Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਗ਼ਜ਼ਲ ਮੰਚ ਬਰਨਾਲਾ ਵੱਲੋਂ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ “ ਦਾ ਲੁਧਿਆਣਾ ਵਿੱਚ ਸਨਮਾਨ

Krishan Kumar Bawa, Punjab Pradesh Congress Committee, Congress, Punjab Congress

Web Admin

Web Admin

5 Dariya News

ਲੁਧਿਆਣਾ , 18 Aug 2023

ਗ਼ਜ਼ਲ ਮੰਚ ਬਰਨਾਲਾ ਵੱਲੋਂ  ਅੱਜ ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਡ ਆਕਾਰੀ ਗ਼ਜ਼ਲ ਪੁਸਤਕ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਵਿਸ਼ੇਸ਼ ਗ਼ਜ਼ਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਪੁਸਤਕ ਮਈ 2023 ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਰਵੀ ਸਾਹਿੱਤ ਪ੍ਰਕਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਪ੍ਰਕਾਸ਼ਿਤ ਕੀਤੀ ਗਈ ਸੀ।

ਗ਼ਜ਼ਲ ਮੰਚ ਬਰਨਾਲਾ ਦੇ ਪ੍ਰਧਾਨ ਜਗਜੀਤ ਸਿੰਘ ਗੁਰਮ ਤੇ ਜਨਰਲ ਸਕੱਤਰ ਗੁਰਪਾਲ ਬਿਲਾਵਲ ਨੇ ਇਸ ਪੁਸਤਕ ਦੀਆਂ ਕੁਝ ਕਾਪੀਆਂ ਮੰਗਵਾ ਕੇ ਸੁਚੇਤ ਪਾਠਕਾਂ ਨੂੰ ਪੜ੍ਹਾਈਆਂ ਤੇ ਸਰਵੇਖਣ ਦੇ ਆਧਾਰ ਤੇ 5100/- ਰੁਪਏ ਦਾ ਪੁਰਸਕਾਰ ਕਿਤਾਬ ਨੂੰ ਸ਼ਗਨ ਰੂਪ ਵਿੱਚ ਦੇਣ ਦਾ ਪਿਛਲੇ ਮਹੀਨੇ ਫੈਸਲਾ ਕੀਤਾ ਸੀ।ਗ਼ਜ਼ਲ ਮੰਚ ਦੇ ਸਰਪ੍ਰਸਤ ਤੇ ਪ੍ਰਸਿੱਧ ਸ਼ਾਇਰ ਬੂਟਾ ਸਿੰਘ ਚੌਹਾਨ ਤੇ ਸਃ ਜਗਮੇਲ ਸਿੰਘ ਸਿੱਧੂ ਨੇ ਇਹ ਪੁਰਸਕਾਰ ਲੁਧਿਆਣੇ ਪੁੱਜ ਕੇ “ਅੱਖਰ ਅੱਖਰ” ਦੇ ਲੇਖਕ ਗੁਰਭਜਨ ਗਿੱਲ ਨੂੰ ਇਹ ਸਨਮਾਨ ਸੌਂਪਿਆ।

ਇਸ ਮੌਕੇ ਬੋਲਦਿਆਂ ਗ਼ਜ਼ਲ ਮੰਚ ਦੇ ਮੁੱਖ ਸਰਪ੍ਰਸਤ ਸਃ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਲੇਖਕਾਂ ਦੇ ਬਹੁਤ ਸਨਮਾਨ ਹੋ ਰਹੇ ਹਨ ਪਰ ਕਿਤਾਬ ਦਾ ਸਨਮਾਨ ਕਰਨਾ ਬਹੁਤ ਜ਼ਰੂਰੀ ਹੈ। ਗ਼ਜ਼ਲ ਮੰਚ ਦੇ ਸਾਰੇ ਮੈਬਰ ਇਹ ਕਿਤਾਬ ਪੜ੍ਹ ਕੇ ਇੱਕ ਮੱਤ ਸਨ ਕਿ ਪਿਛਲੇ ਪੰਜਾਹ ਸਾਲ ਦੀ ਗ਼ਜ਼ਲ ਸਾਧਨਾ ਵਿੱਚੋਂ ਨਿਕਲੀਆਂ ਲਗਪਗ 900 ਗ਼ਜ਼ਲਾਂ ਸਿਰਫ਼ ਗਿਣਤੀ ਪੱਖੋਂ ਨਹੀ ਸਗੋਂ ਗੁਣ ਪੱਖੋਂ ਵੀ ਨਵੇਕਲੀਆਂ ਹਨ। 

ਗ਼ਜ਼ਲ ਮੰਚ ਦੇ ਸਰਪ੍ਰਸਤ ਸਃ ਜਗਮੇਲ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 50ਸਾਲਾਂ ਵਿੱਚ ਗੁਰਭਜਨ ਗਿੱਲ ਦੇ ਅੱਠ ਗ਼ਜ਼ਲ ਸੰਗ੍ਰਹਿ ਹਰ ਧੁਖਦਾ ਪਿੰਡ ਮੇਰਾ ਹੈ ਤੋਂ ਲੈ ਕੇ ਸੁਰਤਾਲ ਤੀਕ ਆਏ ਹਨ ਤੇ ਇਨ੍ਹਾਂ ਅੱਠ ਕਿਤਾਬਾਂ ਨੂੰ ਇੱਕੋ ਜਿਲਦ ਵਿੱਚ 472ਪੰਨਿਆਂ ਚ ਸੰਭਾਲਣਾ ਵਡਿਆਉਣ ਯੋਗ ਕਾਰਜ ਹੈ।ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋਃ ਰਵਿੰਦਰ ਸਿੰਘ ਭੱਠਲ ਨੇ ਕਿਹਾ ਕਿ ਪਿਛਲੇ ਚਾਲੀ ਸਾਲ ਤੋਂ ਮੈ ਗੁਰਭਜਨ ਗਿੱਲ ਦੀ ਸ਼ਾਇਰੀ ਦਾ ਹਮਰਾਜ਼ ਹਾਂ। 

ਮੈਨੂੰ ਮਾਣ ਹੈ ਕਿ ਇਸ ਪੁਸਤਕ ਦੀ ਪ੍ਰਵੇਸ਼ਿਕਾ ਵਜੋ ਮੇਰਾ ਲਿਖਿਆ ਕਾਵਿ ਚਿਤਰ ਇਸ ਕਿਤਾਬ  ਵਿੱਚ ਸ਼ਾਮਿਲ ਹੈ।ਇਸ ਮੌਕੇ ਸਾਬਕਾ ਮੰਤਰੀ ਸਃ ਮਲਕੀਤ ਸਿੰਘ ਦਾਖਾ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਪੰਜਾਬ ਖੇਤੀ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ (ਟੀ ਵੀ ਤੇ ਰੇਡੀਉ) ਡਾਃ ਅਨਿਲ ਸ਼ਰਮਾ, ਪੰਜਾਬ ਸਰਕਾਰ ਵਿੱਚ ਪਰਵਾਸੀ ਮਾਮਲਿਆਂ ਦੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਦੇ ਓ ਐੱਸ ਡੀ ਡਾਃ ਦੇਵਿੰਦਰ ਤਿਵਾੜੀ ਤੇ ਸਃ ਆਕਾਸ਼ਦੀਪ ਸਿੰਘ ਚੌਹਾਨ ਵੀ ਹਾਜ਼ਰ ਸਨ।

ਧੰਨਵਾਦ ਕਰਦਿਆਂ “ਅੱਖਰ ਅੱਖਰ” ਗ਼ਜ਼ਲ ਪੁਸਤਕ ਦੇ ਲੇਖਕ ਗੁਰਭਜਨ ਗਿੱਲ ਨੇ ਸਭ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ਼ਜ਼ਲ ਸਿਰਜਣਾ ਦੇ ਰਾਹ ਉਨ੍ਹਾਂ ਨੂੰ ਪ੍ਰਿੰਸੀਪਲ ਤਖ਼ਤ ਸਿੰਘ ਜੀ ਨੇ ਤੋਰਿਆ ਤੇ ਸ ਸ ਮੀਸ਼ਾ, ਡਾਃ ਜਗਤਾਰ,ਸਰਦਾਰ ਪੰਛੀ, ਸੁਰਜੀਤ ਪਾਤਰ, ਰਣਧੀਰ ਸਿੰਘ ਚੰਦ , ਅਜਾਇਬ ਚਿਤਰਕਾਰ, ਕ੍ਰਿਸ਼ਨ ਅਦੀਬ ਤੇ ਪ੍ਰੋਃ ਨਰਿੰਜਨ ਤਸਨੀਮ ਨੇ ਥਾਪੜਾ ਦੇ ਕੇ ਅੱਗੇ ਵਧਣ ਵਿੱਚ ਮਦਦ ਕੀਤੀ। 

ਇਹ ਇਨਾਮ ਭਾਵੇਂ ਰਕਮ ਪੱਖੋਂ ਬਹੁਤਾ ਵੱਡਾ ਨਹੀਂ ਹੈ ਪਰ ਭਾਵਨਾ ਪੱਖੋਂ ਸਰਵੋਤਮ ਹੈ। ਇਸ ਨਾਲ ਮੈਨੂੰ ਹੋਰ ਅੱਗੇ ਤੁਰਨ ਦਾ ਬਲ ਮਿਲੇਗਾ।ਉਨ੍ਹਾਂ ਕਿਹਾ ਕਿ ਅੱਜ ਮੇਰੇ ਵੱਡੇ ਭੈਣ ਜੀ ਦਾ 85ਵਾਂ ਜਨਮ ਦਿਨ ਹੈ ਅਤੇ ਇਹ ਕਿਤਾਬ ਵੀ ਮੈਂ ਉਨ੍ਹਾਂ ਨੂੰ ਸਮਰਪਿਤ ਕੀਤੀ ਹੋਈ ਹੈ ਕਿਉਂਕਿ ਜ਼ਿੰਦਗੀ ਚ ਪਹਿਲਾ ਅੱਖਰ ਊੜਾ ਮੈਨੂੰ ਚੁੱਲ੍ਹੇ ਅੱਗੇ ਸਿਆਹ ਖਿਲਾਰ ਕੇ ਉਨ੍ਹਾਂ ਹੀ ਲਿਖਣਾ ਸਿਖਾਇਆ ਸੀ।

 

Tags: Krishan Kumar Bawa , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD