Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪ੍ਰਸ਼ਾਸਨ ਵੱਲੋਂ ਹੁਣ ਤੱਕ 6027 ਕਿਉਂਟਲ ਹਰਾ ਚਾਰਾ, 2077 ਬੈਗ ਕੈਟਲ ਫੀਡ, 3672 ਤਰਪਾਲਾਂ, 8812 ਰਾਸ਼ਨ ਕਿੱਟਾਂ, 250 ਕਿਉਂਟਲ ਮੱਕੀ ਦਾ ਅਚਾਰ ਵੰਡਿਆ

ਹੜ੍ਹਾਂ ਦਾ ਪਸਾਰ ਰੋਕਣ ਲਈ ਉਪਰਾਲੇ ਜਾਰੀ, ਡਿਪਟੀ ਕਮਿਸ਼ਨਰ ਤੇ ਵਿਧਾਇਕ ਵੱਲੋਂ ਪਿੰਡਾਂ ਦਾ ਦੌਰਾ

DC Fazilka, Senu Duggal, Fazilka, Deputy Commissioner Fazilka, Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜਿ਼ਲਕਾ , 20 Aug 2023

Last updated on: Aug 20, 2023, 00:00 IST

ਫਾਜਿ਼ਲਕਾ ਜਿ਼ਲ੍ਹੇ ਦੇ ਕੌਮਾਂਤਰੀ ਸਰਹੱਦ ਨਾਲ ਲੱਗਦੇ 13 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ ਜਦ ਕਿ ਪਾਣੀ ਦਾ ਪੱਧਰ ਵੱਧਣ ਕਾਰਨ ਮੁਹਾਰ ਸੋਨਾ, ਮੁਹਾਰ ਖੀਵਾ ਤੇ ਭਵਾਨੀ ਵਰਗੇ ਇਲਾਕਿਆਂ ਤੱਕ ਪਾਣੀ ਨਾ ਆਵੇ ਇਸ ਲਈ ਉਪਰਾਲੇ ਕਰਨ ਦੇ ਨਾਲ ਨਾਲ ਪ੍ਰਸ਼ਾਸਨ ਵੱਲੋਂ ਇੰਨ੍ਹਾਂ ਪਿੰਡਾਂ ਵਿਚ ਵੀ ਅਗੇਤੇ ਪ੍ਰਬੰਧ ਆਰੰਭ ਕਰ ਦਿੱਤੇ ਗਏ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਹੈ ਕਿ ਫਾਜਿਲ਼ਕਾ ਵਿਚ ਬੀਤੇ ਕੱਲ ਤੱਕ 5877 ਕੁਇੰਟਲ ਹਰਾ ਚਾਰਾ, 1777 ਬੈਗ ਕੈਟਲ ਫੀਡ, 3672 ਤਰਪਾਲਾਂ ਅਤੇ 8812 ਰਾਸ਼ਟ ਕਿੱਟਾਂ ਵੰਡੀਆਂ ਜਾ ਚੁੱਕੀਆਂ ਸਨ।

ਜਦ ਕਿ ਐਤਵਾਰ ਨੂੰ 150 ਕਿਉਂਟਿਲ ਹਰਾ ਚਾਰਾ, 300 ਬੈਗ ਕੈਟਲ ਫੀਡ ਅਤੇ 250 ਕੁਇੰੰਟਲ ਮੱਕੀ ਦਾ ਅਚਾਰ ਭੇਜਿਆ ਗਿਆ ਹੈ। ਇਸ ਤੋਂ ਬਿਨ੍ਹਾਂ ਅੱਜ 80 ਤਰਪਾਲਾਂ ਦੀ ਵੰਡ ਕੀਤੀ ਗਈ ਹੈ ਜਦ ਕਿ ਪ੍ਰਸ਼ਾਸਨ ਕੋਲ ਜਰੂਰਤ ਅਨੁਸਾਰ ਹੋਰ ਤਰਪਾਲਾਂ ਦਾ ਪ੍ਰਬੰਧ ਹੈ। 

ਇਸ ਤੋਂ ਬਿਨ੍ਹਾਂ 500 ਰਾਸ਼ਨ ਕਿੱਟਾਂ ਵੀ ਪ੍ਰਸ਼ਾਸਨ ਕੋਲ ਉਪਲਬੱਧ ਹਨ ਅਤੇ ਜਰੂਰਤ ਅਨੁਸਾਰ ਨਾਲੋ ਨਾਲ ਹੋਰ ਰਾਹਤ ਸਮੱਗਰੀ ਵੀ ਮੰਗਵਾਈ ਜਾ ਰਹੀ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਇੰਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗਲਬਾਤ ਕੀਤੀ। 

ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਬੱਚਿਆਂ, ਔਰਤਾਂ ਅਤੇ ਬਜੁਰਗਾਂ ਨੂੰ ਰਾਹਤ ਕੇਂਦਰ ਵਿਚ ਸਮੇਂ ਸਿਰ ਲਿਆਂਦਾ ਜਾਵੇ ਅਤੇ ਦਰਿਆ ਦੇ ਪਾਣੀ ਦੇ ਨੇੜੇ ਨਾ ਜਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ੇਕਰ ਕਿਸੇ ਨੂੰ ਵੀ ਕੋਈ ਹੜ੍ਹਾਂ ਸਬੰਧੀ ਮੁਸਕਿਲ ਹੋਵੇ ਤਾਂ ਜਿ਼ਲ੍ਹਾ ਪੱਧਰੀ ਕੰਟਰੋਲ ਰੂਮ ਤੇ 01638—262153 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਬੱਚਿਆਂ ਨੂੰ ਪਾਣੀ ਦੇ ਨੇੜੇ ਨਾ ਜਾਣ ਅਤੇ ਸੱਪ ਵਰਗੇ ਹੋਰ ਜਹਿਰੀਲੇ ਜੰਤੂਆਂ ਤੋਂ ਵੀ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਮੰਗ ਅਨੁਸਾਰ ਤਰਪਾਲਾਂ ਅਤੇ ਜਾਨਵਰਾਂ ਲਈ ਸੁੱਕਾ ਫੀਡ ਮੁਹਈਆ ਕਰਵਾਇਆ ਜਾਵੇਗਾ। 

ਪਿੰਡ ਵਾਸੀਆਂ ਨੇ ਵੀ ਫੀਡ ਤੇ ਤਰਪਾਲਾਂ ਦੀ ਹੀ ਮੰਗ ਰੱਖੀ ਸੀ ਅਤੇ ਕਿਹਾ ਸੀ ਕਿ ਫਿਲਹਾਲ ਉਨ੍ਹਾਂ ਨੂੰ ਰਾਸ਼ਨ ਦੀ ਜਰੂਰਤ ਨਹੀਂ ਹੈ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪ੍ਰਸ਼ਾਸਨ ਲੋਕਾਂ ਦੇ ਨਾਲ ਹੈ।

ਜਿਕਰਯੋਗ ਹੈ ਕਿ ਮੁਹਾਰ ਜਮਸੇਰ ਪਿੰਡ ਜ਼ੋ ਕਿ ਤਿੰਨ ਪਾਸਿਆਂ ਤੋਂ ਪਾਕਿਸਤਾਨ ਨਾਲ ਘਿਰਿਆ ਹੋਇਆ ਅਤੇ ਇਸਦੇ ਚੌਥੇ ਪਾਸੇ ਸਤਲੁਜ਼ ਦੀ ਕਰੀਕ ਭਰੀ ਵਹਿ ਰਹੀ ਹੈ। ਇਸ ਪਿੰਡ ਵਿਚੋਂ ਪ੍ਰਸ਼ਾਸਨ ਨੇ ਅਗੇਤੇ ਪ੍ਰਬੰਧਾਂ ਤਹਿਤ 600 ਲੋਕਾਂ ਨੂੰ ਪਹਿਲਾਂ ਹੀ ਸੁਰੱਖਿਅਤ ਥਾਂਵਾਂ ਤੇ ਪਹੁੰਚਾ ਦਿੱਤਾ ਸੀ ਅਤੇ ਇੰਨ੍ਹਾਂ ਪਿੰਡਾਂ ਲਈ ਨਾਇਬ ਤਹਿਸੀਲਦਾਰ ਅਰਨੀਵਾਲਾ ਅੰਜੂ ਬਾਲਾ ਨੂੰ ਮੌਕੇ ਪਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਤਾਇਨਾਤ ਕੀਤਾ ਹੋਇਆ ਹੈ। 

ਪ੍ਰਸ਼ਾਸਨ ਵੱਲੋਂ ਇਸ ਇਲਾਕੇ ਵਿਚੋਂ ਸਮਾਨ ਆਦਿ ਕੱਢਣ ਲਈ ਲੋਕਾਂ ਨੂੰ ਟਰੈਕਟਰ ਟਰਾਲੀਆਂ ਵੀ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਐਸਡੀਐਮ ਸ੍ਰੀ ਨਿਕਾਸ ਖੀਂਚੜ, ਡੀਐਸਪੀ ਸੁਬੇਗ ਸਿੰਘ,  ਬੀਡੀਪੀਓ ਸ੍ਰੀ ਪਿਆਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: DC Fazilka , Senu Duggal , Fazilka , Deputy Commissioner Fazilka , Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD