Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮੋਬਾਇਲ ਅਤੇ ਵੈੱਬ ਐਪਲੀਕੇਸ਼ਨਾਂ ਦੇ ਨਿਰਮਾਣ ਵਿਚ ਸਹਾਈ ਹੋਵੇਗਾ ਆਈ ਮੈਕ ਸਰਵਰ- ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਰਾਸ਼ਟਰੀ ਸੂਚਨਾ ਤੇ ਵਿਗਿਆਨ ਕੇਂਦਰ ਨੂੰ ਤਕਨਾਲੋਜੀ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਆਈ ਮੈਕ ਸਰਵਰ ਮੁਹੱਈਆ ਕਰਵਾਇਆ

DC Mansa, Deputy Commissioner Mansa, Paramveer Singh

Web Admin

Web Admin

5 Dariya News

ਮਾਨਸਾ , 19 Aug 2023

Last updated on: Aug 19, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨੇ ਅਤਿ-ਆਧੁਨਿਕ ਆਈ ਮੈਕ (iMac) ਸਰਵਰ ਦੀ ਪ੍ਰਾਪਤੀ ਨਾਲ ਤਕਨਾਲੋਜੀ ਦੇ ਖੇਤਰ ਵਿਚ ਇੱਕ ਮਹੱਤਵਪੂਰਨ ਕਦਮ ਅੱਗੇ ਵਧਾਇਆ ਹੈ, ਜਿਸਦਾ ਉਦੇਸ਼ ਵੈੱਬ ਅਤੇ ਮੋਬਾਈਲ ਦੋਵਾਂ ਐਪਲੀਕੇਸ਼ਨਾਂ ਦਾ ਨਿਰਮਾਣ ਕਰਨਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੀ ਯੋਗਤਾ ਨੂੰ ਵਰਤ ਕੇ ਤਕਨੀਕੀ ਖੇਤਰ ਵਿਚ ਅਹਿਮ ਕਾਰਜ ਨਿਭਾਉਣ ਦੀ ਜ਼ਿੰਮੇਵਾਰੀ ਸ੍ਰੀ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਅਤੇ ਆਈ.ਟੀ. ਦੇ ਸਹਾਇਕ ਡਾਇਰੈਕਟਰ ਨੂੰ ਸੌਂਪੀ ਗਈ ਹੈ। ਉਨ੍ਹਾਂ ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ, ਮਾਨਸਾ ਦੁਆਰਾ ਕੀਤੇ ਗਏ ਪਿਛਲੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰਾਸ਼ਟਰੀ ਸੂਚਨਾ ਤੇ ਵਿਗਿਆਨ ਕੇਂਦਰ ਮਾਨਸਾ ਦੇ ਡਿਜੀਟਲ ਇੰਡੀਆ, ਈ ਆਫਿਸ,ਸਰਵਿਸ ਪਲੱਸ, ਪਰੀਚੇਅ ਅਤੇ ਭਾਰਤ ਮੈਪ ਸਮੇਤ ਕਈ ਸਾਫਟਵੇਅਰਾਂ ਦਾ ਸਥਾਨਕ ਪੱਧਰ 'ਤੇ ਕੁਸ਼ਲਤਾ ਨਾਲ ਪ੍ਰਬੰਧਨ ਕੀਤਾ ਜਾਂਦਾ ਹੈ।

ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸ੍ਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਪ੍ਰਗਤੀਸ਼ੀਲ ਕਦਮ ਆਈ ਓ ਐਸ  (iOS) ਉਪਰਕਣਾਂ ਲਈ ਮੋਬਾਈਲ ਐਪਲੀਕੇਸ਼ਨਾਂ ਨੂੰ ਤਿਆਰ ਕਰਨ ਦੇ ਕੰਮ ਵਿਚ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਆਈ ਮੈਕ (iMac) ਦੀ ਵਰਤੋਂ ਨਾਲ ਓ.ਐਸ ਡਿਵਾਈਸਾਂ ਲਈ ਐਪਲੀਕੇਸ਼ਨਾਂ ਨੂੰ ਸੌਖੇ ਤਰੀਕੇ ਨਾਲ ਬਣਾਇਆ ਜਾ ਸਕਦਾ ਹੈ। 

ਉਨ੍ਹਾਂ ਇਸ ਵਿਸ਼ੇਸ਼ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ (ਐਨ.ਆਈ.ਸੀ.) ਪ੍ਰਸ਼ਾਸਨਿਕ ਕੰਮਾਂ ਵਿਚ ਅਜਿਹੇ ਉੱਨਤ ਤਕਨੀਕੀ ਸਰੋਤਾਂ ਦੀ ਯੋਗ ਵਰਤੋਂ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮਾਨਸਾ ਬਾਰੇ ਵਿਸਥਾਰ ਅਤੇ ਪ੍ਰਸ਼ਾਸਨਿਕ ਗਤੀਵਿਧੀਆਂ ਦੀ ਜਾਣਕਾਰੀ mansa.nic.in ਵੈਬ ਪੋਰਟਲ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD