Thursday, 09 May 2024

 

 

ਖ਼ਾਸ ਖਬਰਾਂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ

 

ਪੰਜਾਬ ਪੁਲਿਸ ਨੇ ਸਰਹੱਦੀ ਸੂਬੇ ਦੇ ਵੱਡੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਪੰਜਾਬ ਪੁਲਿਸ, ਬੀਐਸਐਫ ਨੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪਰੇਸ਼ਨਾਂ ਨੂੰ ਨਜਿੱਠਣ ਲਈ ਰਣਨੀਤੀ ਉਲੀਕੀ

Arpit Shukla, Narcotics Control Bureau, Border Security Force, BSF, Punjab Police, Police, Dr. Atul Fulzele

Web Admin

Web Admin

5 Dariya News

ਜਲੰਧਰ , 18 Aug 2023

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

ਵਿਸ਼ੇਸ਼ ਡੀਜੀਪੀ ਵੱਲੋ  ਆਈ.ਜੀ ਫਰੰਟੀਅਰ ਹੈੱਡਕੁਆਰਟਰ, ਬੀਐਸਐਫ ਜਲੰਧਰ ਡਾ: ਅਤੁਲ ਫੁਲਜ਼ਲੇ ਦੇ ਨਾਲ ਬੀਐਸਐਫ ਜਲੰਧਰ ਦੇ ਫਰੰਟੀਅਰ ਹੈੱਡਕੁਆਰਟਰ ਵਿਖੇ ਬੀਐਸਐਫ, ਪੰਜਾਬ ਪੁਲਿਸ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ-ਕਮ-ਰੀਵਿਊ ਮੀਟਿੰਗ ਕੀਤੀ ਗਈ ਤਾਂ ਜੋ ਸਰਹੱਦ ਪਾਰੋਂ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਰਾਜ ਦੀ ਸਰਹੱਦ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। 

ਮੀਟਿੰਗ ਵਿੱਚ ਆਈਜੀਪੀ ਲਾਅ ਐਂਡ ਆਰਡਰ ਪਰਦੀਪ ਯਾਦਵ, ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਬੀਐਸਐਫ ਦੇ ਛੇ ਡੀਆਈਜੀਜ਼ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦੇ ਹੋਏ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਦੋਵੇਂ ਸੁਰੱਖਿਆ ਬਲ ਇੱਕਜੁਟ ਹੋਣ ਤੇ  ਇੱਕ ਟੀਮ ਵਜੋਂ ਕੰਮ ਕਰਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਦੀ ਦੂਜੀ ਲਾਈਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੌਕਸੀ ਰੱਖਣ ਲਈ ਸਰਹੱਦੀ ਖੇਤਰਾਂ ਵਿੱਚ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਉਣ ਲਈ ਪਹਿਲਾਂ ਹੀ 20 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ ਕੈਮਰੇ ਲਗਾਉਣ ਦਾ ਕੰਮ ਜ਼ੋਰਾਂ ਤੇ ਜਾਰੀ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੁਲਿਸ ਥਾਣਿਆਂ ਸਮੇਤ ਪੁਲਿਸ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 10 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦਕਿ ਬਾਰਡਰ ਪੁਲਿਸ ਨੂੰ ਵਾਧੂ ਪੁਲਿਸ ਬਲ ਅਤੇ ਵਾਹਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।ਜਿ਼ਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਡਰੋਨ ਗਤੀਧਿਆਂ  ਬਾਰੇ ਇਤਲਾਹ ਦੇਣ ਅਤੇ ਉਪਰੰਤ ਨਸਿ਼ਆਂ ਤੇ ਹਥਿਆਰਾਂ ਦੀ ਬਰਮਾਦਗੀ ਹੋਣ ਦੀ ਸੂਰਤ ਵਿੱਚ  ਇਤਲਾਹ ਦੇਣ ਵਾਲਿਆਂ ਨੂੰ 1 ਲੱਖ ਰੁਪਏ ਦਾ ਇਨਾਮ ਪਹਿਲਾਂ ਹੀ ਘੋਸਿ਼ਤ ਕੀਤਾ ਹੋਇਆ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਬਾਰਡਰ ਰੇਂਜ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਨੂੰ ਸਰਹੱਦੀ ਜਿ਼ਲਿ੍ਹਆਂ ਦੇ ਐਸਐਸਪੀਜ਼ ਅਤੇ ਹੋਰ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਨੂੰ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਦੇ ਹਿੱਸੇ ਵਜੋਂ ਮਹੀਨੇ ਵਿੱਚ ਘੱਟੋ ਘੱਟ ਇੱਕ ਜਾਂ ਦੋ ਵਾਰ ਸਰਹੱਦੀ ਪਿੰਡਾਂ ਵਿੱਚ ਰਾਤ ਦੀ ਠਹਿਰ ਨੂੰ ਯਕੀਨੀ ਬਣਾਉਣ ਲਈ ਤਾਕੀਦ ਕੀਤੀ।

ਉਹਨਾਂ ਸੀਪੀਜ਼/ਐਸਐਸਪੀਜ਼ ਨੂੰ  ਵਪਾਰਕ ਮਾਤਰਾ ਵਿੱਚ ਨਸਿ਼ਆਂ ਸਮੇਤ ਫੜੇ ਗਏ ਵੱਡੇ ਨਾਰਕੋ ਸਮੱਗਲਰਾਂ ਦੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ  ਉਹਨਾਂ ਨੂੰ ਜ਼ਬਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਸਾਲ ਪੰਜਾਬ ਪੁਲਿਸ ਵੱਲੋਂ 12.99 ਕਰੋੜ ਰੁਪਏ ਦੀਆਂ 30 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।ਉਹਨਾਂ ਨੇ ਸਰਹੱਦੀ ਪਿੰਡਾਂ ਨੂੰ ਮਾਡਲ ਪਿੰਡਾਂ ਵਿੱਚ ਤਬਦੀਲ ਕਰਨ ਲਈ ਸਿਵਿਕ ਐਕਸ਼ਨ ਪ੍ਰਰੋਗਰਾਮ ਲਾਗੂ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ, ਜਿਸ ਵਿੱਚ ਬੁਨਿਆਦੀ ਢਾਂਚਾ, ਸਿੱਖਿਆ, ਆਵਾਜਾਈ, ਸੰਚਾਰ ਆਦਿ ਦੀਆਂ ਸਹੂਲਤਾਂ ਨੂੰ ਅਪਗਰੇਡ ਕਰਨਾ ਸ਼ਾਮਲ ਹੈ। 

ਉਹਨਾਂ ਕਿਹਾ ਕਿ ਸਾਨੂੰ ਪਿੰਡਾਂ ਵਿੱਚ ਪਾਰਕ ਅਤੇ ਮੈਦਾਨ ਬਣਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।ਇਸ ਦੌਰਾਨ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਪੁਲਿਸ ਅਧਿਕਾਰੀਆਂ ਨੂੰ ਮਾਈਨਿੰਗ ਮਾਫੀਆ ਤੇ ਸਿ਼ਕੰਜਾ ਕੱਸਣ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

 

Tags: Arpit Shukla , Narcotics Control Bureau , Border Security Force , BSF , Punjab Police , Police , Dr. Atul Fulzele

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD