Monday, 20 May 2024

 

 

ਖ਼ਾਸ ਖਬਰਾਂ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ

 

ਪੰਜਾਬ ਦੀ ਅਮੀਰ ਵਿਰਾਸਤ ਤੇ ਸਭਿਆਚਾਰ ਦੀ ਪ੍ਰਫੁੱਲਤਾ ਲਈ ਸੂਬੇ 'ਚ ਸਰਕਾਰੀ ਪੱਧਰ ਤੇ ਲਾਏ ਜਾਣਗੇ ਵਿਰਾਸਤੀ ਮੇਲੇ: ਅਨਮੋਲ ਗਗਨ ਮਾਨ

ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਖਰੜ ਵਿਖੇ ਕੀਤੀ ਤੀਆਂ ਦੇ ਮੇਲੇ ਚ ਸ਼ਿਰਕਤ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Prabhjot Kaur, Sandali Paidan Club Kharar, Teej fair

5 Dariya News

5 Dariya News

5 Dariya News

ਖਰੜ , 20 Aug 2023

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਚ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ 'ਰੰਗਲਾ ਪੰਜਾਬ' ਬਨਾਉਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਲਗਾਤਾਰ ਯਤਨਸ਼ੀਲ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਦੀ ਸਥਾਨਕ ਮਹੱਤਤਾ ਅਤੇ ਵਿਰਾਸਤ ਨੂੰ ਉਭਾਰਨ ਲਈ ਸਭਿਆਚਾਰਕ ਤੇ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕੀਤਾ ਜਾਵੇਗਾ। 

ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਖਰੜ ਵਿਖੇ ਕਰਵਾਏ ਗਏ ਤੀਆਂ ਦੇ ਮੇਲੇ ਵਿੱਚ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਤੀਆਂ ਦਾ ਤਿਉਹਾਰ ਧੀਆਂ ਦੇ ਅਰਮਾਨਾਂ ਤੇ ਸਧਰਾਂ ਦਾ ਪ੍ਰਤੀਕ ਹੈ, ਜਿਸ ਰਾਹੀਂ ਹਰ ਧੀ ਆਪਣੀ ਖੁਸ਼ੀ ਇਨ੍ਹਾਂ ਦਿਨਾਂ ਚ ਆਪਣੀਆਂ ਸੰਗੀ ਸਾਥਣਾ ਨਾਲ ਸਾਂਝੀ ਕਰਦੀ ਹੈ। ਉਨ੍ਹਾਂ ਕਿਹਾ ਕਿ ਕੁਝ ਤਿੱਥ ਤਿਉਹਾਰ ਅਜਿਹੇ ਹੁੰਦੇ ਹਨ ਜੋ ਕਿ ਮਾਵਾਂ ਰਾਹੀਂ ਅੱਗੋਂ ਧੀਆਂ ਨੂੰ ਵਿਰਾਸਤ ਚ ਮਿਲਦੇ ਹਨ। 

ਉਨ੍ਹਾਂ ਕਿਹਾ ਕਿ ਤੀਆਂ ਹਰ ਉਮਰ ਦੀਆਂ ਸਧਰਾਂ ਦਾ ਪ੍ਰਤੀਕ ਹਨ ਅਤੇ ਹਰ ਉਮਰ ਦੀਆਂ ਔਰਤਾਂ ਇਸ ਵਿੱਚ ਭਾਗ ਲੈਂਦੀਆਂ ਹਨ।ਉਨ੍ਹਾਂ ਕਿਹਾ ਕਿ ਆਉਂਦੇ ਸਾਲ ਉਨ੍ਹਾਂ ਦਾ ਵਿਭਾਗ ਤੀਆਂ ਦੇ ਤਿਉਹਾਰ ਨੂੰ ਵੱਡੇ ਪੱਧਰ ਤੇ ਮਨਾਏਗਾ ਅਤੇ ਹਰ ਜ਼ਿਲ੍ਹੇ ਵਿੱਚ ਇਸ ਸਬੰਧੀ ਸਮਾਗਮ ਰੱਖਣ ਤੇ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਅਗਲੇ ਮਹੀਨੇ ਮੋਹਾਲੀ ਵਿਖੇ ਪੰਜਾਬ ਟੂਰਿਜ਼ਮ ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਵਿਦੇਸ਼ ਤੋਂ ਵੀ ਪ੍ਰਤੀਨਿਧ ਹਿੱਸਾ ਲੈਣਗੇ। 

ਉਨ੍ਹਾਂ ਕਿਹਾ ਕਿ ਅਜਿਹਾ ਸੰਮੇਲਨ ਪੰਜਾਬ ਵਿੱਚ ਪਹਿਲੀ ਵਾਰ ਹੋਵੇਗਾ, ਜਿਸ ਨਾਲ ਸੈਰ ਸਪਾਟਾ ਖੇਤਰ ਚ ਨਿਵੇਸ਼ ਨੂੰ ਵੀ ਉਤਸ਼ਾਹ ਮਿਲੇਗਾ।ਇਸ ਮੌਕੇ ਉਨ੍ਹਾਂ ਖੁਦ ਬੋਲੀਆਂ ਵੀ ਪਾਈਆਂ ਅਤੇ ਤੀਆਂ ਦੇ ਜਸ਼ਨਾਂ ਵਿੱਚ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਪ੍ਰਭਜੋਤ ਕੌਰ, *ਸੰਦਲੀ ਪੈੜਾਂ ਕਲੱਬ ਖਰੜ ਦੇ ਸਰਪ੍ਰਸਤ ਸੁਰਿੰਦਰ ਕੌਰ ਢਿੱਲੋਂ, ਕੌਂਸਲਰ ਨੀਲਮ ਸ਼ਰਮਾ, ਸੀਮਾ ਸ਼ਰਮਾ, ਮਨਦੀਪ ਕੌਰ ਚੌਹਾਨ, ਮਨਦੀਪ ਟਿਵਾਣਾ, ਭੁਪਿੰਦਰ ਕੌਰ, ਸੁਰਿੰਦਰ ਕੌਰ ਚੀਮਾ, ਮੀਨਾ ਕੁਮਾਰੀ, ਅਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸਤਨਾਮ ਕੌਰ  ਸਮੇਤ ਵੱਡੀ ਗਿਣਤੀ ਵਿੱਚ ਕੁੜੀਆਂ ਤੇ ਔਰਤਾਂ ਵੀ ਮੌਜੂਦ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Prabhjot Kaur , Sandali Paidan Club Kharar , Teej fair

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD