Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ. ਦੀ ਮਦਦ ਨਾਲ ਗੁਰਭੇਜ ਸਿੰਘ ਦੀ ਬਚੀ ਜਾਨ

ਪਾਣੀ ਵਿੱਚ ਘਿਰੇ ਨੂੰ ਐਨ.ਡੀ.ਆਰ.ਐਫ. ਦੀ ਟੀਮ ਨੇ ਮੁਸ਼ੱਕਤ ਨਾਲ ਸੁਰੱਖਿਅਤ ਬਾਹਰ ਕੱਢਿਆ

DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫਿਰੋਜ਼ਪੁਰ , 18 Aug 2023

Last updated on: Aug 18, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ. ਵੱਲੋਂ ਗੁਰਭੇਜ ਸਿੰਘ ਵਾਸੀ ਬਸਤੀ ਕਿਸ਼ਨਪੁਰਾ ਨੂੰ ਹੜ੍ਹ ਦੇ ਪਾਣੀ ਵਿਚੋਂ ਰੈਸਕਿਊ ਕਰਕੇ ਸੁਰੱਖਿਤ ਬਾਹਰ ਕੱਢਿਆ ਗਿਆ। ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ, ਫੌਜ, ਬੀ. ਐਸ.ਐਫ. ਤੇ ਐਨ.ਡੀ.ਆਰ.ਐਫ. ਵੱਲੋਂ ਬਚਾਓ ਕਾਰਜ ਦਿਨ ਰਾਤ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਵੱਲੋਂ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਵਿਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ, ਬੰਨ੍ਹਾਂ ਦੀ ਮਜ਼ਬੂਤੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਪਿਛਲੇ ਤਿੰਨ ਦਿਨਾਂ ਤੋਂ ਵੱਡੀ ਪੱਧਰ ‘ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ ਲੋਕ ਪਾਣੀ ਵਿੱਚ ਘਿਰ ਗਏ ਹਨ ਉਨ੍ਹਾਂ ਨੂੰ ਬਾਹਰ ਕੱਢਣ ਲਈ ਜੰਗੀ ਪੱਧਰ ‘ਤੇ ਰੈਸਕਿਊ ਓਪਰੇਸ਼ਨ ਜਾਰੀ ਹੈ ਜਿਸ ਵਿੱਚ ਸਬੰਧਤ ਵਿਭਾਗਾਂ ਤੋਂ ਇਲਾਵਾ ਐਨ.ਡੀ.ਆਰ.ਐਫ., ਬੀ.ਐਸ.ਐਫ. ਤੇ ਭਾਰਤੀ ਫੌਜ ਦੀ ਮੱਦਦ ਵੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਹੜ੍ਹ ਪੀੜਤ ਗੁਰਭੇਜ ਸਿੰਘ ਨੇ ਦੱਸਿਆ ਕਿ ਉਹ ਪਿੰਡ ਵਿਚ ਹੜ੍ਹ ਦਾ ਪਾਣੀ ਆਉਣ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਘਰੋਂ ਲੈਣ ਜਾ ਰਿਹਾ ਸੀ ਤਾਂ ਕਿ ਉਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾ ਸਕੇ। ਪਰੰਤੂ ਪਿੰਡ ਜਾਂਦਿਆਂ ਕੁਝ ਹੀ ਸਮੇਂ ਵਿੱਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਅਤੇ ਉਹ ਲਗਭਗ ਦੋ ਘੰਟੇ ਦਰੱਖ਼ਤ ਦਾ ਸਹਾਰਾ ਲੈ ਕੇ ਖੜ੍ਹਾ ਰਿਹਾ ਅਤੇ ਪਾਣੀ ਵਿੱਚ ਰੁੜ੍ਹਨ ਤੋਂ ਬਚਿਆ। 

ਉਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਨੂੰ ਸੁਰੱਖਿਅਤ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਹੈ। ਉਸ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਦੀਆਂ ਟੀਮਾਂ ਦਾ ਧੰਨਵਾਦ ਕਰਦਾ ਹੈ ਜਿਨ੍ਹਾਂ ਦੇ ਯਤਨਾਂ ਸਦਕਾ ਮੇਰੀ ਜਾਨ ਬਚੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮੁੜ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਰਸਾਤ ਕਾਰਨ ਅਤੇ ਭਾਖੜਾ ਡੈਮ, ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਕਈ ਸਤਲੁੱਜ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਨਾਜ਼ੁਕ ਸਥਿਤੀ ਬਣ ਗਈ ਹੈ। 

ਅਜਿਹੀ ਸਥਿਤੀ ਨਾਲ ਨਿਪਟਨ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019, ਤਹਿਸੀਲ ਜ਼ੀਰਾ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01682-250169, ਤਹਿਸੀਲ ਗੁਰੂਹਰਸਹਾਏ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01685-231010 ਸਥਾਪਿਤ ਕੀਤੇ ਗਏ ਹਨ। 

ਇਸ ਤੋਂ ਇਲਾਵਾ ਐਕਸੀਐਨ ਡਰੇਨੇਜ਼ ਫ਼ਿਰੋਜ਼ਪੁਰ ਦਾ ਕੰਟਰੋਲ ਰੂਮ ਨੰਬਰ 01632-245366 ਸਥਾਪਿਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਅਤੇ ਹੜ੍ਹ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਮਦਦ ਲਈ ਇਨ੍ਹਾਂ ਨੰਬਰਾਂ ਤੇ ਸੰਪਰਕ ਕਰਨ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।    

 

Tags: DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD