ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਲਗਾਏ ਪਲੇਸਮੈਂਟ ਕੈਂਪ ਵਿੱਚ 02 ਨੌਜਵਾਨਾਂ ਨੂੰ ਨੌਕਰੀ ਲਈ ਸ਼ਾਰਟਲਿਸਟ ਕੀਤਾ ਗਿਆ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਰੋਜ਼ਗਾਰ ਅਫ਼ਸਰ ਸ਼੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਟੋਪਨ ਸਪੈਸ਼ਲਿਟੀ ਫਿਲਮਜ਼ ਲਿਮੀਟਡ ਕੰਪਨੀ ਨਵਾਂਸ਼ਹਿਰ ਦੇ ਨਿਯੋਜਕ ਵੱਲੋਂ ਅਪ੍ਰੈਟਿਸਸ਼ਿਪ, ਫਿਟਰ, ਮਸ਼ਿਨਿਸਟ, ਟਰਨਰ, ਐਮ.ਐਮ.ਟੀ.ਐਮ, ਕੋਪਾ ਦੀ ਅਸਾਮੀ ਲਈ ਸਬੰਧਤ ਟਰੇਡਾਂ ਵਿੱਚ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਟੋਪਨ ਸਪੈਸ਼ਲਿਟੀ ਫਿਲਮਜ਼, ਟੌਂਸਾ, ਨਵਾਂਸ਼ਹਿਰ ਸੀ।
ਅਸਿਸਟੈਂਟ ਪ੍ਰੋਫ਼ੈਸਰ ਲਈ ਚੁਣੇ ਗਏ ਉਮੀਦਵਾਰ ਦੀ ਤਨਖਾਹ 10,000 ਪ੍ਰਤੀ ਮਹੀਨਾ ਮਿਲੇਗੀ। ਇਸ ਕੈਂਪ ਵਿੱਚ 18 ਸਾਲ ਤੋਂ 25 ਸਾਲ ਤੱਕ ਦੋਵੇਂ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਸਨ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 10 ਉਮੀਦਵਾਰਾਂ ਨੇ ਭਾਗ ਲਿਆ ਜਿਨ੍ਹਾਂ ਵਿਚੋਂ 2 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ। ਸ਼੍ਰੀ ਅਰੁਣ ਕੁਮਾਰ ਨੇ ਅੱਗੇ ਦੱਸਿਆ ਕਿ ਅਗਲਾ ਪਲੇਸਮੈਂਟ ਕੈਂਪ 22 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਫ੍ਰੈਂਡਜ਼ ਐਂਟਰਪ੍ਰਾਈਜ਼ਿਜ਼ ਕੰਪਨੀ ਰੂਪਨਗਰ ਦੇ ਨਿਯੋਜਕ ਵੱਲੋਂ ਟੈਕਨੀਸ਼ੀਅਨ ਅਤੇ ਕੰਪਿਊਟਰ ਓਪਰੇਟਰ ਦੀ ਅਸਾਮੀ ਲਈ ਦਸਵੀਂ ਜਾਂ ਬਾਰਵੀਂ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਇਸ ਅਸਾਮੀ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਰੂਪਨਗਰ ਹੋਵੇਗਾ। ਚੁਣੇ ਗਏ ਫਰੈਸ਼ਰ ਉਮੀਦਵਾਰ ਨੂੰ ਨੌਕਰੀ ਦੀ 1 ਮਹੀਨੇ ਦੀ ਟ੍ਰੇਨਿੰਗ ਦੌਰਾਨ 5000 ਰੁਪਏ ਵਜ਼ੀਫਾ + ਪੈਟਰੋਲ ਅਤੇ ਮੋਬਾਈਲ ਦਾ ਖਰਚਾ ਦਿੱਤਾ ਜਾਵੇਗਾ ਅਤੇ ਤਜਰਬੇਕਾਰ ਉਮੀਦਵਾਰਾਂ ਨੂੰ 6500 ਤੋਂ 12,500 ਪ੍ਰਤੀ ਮਹੀਨਾ ਤਨਖਾਹ ਹੋਵੇਗੀ।
ਇਸ ਕੈਂਪ ਵਿੱਚ 18 ਸਾਲ ਤੋਂ 30 ਸਾਲ ਤੱਕ ਦੋਵੇਂ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।