Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

8 ਥਾਵਾਂ 'ਤੇ ਅੰਤਰਰਾਜੀ ਨਾਕਾਬੰਦੀ ਕਰਕੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ-ਵਰੁਣ ਸ਼ਰਮਾ

Crime News Punjab, Punjab Police, Police, Crime News, Patiala  Police, Patiala

Web Admin

Web Admin

5 Dariya News

ਪਟਿਆਲਾ , 19 Aug 2023

Last updated on: Aug 19, 2023, 00:00 IST

ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਕਿਆਂ ਦੌਰਾਨ 20 ਕਿਲੋਗ੍ਰਾਮ ਭੁੱਕੀ, 1260 ਗੋਲੀਆਂ, ਇਨਟੌਕਸ 25 ਗ੍ਰਾਮ, 100 ਬੋਤਲਾਂ ਸ਼ਰਾਬ ਦੀ ਬਰਾਮਦਗੀ ਹੋਈ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਰੋਹੜ ਜਗੀਰ ਵਿਖੇ ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪੰਜਾਬ ਪੁਲਿਸ ਵੱਲੋਂ ਉਪਰੇਸ਼ਨ ਸੀਲ-3 ਚਲਾਇਆ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਨੇ ਇਸ ਓਪਰੇਸ਼ਨ ਅਧੀਨ ਜ਼ਿਲ੍ਹੇ ਅੰਦਰ 8 ਵੱਖ-ਵੱਖ ਥਾਵਾਂ 'ਤੇ ਅੰਤਰਰਾਜੀ ਨਾਕਾਬੰਦੀ ਕਰਕੇ ਪੂਰੀ ਸਖ਼ਤੀ ਨਾਲ ਪੰਜਾਬ ਆ ਰਹੇ ਵਾਹਨਾਂ ਦੀ ਚੈਕਿੰਗ ਕੀਤੀ ਹੈ। ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਉਪਰੇਸ਼ਨ ਸੀਲ ਦਾ ਮਕਸਦ ਨਸ਼ਾ ਤਸਕਰਾਂ 'ਤੇ ਦਬਾਅ ਬਣਾਉਣਾ ਹੈ ਤਾਂ ਕਿ ਸਮਗਲਿੰਗ ਵਰਗੇ ਕਾਲੇ ਧੰਦਿਆਂ ਤੋਂ ਦੂਰ ਰਹਿਣ ਅਤੇ ਜਿਹੜਾ ਅਨਸਰ ਅਜਿਹਾ ਕਰਦਾ ਹੈ, ਉਸਨੂੰ ਕਾਬੂ ਕਰਕੇ ਕਾਨੂੰਨ ਦੀ ਨਜ਼ਰਬੰਦੀ 'ਚ ਲਿਆਉਣਾ ਹੈ। 

ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਹਾਲ ਹੀ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ 5 ਸਮਗਲਰਾਂ ਦੀ ਕਰੋੜਾਂ ਰੁਪਏ ਦੀ ਪ੍ਰਾਪਰਟੀ ਜ਼ਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਨੇ ਪੂਰੀ ਚੌਕਸੀ ਨਾਲ ਆਪਣੀ ਜ਼ਿਮੇਵਾਰੀ ਨਿਭਾਉਂਦਿਆਂ ਨਸ਼ਾ ਤਸਕਰੀ ਨਾਲ ਬਣਾਈ ਪ੍ਰਾਪਰਟੀ ਨੂੰ ਜ਼ਬਤ ਕਰਕੇ ਸਮਗਲਰਾਂ ਨੂੰ ਵੱਡਾ ਝਟਕਾ ਦਿੱਤਾ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਅੱਜ ਗੁਆਂਢੀ ਸੂਬੇ ਹਰਿਆਣਾ ਨਾਲ ਲੱਗਦੇ ਖੇਤਰਾਂ 'ਚ ਲਗਾਏ ਗਏ 8 ਨਾਕਿਆਂ ਵਿਖੇ ਤਾਇਨਾਤ ਕੀਤੇ 4 ਐਸ.ਪੀਜ, 8 ਡੀ.ਐਸ.ਪੀਜ਼ ਤੇ 500 ਹੋਰ ਰੈਂਕਾਂ ਦੇ ਮੁਲਾਜਮਾਂ ਵੱਲੋਂ ਪਾਇਸ ਸਾਫ਼ਟਵੇਅਰ ਅਤੇ ਵਾਹਨ ਐਪਲੀਕੇਸ਼ਨ ਦੀ ਵਰਤੋਂ ਕਰਕੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਸਤੈਦੀ ਨਾਲ ਪਾਬੰਦੀਸ਼ੁਦਾ ਵਸਤਾਂ ਦੀ ਰਿਕਵਰੀ ਵੀ ਕੀਤੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਧਰਮੇੜੀ ਨਾਕੇ 'ਤੇ ਤਲਾਸ਼ੀ ਦੌਰਾਨ ਸੀਮਾ ਰਾਣੀ ਪਤਨੀ ਰਾਜਦੀਪ ਸਿੰਘ ਵਾਸੀ ਹਿਰਦਾਪੁਰ ਨੂੰ ਕਾਬੂ ਕਰਕੇ ਉਸ ਕੋਲੋਂ 430 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਬਲਬੇੜਾ ਨਾਕੇ 'ਤੇ ਸੌਰਵ ਦੂਬੇ ਅਤੇ ਗੌਰਵ ਦੂਬੇ ਨੂੰ ਕਾਬੂ ਕਰਕੇ 20 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। 

ਬਹਾਦਰਗੜ ਨਾਕੇ 'ਤੇ ਤਲਾਸ਼ੀ ਦੌਰਾਨ ਤਰਸੇਮ ਸਿੰਘ ਪੁੱਤਰ ਰਣਧੀਰ ਸਿੰਘ ਅਤੇ ਜਾਫ਼ਰ ਖਾਨ ਪੁੱਤਰ ਰੋਸ਼ਨ ਖਾਨ ਵਾਸੀ ਡੋਂਗਲਾ ਨੂੰ ਕਾਬੂ ਕਰਕੇ 550 ਟਰਾਮਾਡੋਲ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸ਼ੰਭੂ ਨਾਕੇ 'ਤੇ ਤਲਾਸ਼ੀ ਦੌਰਾਨ ਬਿਕਰਮਜੀਤ ਪੁੱਤਰ ਬਲਵਿੰਦਰ ਸਿੰਘ ਵਾਸੀ ਖੋਜੀਕੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। 

ਸ਼ੰਭੂ ਨਾਕਾ 'ਤੇ ਹੀ ਤਲਾਸ਼ੀ ਦੌਰਾਨ ਅੰਸ਼ੂ ਪੁੱਤਰ ਨਰੇਸ਼ ਵਾਸੀ ਸ਼ੇਖੂਪੁਰ ਖਾਸਲਾ ਯੂਪੀ ਨੂੰ ਕਾਬੂ ਕਰਕੇ 10 ਕਿਲੋ ਭੁੱਕੀ ਬਰਾਮਦ ਕੀਤੀ। ਇਸੇ ਤਰ੍ਹਾਂ ਸਰਾਲਾ ਸਰਹਾਲਾ ਨਾਕੇ 'ਤੇ ਤਲਾਸ਼ੀ ਦੌਰਾਨ ਪਵਨ ਕੁਮਾਰ ਪੁੱਤਰ ਰਾਮਜੀ ਦਾਸ ਵਾਸੀ ਹਰੀਮਾਜਰਾ ਨੂੰ ਕਾਬੂ ਕਰਕੇ ਉਸ ਪਾਸੋਂ 60 ਬੋਤਲਾਂ ਨਜਾਇਜ਼ ਸ਼ਰਾਬ ਤਾਜਾ ਬਰਾਮਦ ਕੀਤੀ। 

ਇਸੇ ਨਾਕੇ 'ਤੇ ਤਲਾਸ਼ੀ ਦੌਰਾਨ ਵਿਸ਼ਾਲ ਮੋਰੀਆ ਪੁੱਤਰ ਝਜਨ ਨਾਥ ਵਾਸੀ ਹੇਕਮ ਯੂਪੀ ਨੂੰ ਕਾਬੂ ਕਰਕੇ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ ਗਈ। ਜਦਕਿ ਢਾਬੀ ਗੁਜਰਾਂ ਨਾਕੇ 'ਤੇ ਤਲਾਸ਼ੀ ਦੌਰਾਨ ਰਿੰਕੂ ਪੁੱਤਰ ਸੁਖਵਿੰਦਰ ਸਿੰਘ ਵਾਸੀ ਬੇਹੱਦਸ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਚੂਰਾ ਪੋਸਤ ਬਰਾਮਦ ਕੀਤਾ ਗਿਆ। 

ਹਾਮਝੜੀ ਨਾਕੇ 'ਤੇ ਤਲਾਸ਼ੀ ਦੌਰਾਨ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਸਰੈਣ ਸਿੰਘ ਵਾਸੀ ਖਾਨੇਵਾਲ ਨੂੰ ਕਾਬੂ ਕਰਕੇ ਉਸ ਕੋਲੋਂ 560 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਜਦੋਂਕਿ ਮਸ਼ੀਗਣ ਨਾਕੇ 'ਤੇ ਤਲਾਸ਼ੀ ਦੌਰਾਨ ਅਨਿਲ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਕਾਬੂ ਕਰਕੇ ਉਸ ਕੋਲੋਂ 40 ਬੋਤਲਾਂ ਨਾਜਾਇਜ਼ ਸ਼ਰਾਬ ਮਾਲਟਾ ਦੀਆਂ ਬਰਾਮਦ ਕੀਤੀਆਂ ਗਈਆਂ।

ਵਰੁਣ ਸ਼ਰਮਾ ਨੇ ਕਿਹਾ ਕਿ ਸ਼ਰਾਬ ਤੇ ਹੋਰ ਨਸ਼ਿਆਂ ਦੀ ਸਮਗਲਿੰਗ ਕਰਨ ਸਮੇਤ ਜੇਲਾਂ ਕੱਟਕੇ ਬਾਹਰ ਆ ਕੇ ਅਜਿਹੇ ਕਾਲੇ ਧੰਦੇ ਕਰਨ ਵਾਲਿਆਂ 'ਤੇ ਵੀ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਦਿਹਾਤੀ ਗੁਰਦੇਵ ਸਿੰਘ ਧਾਲੀਵਾਲ, ਐਸ.ਐਚ.ਓ. ਜੁਲਕਾਂ ਹਰਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD