Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਵਿਧਾਇਕ ਬਰਿੰਦਰ ਗੋਇਲ ਨੇ ਪਿੰਡ ਕਾਲੀਆ ਦੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

2.20 ਕਰੋੜ ਦੀ ਲਾਗਤ ਨਾਲ 10 ਤੋਂ ਵਧ ਕੇ 18 ਫੁੱਟ ਚੌੜੀ ਹੋਵੇਗੀ ਸੜਕ

Barinder Goyal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲਹਿਰਾ/ਸੰਗਰੂਰ , 20 Aug 2023

Last updated on: Aug 20, 2023, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਲਹਿਰਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ ਵਿਧਾਇਕ ਬਰਿੰਦਰ ਗੋਇਲ ਵੱਲੋਂ ਜਾਖਲ ਬਰੇਟਾ ਰੋਡ 'ਤੇ ਪਿੰਡ ਕਾਲੀਆ ਦੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ । 

ਖੁਸ਼ਗਵਾਰ ਮਾਹੌਲ ਵਿੱਚ ਪਿੰਡਾਂ ਦੇ ਨਿਵਾਸੀਆਂ ਨੂੰ ਮੁਬਾਰਕਬਾਦ ਭੇਟ ਕਰਦਿਆਂ ਵਿਧਾਇਕ ਬਰਿੰਦਰ ਗੋਇਲ ਨੇ ਕਿਹਾ ਕਿ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਲਟਕਦੀ ਆ ਰਹੀ ਇਸ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ਉੱਤੇ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਰੀਬ 3.63 ਕਿਲੋਮੀਟਰ ਲੰਬੀ ਇਸ ਸੜਕ ਨੂੰ ਨਿਰਧਾਰਿਤ 9 ਮਹੀਨਿਆਂ ਤੋਂ ਘੱਟ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਕੀਤੀ ਗਈ ਹੈ। 

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਹਲਕਾ ਨਿਵਾਸੀਆਂ ਦੀਆਂ ਲੋੜਾਂ ਨੂੰ ਪ੍ਰਮੁੱਖਤਾ ਦੇ ਅਧਾਰ ਤੇ ਪੂਰਾ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜਾਖਲ ਬਰੇਟਾ ਮੁੱਖ ਮਾਰਗ ਤੋਂ ਪਿੰਡ ਨੂੰ ਜਾਂਦੀ ਇਸ ਸੜਕ ਨੂੰ ਚੌੜਾ ਕਰਨ ਤੇ ਕਰੀਬ 2.20 ਕਰੋੜ ਰੁਪਏ ਦੀ ਲਾਗਤ ਆਵੇਗੀ। 

ਉਨ੍ਹਾਂ ਕਿਹਾ ਮੌਜੂਦਾ ਸਮੇਂ ਵਿੱਚ ਇਸ ਸੜਕ ਦੀ ਚੌੜਾਈ ਮਹਿਜ਼ 10 ਫੁੱਟ ਹੋਣ ਕਾਰਨ ਇੱਕੋ ਸਮੇਂ ਤੇ ਦੋ ਵੱਡੇ ਵਾਹਨਾਂ ਦਾ ਆਹਮੋ ਸਾਹਮਣੇ ਲੰਘਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਹਾਦਸੇ ਵਾਪਰਨ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਦੀਪਕ ਜੈਨ, ਰਾਕੇਸ਼ ਗੁਪਤਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Barinder Goyal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD