Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਸੰਗਮ ਪੈਲੇਸ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਫ਼ਰੀਦਕੋਟ , 19 Aug 2023

Last updated on: Aug 19, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਇੱਕ ਮੀਟਿੰਗ ’ਚ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਪੰਜਾਬ ਵਿਚ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ ਅਤੇ ਹੁਣ ਨਵੀਂਆਂ ਪੰਚਾਇਤਾਂ ਬਨਣਗੀਆਂ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਨਾਮ ਰਾਸ਼ਨ ਕਾਰਡ ਵਿੱਚੋਂ ਕਟਵਾ ਦਿੱਤੇ ਗਏ ਸਨ ਉਨ੍ਹਾਂ ਸਾਰਿਆਂ ਜਾਇਜ਼ ਲੋਕਾਂ ਦੇ ਕਾਰਡ ਬਣਵਾਏ ਜਾਣਗੇ। ਸਪੀਕਰ ਸੰਧਵਾਂ ਨੇ ਇਹ ਵੀ ਕਿਹਾ ਕੇ ਜਿਨ੍ਹਾਂ ਲੋਕਾਂ ਨੇ ਜਰੂਰਤਮੰਦ ਲੋਕਾਂ ਦੇ ਨਾਮ ਰਾਸ਼ਨ ਕਾਰਡਾਂ ਵਿਚੋਂ ਕਟਵਾਏ ਹਨ, ਉਨ੍ਹਾਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।

ਨਸ਼ਿਆਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਖੁਦ ਵੀ ਸਮਝਣਾ ਚਾਹੀਦਾ ਹੈ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਖੁਦ ਕਦੇ ਵੀ ਸੁਖੀ ਨਹੀਂ ਰਹਿ ਸਕਦੇ। ਉਹਨਾਂ ਹਦਾਇਤ ਕੀਤੀ ਕਿ ਮੁਹੱਲਾ ਪੱਧਰ ’ਤੇ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇ ਅਤੇ ਨਸ਼ੇ ਦੀ ਗਿ੍ਰਫਤ ਵਿੱਚ ਆ ਚੁੱਕੇ ਨੌਜਵਾਨਾਂ ਜਾਂ ਬੱਚਿਆਂ ਦੀ ਕਾਉਂਸਲਿੰਗ ਕਰਕੇ ਉਹਨਾ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਯਤਨ ਆਰੰਭੇ ਜਾਣ।

ਇਸ ਮੌਕੇ ਜਿਲਾ ਯੋਜਨਾ ਬੋਰਡ ਫਰੀਦਕੋਟ ਦੇ ਚੇਅਰਮੈਨ ਇੰਜੀ. ਸੁਖਜੀਤ ਸਿੰਘ ਢਿੱਲਵਾਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵੀ ਹਾਜਰ ਸਨ। ਇਸ ਤੋਂ ਇਲਾਵਾ ਜਸਵਿੰਦਰ ਸਿੰਘ ਢੁੱਡੀ, ਗੁਰਮੀਤ ਸਿੰਘ ਧੂੜਕੋਟ, ਬੱਬੂ ਸਿੱਖਾਂ ਵਾਲਾ,ਡਾਕਟਰ ਰਾਜਪਾਲ ਸਿੰਘ,ਜਗਸੀਰ ਸਿੰਘ ਪ੍ਰਧਾਨ,ਐਡਵੋਕੇਟ ਬਾਬੂ ਲਾਲ, ਨਰੇਸ਼ ਸਿੰਗਲਾ, ਸੰਜੀਵ ਕਾਲੜਾ, ਗੁਰਦੀਪ ਸ਼ਰਮਾ, ਸੁਖਵੰਤ ਸਿੰਘ ਪੱਕਾ, ਕੌਰ ਸਿੰਘ ਸੰਧੂ, ਮਨਜੀਤ ਸ਼ਰਮਾ, ਮਨਦੀਪ ਮਿੰਟੂ,ਰਾਜਾ ਖੋਸਾ, ਸੇਵਕ ਧੂੜਕੋਟ,ਜਗਤਾਰ ਸਿੰਘ ਬਰਾੜ ਆਦਿ ਹਾਜਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD