Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਲੌਂਗੋਵਾਲ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Blood Camp, Blood Donation Camp

Web Admin

Web Admin

5 Dariya News

ਲੌਂਗੋਵਾਲ/ਸੰਗਰੂਰ , 20 Aug 2023

Last updated on: Aug 20, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਵਿਸ਼ੇਸ ਤੌਰ 'ਤੇ ਸ਼ਿਰਕਤ ਕਰਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵਡ ਅਕਾਰੀ ਤਸਵੀਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।  ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਵੀ ਮੱਥਾ ਟੇਕ ਕੇ ਸੰਤ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ।

ਅਨਾਜ ਮੰਡੀ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਵਾਰ ਦਿੱਤੀ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਨੂੰ ਇਹ ਸੱਚੀ ਸ਼ਰਧਾਂਜਲੀ ਹੈ ਕਿ ਸੰਤਾਂ ਦੀ ਬਰਸੀ ਮੌਕੇ ਸਿਆਸੀ ਦੂਸ਼ਣਬਾਜ਼ੀਆਂ ਅਤੇ ਫੋਕੀਆਂ ਸ਼ੋਹਰਤਾਂ ਤੋਂ ਦੂਰ ਰਹਿ ਕੇ ਇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਯੋਗਦਾਨ ਪਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੀ ਸ਼ਹਾਦਤ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਜਿਊਂਦੀਆਂ ਰਹਿੰਦੀਆਂ ਹਨ। 

ਅਮਨ ਅਰੋੜਾ ਨੇ ਕਿਹਾ ਕਿ ਸੰਤਾਂ ਦੀ ਯਾਦ ਨੂੰ ਸਮਰਪਿਤ ਇਸ ਖੂਨਦਾਨ ਕੈਂਪ ਰਾਹੀਂ ਇਕੱਤਰ ਹੋਣ ਵਾਲੇ ਖੂਨ ਦੀ ਇੱਕ ਇੱਕ ਬੂੰਦ ਕੀਮਤੀ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਲੌਂਗੋਵਾਲ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲਦੇ ਵਿਕਾਸ ਕਾਰਜਾਂ ਨੂੰ ਜਲਦ ਹੀ ਨੇਪਰੇ ਚੜ੍ਹਾਇਆ ਜਾਵੇਗਾ।  

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐਸ.ਡੀ.ਐਮ. ਸੰਗਰੂਰ ਨਵਰੀਤ ਕੌਰ ਸੇਖੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਪ੍ਰਧਾਨ ਨਗਰ ਕੌਂਸਲ ਲੌਂਗੋਵਾਲ ਪਰਮਿੰਦਰ ਕੌਰ ਬਰਾੜ, ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ, ਬਲਵਿੰਦਰ ਸਿੰਘ, ਸੁੱਖ ਸਾਹੋਕੇ, ਗੁਰਦੀਪ ਸਿੰਘ ਤਕੀਪੁਰ, ਜੁਗਰਾਜ ਸਿੰਘ, ਮੇਲਾ ਸਿੰਘ ਐਮ ਸੀ, ਸ਼ੀਸ਼ਨ ਪਾਲ, ਕਰਮ ਸਿੰਘ ਬਰਾੜ, ਸੁਖਪਾਲ ਬਾਜਵਾ, ਸ਼ਿਪੀ ਲੌਂਗੋਵਾਲ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Blood Camp , Blood Donation Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD