Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਨੇ ਗਿੱਦੜਬਾਹਾ ਵਿਖੇ ਨਵੇਂ ਕੋਰਟ ਕੰਪਲੈਕਸ ਦਾ ਆਨਲਾਈਨ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵਿਸੇ਼ਸ ਤੌਰ ਤੇ ਰਹੇ ਹਾਜਰ

Judiciary, Ravi Shanker Jha, Chief Justice of Punjab and Haryana High Court, Giddarbaha

Web Admin

Web Admin

5 Dariya News

ਗਿੱਦੜਬਾਹਾ , 19 Aug 2023

Last updated on: Aug 19, 2023, 00:00 IST

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਗਿੱਦੜਬਾਹਾ ਵਿਖੇ ਨਵੇਂ ਬਣੇ ਕੋਰਟ ਕੰਪਲੈਕਸ ਅਤੇ ਰਿਹਾਇਸੀ ਬਲਾਕ ਦਾ ਆਨਲਾਈਨ ਵਿਧੀ ਰਾਹੀਂ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਾਈਕੋਰਟ ਦੇ ਬਿਲਡਿੰਗ ਕਮੇਟੀ ਦੇ ਚੇਅਰਮੈਨ ਮਾਨਯੋਗ ਜ਼ਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆਂ ਅਤੇ ਹੋਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਵੀ ਹਾਜ਼ਰ ਸਨ।  

ਜਦ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜ਼ਸਟਿਸ ਤ੍ਰਿਭੁਵਨ ਦਹੀਆ ਜੋ ਕਿ ਸ੍ਰੀ ਮੁਕਤਸਰ ਸਾਹਿਬ ਸੈਸ਼ਨ ਡਵੀਜਨ ਦੇ ਐਡਮਿਨਸਟ੍ਰੇਟਿਵ ਜੱਜ ਵੀ ਹਨ ਵਿਸੇਸ਼ ਤੌਰ ਤੇ ਇਸ ਸੁਭ ਮੌਕੇ ਤੇ ਗਿੱਦੜਬਾਹਾ ਪਹੁੰਚੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਨਯੋਗ ਜਸਟਿਸ ਤ੍ਰਿਭੁਵਨ ਦਹੀਆ ਨੇ ਇਸ ਨਵੇਂ ਕੰਪਲੈਕਸ਼ ਦੇ ਉਦਘਾਟਨ ਲਈ ਰੱਖੇ ਇਕ ਪ੍ਰਭਾਵਸ਼ਾਲੀ ਸਮਾਗਮ ਵਿਚ ਸਭ ਨੂੰ ਨਵੇਂ ਕੋਰਟ ਕੰਪਲੈਕਸ ਬਣਨ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਵਾਂ ਕੋਰਟ ਕੰਪਲੈਕਸ ਨਾ ਕੇਵਲ ਵਰਤਮਾਨ ਸਗੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖ ਕੇ ਉਸਾਰਿਆ ਗਿਆ ਹੈ। ਉਨ੍ਹਾਂ ਇਸ ਕੰਪਲੈਕਸ ਨੂੰ ਹਰਾ ਭਰਾ ਅਤੇ ਸਾਫ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸਭਨਾਂ ਲਈ ਨਿਆਂ ਪ੍ਰਤੀ ਸਾਡੀ ਵਚਨਬੱਧਤਾ ਨੂੰ ਪੂਰਾ ਕਰਨ ਵਿਚ ਸਾਡੀਆਂ ਸਮਰੱਥਾਵਾਂ ਵਿਚ ਹੋਰ ਵਾਧਾ ਹੋਵੇਗਾ। 

ਉਨ੍ਹਾਂ ਨੇ ਇੱਥੇ ਪੌਦਾ ਵੀ ਲਗਾਇਆ ਅਤੇ ਨਵੀਂ ਬਣੀ ਇਮਾਰਤ ਦਾ ਮੁਆਇਨਾ ਵੀ ਕੀਤਾ। ਇਸ ਤੋਂ ਪਹਿਲਾਂ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਇਸ ਕੰਪਲੈਕਸ ਦੇ ਬਣਨ ਨਾਲ ਅਦਾਲਤਾਂ ਦੀ ਕਾਰਜ ਪ੍ਰਣਾਲੀ ਵਿਚ ਹੋਰ ਤੇਜੀ ਆਵੇਗੀ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਗੁਰਮੀਤ ਸਿੰਘ ਮਾਨ ਨੇ ਇਸ ਮੌਕੇ ਮਾਨਯੋਗ ਜਸਟਿਸ ਸਾਹਿਬਾਨ ਦਾ ਧੰਨਵਾਦ ਕੀਤਾ।

ਇਸ ਮੌਕੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ, ਐਸ ਐਸ ਪੀ ਹਰਮਨਬੀਰ ਸਿੰਘ ਗਿੱਲ, ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਜੁਡੀਸੀਅਲ ਅਫ਼ਸਰ ਸਾਹਿਬਾਨ, ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਅਤੇ ਮੈਂਬਰ, ਨਿਗਰਾਨ ਇੰਜਨੀਅਰ ਲੋਕ ਨਿਰਮਾਨ ਸ੍ਰੀ ਵਿਪਨ ਬਾਂਸਲ ਵੀ ਹਾਜਰ ਸਨ।

 

Tags: Judiciary , Ravi Shanker Jha , Chief Justice of Punjab and Haryana High Court , Giddarbaha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD