੈ।  ਉਹਨਾਂ ਕਿਹਾ ਕਿ ਸੈਕਟਰ 69 ਅਤੇ 79 ਵਿਚਲੀਆਂ ਡਿਸਪੈਂਸਰੀਆਂ ਅਧੂਰੀਆਂ ਛੱਡਣ ਕਾਰਨ ਇਲਾਕੇ ਦੇ ਲੋਕ ਪਰੇਸ਼ਾਨ ਹੋ ਰਹੇ ਹਨ। 

ਇੱਥੇ ਲੋਕਾਂ ਨੇ ਕੂੜਾ ਸੁੱਟਣਾ ਸ਼ੁਰੂ ਕਰ ਦਿੱਤਾ ਹੈ ਅਤੇ ਨਾਲ ਰਹਿੰਦੇ ਲੋਕ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਵਾਈ ਗੱਲਾਂ ਕਰਨ ਦੀ ਥਾਂ ਤੇ ਗਰਾਉਂਡ ਜ਼ੀਰੋ ਤੇ ਕੰਮ ਕਰੇ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਕੁਝ ਮਹੀਨਿਆਂ ਵਿੱਚ ਹੀ ਪਾਰਲੀਮੈਂਟ ਚੋਣਾਂ ਦਾ ਕੋਡ ਲੱਗ ਜਾਣਾ ਹੈ ਅਤੇ ਜਿਨ੍ਹਾਂ ਡਿਸਪੈਂਸੀਆਂ ਉੱਤੇ ਕਰੋੜਾਂ ਰੁਪਏ ਖਰਚ ਕਰਕੇ ਮੁੱਖ ਮੰਤਰੀ ਦੀਆਂ ਤਸਵੀਰਾਂ ਲਗਾਈਆਂ ਹਨ ਉਹਨਾਂ ਸਾਰਿਆਂ ਉੱਤੇ ਫੱਟੀ ਪੋਚਣੀ ਪੈਣੀ ਹੈ ਜਿਸ ਉੱਤੇ ਫੇਰ ਲੱਖਾਂ ਰੁਪਏ ਖਰਚ ਕਰਨੇ ਪੈਣਗੇ। ਉਹਨਾਂ ਕਿਹਾ ਕਿ ਸੈਂਟਰ ਦੀ ਸਕੀਮ ਉੱਤੇ ਆਪਣਾ ਨਾਮ ਵਰਤਣ ਕਰਕੇ ਪਹਿਲਾਂ ਹੀ ਕੇਂਦਰ ਸਰਕਾਰ ਨੇ ਪੰਜਾਬ ਦੀ ਗ੍ਰਾਂਟ ਰੋਕੀ ਹੋਈ ਹੈ। 

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਭਗਵੰਤ ਮਾਨ ਉਹੀ ਮੁੱਖ ਮੰਤਰੀ ਹਨ, ਜੋ ਐਮਬੂਲੈਂਸਾਂ ਉੱਤੇ ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਲੱਗਣ ਦਾ ਮਜਾਕ ਉਡਾਉਂਦੇ ਸਨ, ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਦਾ ਮਜਾਕ ਉਡਾਉਂਦੇ ਸਨ ਤੇ ਹੁਣ ਪੰਜਾਬ ਦੇ ਲੋਕਾਂ ਦਾ ਮਜਾਕ ਉਡਾ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸਿਹਰਾ ਲੈਣ ਦੀ ਫੋਕੀ ਰਾਜਨੀਤੀ ਨੂੰ ਛੱਡ ਕੇ ਸੈਕਟਰ ਅਤੇ 79 ਦੀਆਂ ਡਿਸਪੈਂਸਰੀਆਂ ਨੂੰ ਫ਼ੌਰਨ ਮੁਕੰਮਲ ਕਰਕੇ ਇਹਨਾਂ ਨੂੰ ਲੋਕਾਂ ਦੇ ਹਵਾਲੇ ਕਰੇ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਹਾਸਲ ਹੋ ਸਕਣ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD