Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਕੈਨੇਡਾ ਵਿਚ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਸੀ ਭਾਰਤੀ ਦੀ ਮਿ੍ਰਤਕ ਦੇਹ ਲੈਣ ਹਵਾਈ ਅੱਡੇ ਪੁੱਜੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਹਰੇਕ ਪ੍ਰਵਾਸੀ ਭਾਰਤੀ ਦੇ ਦੁੱਖ ਵਿਚ ਖੜਨਾ ਮੇਰਾ ਫਰਜ਼

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 20 Aug 2023

Last updated on: Aug 20, 2023, 00:00 IST

ਬੀਤੇ ਦਿਨ ਕੈਨੇਡਾ ਵਿਚ ਇਕ ਹਾਦਸੇ ਦੌਰਾਨ ਜਿੰਦਗੀ ਦੀ ਜੰਗ ਹਾਰ ਗਏ ਫਾਜ਼ਿਲਕਾ ਦੇ ਨੌਜਵਾਨ ਦਿਲਪ੍ਰੀਤ ਸਿੰਘ ਗਰੇਵਾਲ ਦੀ ਦੇਹ, ਜੋ ਕਿ ਦੇਰ ਰਾਤ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜੀ, ਨੂੰ ਲੈਣ ਲਈ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਤੇ ਦਿਲਪ੍ਰੀਤ ਸਿੰਘ ਦੇ ਪਰਿਵਾਰ ਦੇ ਮੈਂਬਰ ਪੁੱਜੇ। 

ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਸ. ਧਾਲੀਵਾਲ ਨੇ ਕਿਹਾ ਕਿ ਪ੍ਰਵਾਸ ਦਾ ਵੱਡਾ ਦੁਖਾਂਤ ਅਜਿਹੇ ਅਚਨਚੇਤ ਵਾਪਰੇ ਹਾਦਸੇ ਹੋਰ ਵਧਾ ਦਿੰਦੇ ਹਨ, ਜਦੋਂ ਨਾ ਤਾਂ ਅਸੀਂ ਕਿਸੇ ਆਪਣੇ ਨਜ਼ਦੀਕੀ ਦੀ ਮਦਦ ਉਤੇ ਸਮੇਂ ਸਿਰ ਪਹੁੰਚ ਸਕਦੇ ਹਾਂ ਤੇ ਨਾ ਹੀ ਉਹ ਸਾਡੇ ਉਤੇ ਪਈ ਬਿਪਤਾ ਵੇਲੇ ਲੋੜ ਵੇਲੇ ਸਹਾਈ ਹੋ ਸਕਦੇ ਹਨ। ਉਨਾਂ ਕਿਹਾ ਕਿ ਮੈਨੂੰ ਜਦ ਇਸ ਹਾਦਸੇ ਦਾ ਪਤਾ ਲੱਗਾ ਤਾਂ ਮੈਂ ਪਰਿਵਾਰ ਦੀ ਮੰਗ ਉਤੇ ਨੌਜਵਾਨ ਦਿਲਪ੍ਰੀਤ ਸਿੰਘ ਦੀ ਮਿ੍ਰਤਕ ਦੇਹ ਭਾਰਤ ਲਿਆਉਣ ਲਈ ਯਤਨ ਆਰੰਭੇ, ਜੋ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਫਲ ਹੋਏ ਹਨ। 

ਉਨਾਂ ਕਿਹਾ ਕਿ ਹੋਣੀ ਨੂੰ ਅਸੀਂ ਟਾਲ ਤਾਂ ਨਹੀਂ ਸਕਦੇ ਪਰ ਜੇਕਰ ਦੁੱਖ ਦੀ ਘੜੀ ਵਿਚ ਸ਼ਰੀਕ ਹੁੰਦੇ ਹਾਂ ਤਾਂ ਉਸ ਨਾਲ ਪਰਿਵਾਰ ਦਾ ਦੁੱਖ ਵੰਡਿਆ ਜਾਂਦਾ ਹੈ। ਸ. ਧਾਲੀਵਾਲ ਨੇ ਕਿਹਾ ਕਿ ਬਤੌਰ ਪਰਵਾਸੀ ਮਾਮਲੇ ਮੰਤਰੀ ਮੇਰਾ ਫਰਜ਼ ਸੀ ਕਿ ਮੈਂ ਇਸ ਪਰਿਵਾਰ ਦੀ ਮਦਦ ਕਰਦਾ, ਸੋ ਮੈਂ ਇਸ ਧਰਮ ਨੂੰ ਸਮਝਦੇ ਹੋਏ ਇਹ ਕੋਸ਼ਿਸ਼ ਕੀਤੀ ਪਰ ਮੇਰੀ ਦਿੱਲੀ ਇੱਛਾ ਹੈ ਕਿ ਇਸ ਤਰਾਂ ਦੀ ਮਦਦ ਅੱਗੇ ਤੋਂ ਕਿਸੇ ਵੀ ਪਰਿਵਾਰ ਨੂੰ ਨਾ ਪਵੇ ਤੇ ਸਾਰੇ ਨੌਜਵਾਨ ਹਸਦੇ ਵੱਸਦੇ ਆਪਣੀ ਕਮਾਈ ਕਰਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD