Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸ਼ੁਤਰਾਣਾ ਵਿਖੇ ਧਰਨਾ ਦੇ ਰਹੇ ਕਿਸਾਨਾਂ ਨਾਲ ਕੀਤੀ ਮੁਲਾਕਾਤ

ਉਨ੍ਹਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ NHAI ਦੀ ਇੱਕ ਵਿਸ਼ੇਸ਼ ਕੇਂਦਰੀ ਟੀਮ ਨੂੰ ਵੀ ਲੈਕੇ ਗਏ ਨਾਲ

Parneet Kaur, Preneet Kaur, Punjab Pradesh Congress Committee, Congress, Punjab Congress, Patiala

Web Admin

Web Admin

5 Dariya News

ਪਟਿਆਲਾ , 18 Aug 2023

Last updated on: Aug 18, 2023, 00:00 IST

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ। ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ ਇੱਕ ਮਹੀਨੇ ਤੋਂ ਰਸੋਲੀ ਰੋਡ, ਸ਼ੁਤਰਾਣਾ ਵਿਖੇ ਧਰਨੇ 'ਤੇ ਬੈਠੇ ਹਨ।

ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ ਕਿ, "ਸ਼ੁਤਰਾਣਾ ਦੇ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਜੰਮੂ ਕਟੜਾ ਨੈਸ਼ਨਲ ਹਾਈਵੇ ਜੋ ਕਿ ਫਗੋਪੱਤੀ, ਡੇਰਾ ਗੋਬਿੰਦਪੁਰਾ, ਰਸੌਲੀ, ਮਟੌਲੀ ਆਦਿ ਦੇ ਪਿੰਡਾਂ ਵਿੱਚੋਂ ਦੀ ਲੰਘਦਾ ਹੈ, ਦੇ ਨਿਰਮਾਣ ਵਿਰੁੱਧ ਧਰਨਾ ਦੇ ਰਹੇ ਹਨ ਜਿਸ ਨੇ ਪਿਛਲੇ ਮਹੀਨੇ ਤਬਾਹੀ ਮਚਾ ਦਿੱਤੀ ਸੀ ਕਿਉਂਕਿ ਇਸ ਨੇ ਖੇਤਰ ਵਿੱਚ ਘੱਗਰ ਦਰਿਆ ਦੇ ਹੜ੍ਹ ਦੇ ਪਾਣੀ ਨੂੰ ਰੋਕ ਦਿੱਤਾ ਅਤੇ ਖੇਤਾਂ ਨੂੰ ਤਬਾਹ ਕਰ ਦਿੱਤਾ ਸੀ।"

ਉਨ੍ਹਾਂ ਅੱਗੇ ਦੱਸਿਆ, "ਇਲਾਕੇ ਦੇ ਕਿਸਾਨਾਂ ਦੀ ਮੰਗ ਹੈ ਕਿ ਜੰਮੂ ਕਟੜਾ ਨੈਸ਼ਨਲ ਹਾਈਵੇਅ ਰੋਡ ਬੁਰਜੀ ਨੰਬਰ 141 ਤੋਂ 145 ਤੱਕ ਖੰਭਿਆਂ 'ਤੇ ਬਣਾਈ ਜਾਵੇ ਤਾਂ ਜੋ ਭਵਿੱਖ ਵਿੱਚ ਪਾਣੀ ਇਨ੍ਹਾਂ ਵਿੱਚੋਂ ਲੰਘ ਸਕੇ।"ਪਟਿਆਲਾ ਦੇ ਸੰਸਦ ਮੈਂਬਰ ਨੇ ਦੱਸਿਆ, "ਮੈਂ ਸੰਸਦ ਸੈਸ਼ਨ ਦੌਰਾਨ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਕੋਲ ਉਨ੍ਹਾਂ ਦੀਆਂ ਮੰਗਾਂ ਉਠਾਈਆਂ ਸਨ ਅਤੇ ਉਨ੍ਹਾਂ ਨੇ ਮੈਨੂੰ ਇਨ੍ਹਾਂ ਮੰਗਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ। 

ਮੰਗਲਵਾਰ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ, ਮੈਂ ਇੱਕ ਵਾਰ ਫਿਰ ਇਹ ਮੁੱਦਾ ਮੰਤਰਾਲੇ ਕੋਲ ਉਠਾਇਆ ਸੀ ਅਤੇ ਅੱਜ ਉਨ੍ਹਾਂ ਨੇ ਇੰਜੀਨੀਅਰਾਂ ਦੀ ਇੱਕ ਵਿਸ਼ੇਸ਼ ਟੀਮ ਨੂੰ ਜ਼ਮੀਨੀ ਤੌਰ 'ਤੇ ਸਾਈਟ ਦਾ ਦੌਰਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਭੇਜਿਆ ਹੈ।" ਪ੍ਰਨੀਤ ਕੌਰ ਨੇ ਅੱਗੇ ਕਿਹਾ, “ਐਨ.ਐਚ.ਏ.ਆਈ ਦੀ ਟੀਮ ਨੇ ਕਿਸਾਨਾਂ ਦੀਆਂ ਮੰਗਾਂ ਸੁਣੀਆਂ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸੜਕ ਦੀ ਯੋਜਨਾ ਨੂੰ ਨਵਾਂ ਰੂਪ ਦੇ ਰਹੇ ਹਨ, ਤਾਂ ਜੋ ਭਵਿੱਖ ਵਿੱਚ ਹੜ੍ਹਾਂ ਦੀ ਕੋਈ ਹੋਰ ਘਟਨਾ ਨਾ ਵਾਪਰੇ। 

ਮੈਨੂੰ ਉਮੀਦ ਹੈ ਕਿ NHAI ਜਲਦੀ ਤੋਂ ਜਲਦੀ ਮੁੱਦਿਆਂ ਨੂੰ ਹੱਲ ਕਰੇਗਾ ਤਾਂ ਜੋ ਇਨ੍ਹਾਂ ਪਿੰਡਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਜਾ ਸਕੇ। ਮੈਂ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਅਤੇ ਇਨ੍ਹਾਂ ਦੇ ਮੁੱਦੇ ਹੱਲ ਕਰਵਾਉਣ ਲਈ ਅੱਗੇ ਵੀ ਮਿਹਨਤ ਕਰਦੀ ਰਹਾਂਗੀ।"

 

Tags: Parneet Kaur , Preneet Kaur , Punjab Pradesh Congress Committee , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD