Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ

ਮਿਸ਼ਨ ਇੰਦਰ ਧੁਨਸ਼ 5.0 ਤਹਿਤ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਲਈ ਸਬੰਧਿਤ ਵਿਭਾਗਾਂ ਨੂੰ ਦਿੱਤੇ ਨਿਰਦੇਸ਼

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 18 Aug 2023

Last updated on: Aug 18, 2023, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਹੋਈ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ, ਡਾ. ਇਸਿ਼ਤਾ ਸਰਵੀਲੈਂਸ ਅਫਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਸ਼ਾਮਲ ਹੋਏ ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਿਹਤ ਵਿਭਾਗ ਨੂੰ ਮਿਸ਼ਨ ਇੰਦਰ ਧੁਨਸ਼ 5.0 ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ।ਉਹਨਾਂ ਦੱਸਿਆ ਮਿਸ਼ਨ ਇੰਦਰ ਧਨੁਸ਼ ਪ੍ਰੋਗਰਾਮ 11 ਸਤੰਬਰ 2023 ਤੋਂ ਲੈ ਕੇ ਨਵੰਬਰ 2023 ਤੱਕ (ਤਿੰਨ ਰਾਊਂਡ) ਪੂਰੇ ਜ਼ਿਲ੍ਹੇ ਵਿੱਚ ਚਲਾਇਆ ਜਾਣਾ ਹੈ। 

ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਮਿਸ਼ਨ ਇੰਦਰਧੁਨਸ਼ 5.0 ਦੀਆ ਗਤੀਵਿਧੀਆ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇੰਨਟੈਸਾਈਫਾਈਡ ਮਿਸ਼ਨ ਇੰਦਰਧਨੁਸ਼ 5.0 ਦੌਰਾਨ 0-5 ਸਾਲ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਣਾ ਹੈ। 

ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਸਾਰੇ ਬਲਾਕਾਂ ਦੇ ਵਿੱਚ ਯੂ-ਵਿਨ ਪੋਰਟਲ ਸ਼ੂਰੂ ਕੀਤਾ ਜਾਣਾ ਹੈ, ਜਿਸ ਵਿੱਚ ਮਿਸ਼ਨ ਇੰਦਰਧਨੁਸ਼ ਦੇ ਤਹਿਤ ਟੀਕਾਕਰਨ ਦੇ ਵਿੱਚ ਲਾਭਪਾਤਰੀ ਆਪਣਾ ਖੁਦ ਦਾ ਰਜਿਸਟ੍ਰੇਸ਼ਨ ਕਰਵਾ ਕੇ ਟੀਕਾਕਰਨ ਕਰਵਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇੰਨਟੈਸਫਾਈਡ ਮਿਸ਼ਨ ਇੰਦਰਧੁਨਸ਼ਨ 5.0 ਦੇ ਪ੍ਰੋਗਰਾਮ ਤਹਿਤ ਜਿਹੜੇ ਬੱਚੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ, ਉਹਨਾ ਦਾ ਟੀਕਾਕਰਨ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਣਾ ਹੈ । 

ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਯੂ-ਵਿਨ ਪੋਰਟਲ ਰਾਹੀਂ ਸਿਹਤ ਵਿਭਾਗ ਦੇ ਮੁਲਾਜ਼ਮਾ ਕੋਲ ਆਪਣੇ ਖੇਤਰ ਦੇ ਟੀਕਾਕਰਨ ਲਈ ਯੋਗ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਪੂਰਾ ਰਿਕਾਰਡ ਹੋਵੇਗਾ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD