Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਅਤੇ ਗਰਭਵਤੀ ਮਾਵਾਂ ਦਾ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 18 Aug 2023

Last updated on: Aug 18, 2023, 00:00 IST

ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਅਧੀਨ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸਨਰ ਸ਼੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮੰਤਵ ਕਿਸੇ ਕਾਰਨ ਜਾਂ ਕੋਰੋਨਾ ਮਹਾਂਮਾਰੀ ਦੇ ਸਮੇਂ ਜੋ ਬੱਚੇ ਅਤੇ ਗਰਭਵਤੀ ਮਾਵਾਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। 

ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ 100 ਫ਼ੀਸਦੀ ਟੀਕਾਕਰਨ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਇੰਦਰ ਧਨੁਸ਼ ਦਾ ਪਹਿਲਾ ਰਾਊਂਡ 11 ਸਤੰਬਰ ਤੋਂ 16 ਸਤੰਬਰ, ਦੂਸਰਾ ਰਾਊਂਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਂਡ 20 ਨਵੰਬਰ ਤੋਂ 25 ਨਵੰਬਰ 2023 ਤੱਕ ਹੈ। 

ਮਿਸ਼ਨ ਇੰਦਰ ਧਨੁਸ਼ ਸਿਹਤ ਵਿਭਾਗ ਦਾ ਵਿਸ਼ੇਸ਼ ਉਪਰਾਲਾ ਹੈ, ਜਿਸ ਰਾਹੀਂ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਅਤੇ ਗਰਭਵਤੀ ਔਰਤਾਂ ਇਸ ਮਿਸ਼ਨ ਦਾ ਲਾਹਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ 46 ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 32 ਕੈੰਪ ਹਾਈ ਰਿਸਕ ਗਰੁੱਪ (ਥਾਵਾਂ) ਵਿੱਚ ਹਨ, ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਟੀਕਾਕਰਨ ਕਰਨ ਦਾ ਟੀਚਾ ਹੈ। 

ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾ ਅਤੇ ਸ਼ੈੱਲਰਾਂ ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ। ਮੀਟਿੰਗ ਵਿੱਚ ਵਿਸ਼ਵ ਸਿਹਤ ਸੰਗਠਨ ਤੋਂ ਸਰਵੇਲੈਂਸ ਮੈਡੀਕਲ ਅਫ਼ਸਰ ਡਾ. ਨਵਦਿਤਾ ਵਾਸੂਦੇਵਾ ਵਿਸ਼ੇਸ਼ ਤੌਰ ’ਤੇ ਹਾਜਰ ਹੋਏ। 

ਉਨ੍ਹਾਂ ਮਿਸ਼ਨ ਇੰਦਰਧਨੁਸ਼ ਦੀ ਤਕਨੀਕੀ ਮਹੱਤਤਾ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਸ ਦੇ ਨਾਲ-ਨਾਲ ਕੋਈ ਵੀ ਬੱਚਾ ਐਮ.ਆਰ.-1 ਅਤੇ ਐਮ.ਆਰ.-2 ਤੋਂ ਵਾਂਝਾ ਨਾ ਰਹੇ ਤਾਂ ਜੋ ਦਸੰਬਰ 2023 ਤੱਕ ਖਸਰੇ ਦਾ ਖਤਮ ਕੀਤਾ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਬੱਚਾ ਬੁਖਾਰ ਜਾ ਸਰੀਰ ’ਤੇ ਦਾਣੇ (ਰੈਸ਼) ਨਾਲ ਤੁਹਾਡੇ ਕੋਲ ਆਉਂਦਾ ਹੈ ਤਾਂ ਤੁਰੰਤ ਉਸਨੂੰ ਟੈਸਟ ਲਈ ਭੇਜਿਆ ਜਾਵੇ। ਇਸ ਮੌਕੇ ਆਈ.ਐਮ.ਏ. ਮਾਨਸਾ ਦੇ ਪ੍ਰਧਾਨ ਡਾਕਟਰ ਜਨਕ ਰਾਜ ਨੇ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ  ਦਾ ਭਰੋਸਾ ਦਿੱਤਾ।

ਇਸ ਮੌਕੇ ਡਾ. ਵੇਦ ਪ੍ਰਕਾਸ ਸੰਧੂ ਸੀਨੀਅਰ ਮੈਡੀਕਲ ਅਫ਼ਸਰ ਸਰਦੂਲਗੜ੍ਹ, ਡਾ. ਜਨਕ ਰਾਜ ਪ੍ਰਧਾਨ ਆਈ.ਐਮ. ਏ, ਮਾਨਸਾ, ਡਾ. ਨੇਹਾ, ਡਾ. ਵਰੁਣ ਮਿੱਤਲ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਦਰਸ਼ਨ ਸਿੰਘ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਤੋਸ਼ ਭਾਰਤੀ, ਜਗਦੇਵ ਮਾਨ, ਰਵਿੰਦਰ ਕੁਮਾਰ, ਮੀਨਾਕਸੀ, ਸਿੱਖਿਆ ਵਿਭਾਗ, ਇਸਤਰੀ ਅਤੇ ਬਾਲ ਵਿਭਾਗ ਦੇ ਨੁਮਾਇੰਦੇ, ਜ਼ਿਲੇ੍ਹ ਦੇ ਸਮੂਹ ਬਲਾਕ ਐਜੁਕੇਟਰ, ਐੱਲ.ਐਚ.ਵੀ.ਤੋਂ ਇਲਾਵਾ ਹੋਰ ਅਧਿਕਾਰੀ/ਕਰਮਚਾਰੀ ਮੌਜੂਦ ਸਨ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD