Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਨਾਲਾ ਪੁਲਸ ਨੇ ਕੀਤੀ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਅਹਿਮ ਬੈਠਕ

District Chemist Association Barnala, Police, Punjab police, Barnala Police, Barnala

Web Admin

Web Admin

5 Dariya News

ਬਰਨਾਲਾ , 19 Aug 2023

Last updated on: Aug 19, 2023, 00:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ ਚਲਾਈ ਮੁਹਿਮ ਤਹਿਤ ਐਸ.ਐਸ.ਪੀ ਬਰਨਾਲਾ ਸ਼੍ਰੀ ਸੰਦੀਪ ਕੁਮਾਰ ਮਲਿਕ ਅਤੇ ਸ਼੍ਰੀ ਰਮਨੀਸ਼ ਚੌਧਰੀ ਕਪਤਾਨ ਪੁਲਿਸ (ਡੀ) ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਫ੍ਰੈਂਡਿਲੀ ਮੀਟਿੰਗ ਡੀ.ਐਸ.ਪੀ ਗਮਦੂਰ ਸਿੰਘ ਅਤੇ ਸੀ.ਆਈ.ਏ ਇੰਚਾਰਜ ਬਲਜੀਤ ਸਿੰਘ ਵਲੋਂ ਕੀਤੀ ਗਈ। 

ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਤ ਤਹਿਤ ਅੱਜ ਜ਼ਿਲ੍ਹਾ ਕੈਮਿਸਟ ਐਸ਼ੋਸੀਏਸ਼ਨ ਬਰਨਾਲਾ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਸਮਾਜਿਕ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਜੋ ਵੀ ਮਾੜੇ ਅਨਸਰ ਹਨ, ਉਨ੍ਹਾਂ ਵਿਰੁੱਧ ਸਹਿਯੋਗ ਦੀ ਮੰਗ ਕੀਤੀ ਹੈ। 

ਉਨ੍ਹਾਂ ਕਿਹਾ ਕਿ ਕੈਮਿਸਟਾਂ ਵਲੋਂ ਬੇਸ਼ੱਕ ਸਹੀ ਕੰਮ ਕੀਤਾ ਜਾ ਰਿਹਾ ਹੈ, ਪਰ ਜੇ ਕੋਈ ਵੀ ਨਾਮਾਤਰ ਕੈਮਿਸਟ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਦਵਾਈਆਂ ਬਿਨਾ ਪਰਚੀ ਤੋਂ ਨਾ ਵੇਚੀਆਂ ਜਾਣ ਇਸ ਮੌਕੇ ਹਾਜ਼ਰ ਜ਼ਿਲ੍ਹਾ ਚੇਅਰਮੈਨ ਡਾ. ਰਵੀ ਬਾਂਸਲ, ਜ਼ਿਲ੍ਹਾ ਪ੍ਰਧਾਨ ਨਰਿੰਦਰ ਅਰੋੜਾ, ਜ਼ਿਲ੍ਹਾ ਜਨਰਲ ਸਕੱਤਰ ਵਿਪਨ ਗੁਪਤਾ ਅਤੇ 7 ਯੂਨਿਟਾਂ ਦੇ ਪ੍ਰਧਾਨ, ਸੈਕਟਰੀ ਸਾਹਿਬਾਨ ਵਲੋਂ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਅਸੀਂ ਪਹਿਲਾ ਵੀ ਕਿਸੇ ਵੀ ਗਲਤ ਕੈਮਿਸਟ ਦਾ ਸਾਥ ਨਹੀਂ ਦਿੱਤਾ ਅਤੇ ਨਾ ਹੀ ਆਉਣ ਵਾਲੇ ਭਵਿੱਖ ਵਿਚ ਦਿੱਤਾ ਜਾਵੇਗਾ। 

ਉਨ੍ਹਾਂ ਨੇ ਸਮੂਹ ਕੈਮਿਸਟਾਂ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਕਿ ਆਪਣਾ ਵਪਾਰ ਸਾਫ ਸੁਥਰੇ ਅਤੇ ਸਹੀ ਢੰਗ ਨਾਲ ਕੀਤਾ ਜਾਵੇ। ਸਹੀ ਕੈਮਿਸਟ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਚੇਅਰਮੈਨ ਰਵਿੰਦਰ ਬਿੱਲੀ, ਸ਼ੈਲੀ ਸ਼ਹਿਣਾ, ਚੰਦਰ ਸੇਖਰ ਹੰਡਿਆਇਆ, ਜਤਿੰਦਰ ਲੱਕੀ ਹੰਡਿਆਇਆ, ਮੁਨੀਰ ਮਿੱਤਲ ਤਪਾ, ਖੁਸ਼ਦੀਪ ਤਪਾ, ਹਰਿੰਦਰ ਧਨੌਲਾ, ਕਮਲਦੀਪ ਸਿੰਘ ਬਰਨਾਲਾ, ਸੰਜੀਵ ਭਦੌੜ, ਪਵਨ ਤਪਾ, ਕਰਮੀ ਤਪਾ, ਜਤਿੰਦਰ ਜੇ.ਕੇ ਮਹਿਲ ਕਲਾਂ ਆਦਿ ਕੈਮਿਸਟ ਹਾਜ਼ਰ ਸਨ।

 

Tags: District Chemist Association Barnala , Police , Punjab police , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD