Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ- ਬਲਦੀਪ ਕੌਰ

ਜ਼ਿਲ੍ਹਾ ਵਾਸੀਆਂ ਨੰ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 19 Aug 2023

Last updated on: Aug 19, 2023, 00:00 IST

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਦਰਿਆ ਸਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ ਨੂੰ ਸੰਵੇਦਨਸ਼ੀਲ ਥਾਵਾਂ ਤੋਂ ਮਜ਼ਬੂਤ ਕਰਨ ਦਾ ਕੰਮ ਚੱਲ ਰਿਹਾ ਸ੍ਰੀ, ਪ੍ਰੰਤੂ ਭਾਖੜਾ ਡੈਮ ਅਤੇ ਪੌਂਗ ਡੈਮ ਤੋਂ ਆਉਣ ਨਾਲ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਅੱਜ ਪਿੰਡ ਘੜੁੰਮ ਨੇੜੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਆਰੰਭੇ ਗਏ ਹਨ। ਡਿਪਟੀ ਕਮਿਸਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਨ੍ਹ ਵਿੱਚ ਪਾਏ ਪਾੜ ਨੂੰ ਪੂਰਨ ਲਈ ਲੋੜੀਂਦੇ ਮਸ਼ੀਨਰੀ ਤੇ ਮੈਨ ਪਾਵਰ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪਾੜ ਨੰ ਪੂਰਨ ਲਈ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਹੜ੍ਹ ਪ੍ਰਾਭਵਿਤ ਲੋਕਾਂ ਨੂੰ ਬਾਹਰ ਕੱਢਣ ਲਈ 07 ਕਿਸ਼ਤੀਆਂ ਤੇ 04 ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਦਰਿਆ ਦੇ ਡਾਊਨ ਸਟਰੀਮ ਪਾਣੀ ਦੇ ਵਹਾਅ ਨੂੰ ਘੱਟ ਕਰਨ ਲਈ ਹਰੀਕੇ ਹੈੱਡ ਵਰਕਸ ਦੇ 15 ਗੇਟ ਬੰੰਦ ਕੀਤੇ ਗਏ ਹਨ ਤਾਂ ਜੋ ਰਾਹਤ ਕਾਰਜਾਂ ਵਿੱਚ ਪਰੇਸ਼ਾਨੀ ਨਾ ਅਵੇ। ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ ਅਤੇ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉੱਚੀਆਂ ਥਾਵਾਂ ‘ਤੇ ਆ ਜਾਣ। 

ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਐਡਰੈੱਸ ਸਿਸਟਮ ਤੇ ਅਨਾਊਂਸਮੈਂਟ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 07 ਰਾਹਤ ਕੇਂਦਰ ਬਣਾਏ ਗਏ ਹਨ। 

ਜਿੱਥੇ ਲੋਕਾਂ ਨੂੰ ਖਾਣ-ਪੀਣ, ਦਵਾਈਆਂ, ਤਰਪਾਲਾਂ ਆਦਿ ਲੋੜੀਂਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਪ੍ਰਭਾਿਵਤ ਖੇਤਰਾਂ ਵਿੱਚੋਂ ਪਸ਼ੂ ਧਨ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ। 

ਉਹਨਾਂ ਦੱਸਿਆ ਕਿ ਪੂਸ਼ਆਂ ਲਈ ਵੀ 02 ਰਾਹਤ ਕੇਂਦਰ ਸਭਰਾ ਅਨਾਜ ਮੰਡੀ ਤੇ ਨੀਲੀ ਰਾਵੀ ਮੱਝਾਂ ਦੇ ਰਿਸਰਚ ਸੈਂਟਰ ਹਰੀਕੇ ਵਿਖੇ ਬਣਾਏ ਗਏ ਹਨ, ਜਿੱਥੇ ਲੱਗਭੱਗ 200 ਪਸ਼ੂ ਪਹੁੰਚ ਗਏ ਹਨ। ਉਹਨਾਂ ਦੱਸਿਆ ਕਿ ਪਸ਼ੂਆਂ ਲਈ ਵੀ ਹਰੇ ਚਾਰੇ ਤੇ ਸਾਇਲੇਜ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਵੇਰੇ ਹਰੀਕੇ  ਹੈੱਡ ਵਰਕਸ ਤੋਂ 2 ਲੱਖ 84 ਹਜ਼ਾਰ ਕਿਊਸਿਕ ਪਾਣੀ ਚੱਲ ਰਿਹਾ ਸੀ, ਜੋ ਸ਼ਾਮ ਤੱਕ ਘੱਟ ਕੇ 2 ਲੱਖ 30 ਹਜ਼ਾਰ ਕਿਊਸਿਕ ਹੋ ਗਿਆ ਸੀ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਦੌਰਾਨ ਸੰਜਮ ਰੱਖਣ। 

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੇ ਸਮੇਂ ਲੋਕਾਂ ਦੇ ਨਾਲ ਖੜ੍ਹਾ ਹੈ ।ਉਹਨਾਂ ਕਿ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਪ੍ਰਸ਼ਾਸਨ ਦਾ ਸਾਥ ਦੇਣ।

ਉਹਨਾਂ ਦੱਸਿਆ ਕਿ ਬੰਨ੍ਹ ਵਿੱਚ ਦੇ ਪਾੜ ਦੇ ਪੈਣ ਨਾਲ ਲੱਗਭੱਗ 39 ਪਿੰਡ ਪ੍ਰਭਾਵਿਤ ਹੋਏ ਹਨ।ਉਹਨਾਂ ਕਿਹਾ ਕਿ ਨੀਵੇਂ ਇਲਕਿਆਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।ਉਹਨਾਂ ਕਿਹਾ ਸਾਡੀ ਕੋਸ਼ਿਸ ਹੈ ਕਿ ਸਥਾਨਕ ਲੋਕਾਂ ਦੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਜਾਣ ਤੋਂ ਪਹਿਲਾ ਬੰਨ੍ਹ ਨੰੁ ਪੂਰ ਲਿਆ ਜਾਵੇ।

ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਜਲ ਸਰੋਤ ਪ੍ਰਬੰਧਨ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਧੁੱਸੀ ਬੰਨ੍ਹ ਦੀਆਂ ਵਧੇਰੇ ਸੰਵੇਦਸਨਸ਼ੀਲ ਥਾਵਾਂ ‘ਤੇ ਬੰਨ੍ਹ ਨੰੁ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD