Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਤੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ

ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਅਤੇ ਐਸ.ਡੀ.ਐਂਮ ਡਾ. ਸ਼ਾਇਰੀ ਭੰਡਾਰੀ ਨੇ ਹੜ੍ਹ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਪੀੜਤ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 18 Aug 2023

Last updated on: Aug 18, 2023, 00:00 IST

ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਬੀਤੇ ਦਿਨੀ ਮੌਤ ਹੋ ਗਈ ਸੀ। ਅੱਜ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਐਡਵੈਕੈਟ ਅਮਰਪਾਲ ਸਿੰਘ ਅਤੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਵਲੋਂ ਦੋਨਾਂ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈਂਕ ਦਿੱਤੇ ਗਏ। ਇਸ ਮੌਕੇ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਵੀ ਮੋਜੂਦ ਸਨ।

ਇਸ ਮੌਕੇ ਪੀੜਤ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਉਨਾਂ ਨਾਲ ਖੜ੍ਹੀ ਹੈ। ਉਨਾਂ ਕਿਹਾ ਕਿ ਪੀੜਤ ਪਰਿਵਾਰ ਦੇ ਇਸ ਘਾਟੇ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਅੱਜ ਪੀੜਤ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਹੈ।

ਇਸ ਮੌਕੇ ਐਸ.ਡੀ.ਐਮ ਡਾ. ਸ਼ਾਇਰੀ ਭੰਡਾਰੀ ਨੇ ਵਾਪਰੀ ਮੰਦਭਾਗੀ ਘਟਨਾ ਤੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਇਹ ਮੰਦਭਾਗੀ ਘਟਨਾ ਬੀਤੇ ਦਿਨੀ ਵਾਪਰੀ। ਜਦ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ ਬਿਆਸ ਦੇ ਪਾਣੀ ਨੂੰ ਦੇਖਣ ਗਏ ਸਨ। ਜਦੋਂ ਦੇਰ ਸ਼ਾਮ ਤੱਕ ਇਹ ਦੋਵੇਂ ਘਰ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ। 

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਧੀਰੋਵਾਲ ਦੇ ਨਜ਼ਦੀਕ ਨੀਵੇਂ ਇਲਾਕੇ ਦੇ ਖੇਤਾਂ ਕਿਨਾਰੇ ਸਾਈਕਲ ਅਤੇ ਬੱਚਿਆਂ ਦੀ ਚੱਪਲਾਂ ਦਿਖਾਈ ਦਿੱਤੀਆਂ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਥੇ ਸਰਚ ਅਭਿਆਨ ਚਲਾਇਆ ਗਿਆ। ਜਦੋਂ ਗੋਤਾਖੋਰਾਂ ਨੇ ਖੇਤ ਵਿੱਚ ਖੜ੍ਹੇ ਪਾਣੀ ਵਿੱਚ ਗੋਤਾ ਲਗਾਇਆ ਤਾਂ ਇਨ੍ਹਾਂ ਦੋਵਾਂ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋਈਆਂ ਸਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD