Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਜੀਤ ਸਿੰਘ ਚਾਨੀ ਬਣੇ ਨਗਰ ਨਿਗਮ ਮੋਗਾ ਦੇ ਮੇਅਰ

ਸ਼ਹਿਰ ਮੋਗਾ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਉੱਤੇ ਸ਼ੁਰੂ ਕੀਤਾ ਜਾਵੇਗਾ - ਬਲਜੀਤ ਸਿੰਘ ਚਾਨੀ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 21 Aug 2023

Last updated on: Aug 21, 2023, 00:00 IST

ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਅੱਜ ਹੋਈ, ਜਿਸ ਵਿੱਚ ਸ੍ਰ ਬਲਜੀਤ ਸਿੰਘ ਚਾਨੀ (ਵਾਰਡ ਨੰਬਰ 8) ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਚੋਣ ਲਈ ਅੱਜ ਹਾਊਸ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸ੍ਰ ਦਲਜੀਤ ਸਿੰਘ ਮਾਂਗਟ ਡਵੀਜਨਲ ਕਮਿਸ਼ਨਰ ਫਿਰੋਜ਼ਪੁਰ ਚੋਣ ਨਿਗਰਾਨ ਵਜੋਂ ਹਾਜ਼ਰ ਸਨ। 

ਅੱਜ ਚੋਣ ਮੌਕੇ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਨਗਰ ਨਿਗਮ ਕਮਿਸ਼ਨਰ ਸ਼੍ਰੀਮਤੀ ਪੂਨਮ ਸਿੰਘ ਅਤੇ 42 ਕੌਂਸਲਰ ਵੀ ਹਾਜ਼ਰ ਸਨ। ਮੇਅਰ ਦੇ ਅਹੁਦੇ ਲਈ ਸ੍ਰ ਬਲਜੀਤ ਸਿੰਘ ਚਾਨੀ ਦਾ ਨਾਮ ਕੌਂਸਲਰ ਸ਼੍ਰੀ ਪਰਵੀਨ ਸ਼ਰਮਾ (ਵਾਰਡ ਨੰਬਰ 36) ਨੇ ਪੇਸ਼ ਕੀਤਾ, ਜਿਸ ਨੂੰ ਹਾਊਸ ਦੇ ਕੌਂਸਲਰ ਸ਼੍ਰੀ ਤੀਰਥ ਰਾਮ (ਵਾਰਡ ਨੰਬਰ 40) ਨੇ ਸਹਿਮਤੀ ਦਿੱਤੀ।

ਇਸ ਤੋਂ ਪਹਿਲਾਂ ਹਾਊਸ ਦੀ ਕਾਰਵਾਈ ਸ਼ੁਰੂ ਕਰਦਿਆਂ ਡਵੀਜ਼ਨਲ ਕਮਿਸ਼ਨਰ ਸ੍ਰ ਮਾਂਗਟ ਨੇ ਸਾਰੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਚੋਣ ਸੰਬੰਧੀ ਸਾਰੇ ਕਾਨੂੰਨੀ ਅਤੇ ਸੰਵਿਧਾਨ ਪੱਖਾਂ ਬਾਰੇ ਜਾਣਕਾਰੀ ਦਿੱਤੀ। ਹਾਊਸ ਦੀ ਕਾਰਵਾਈ ਚਲਾਉਣ ਲਈ ਸਾਰੇ ਕੌਂਸਲਰਾਂ ਨੇ ਪਹਿਲਾਂ ਕੌਂਸਲਰ ਅਸ਼ੋਕ ਧਮੀਜਾ (ਵਾਰਡ ਨੰਬਰ 12) ਨੂੰ ਸਰਬਸੰਮਤੀ ਨਾਲ ਸਭਾਪਤੀ ਚੁਣਿਆ।

ਇਸ ਮੌਕੇ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਜਿਥੇ ਨਵੇਂ ਚੁਣੇ ਮੇਅਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਦ੍ਰਿੜ ਵਚਨਬੱਧ ਹੈ। ਉਹਨਾਂ ਕਿਹਾ ਕਿ ਸਮਾਜ ਦੇ ਕਿਸੇ ਵੀ ਵਰਗ ਅਤੇ ਹਿੱਸੇ ਦੇ ਵਿਕਾਸ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਮੇਅਰ ਚੁਣੇ ਜਾਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਬਲਜੀਤ ਸਿੰਘ ਚਾਨੀ ਨੇ ਭਰੋਸਾ ਦਿੱਤਾ ਕਿ ਸ਼ਹਿਰ ਮੋਗਾ ਦੇ ਵਿਕਾਸ ਕਾਰਜਾਂ ਨੂੰ ਹੁਣ ਜੰਗੀ ਪੱਧਰ ਉੱਤੇ ਸ਼ੁਰੂ ਕੀਤਾ ਜਾਵੇਗਾ ਅਤੇ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਹਨਾਂ ਕਿਹਾ ਕਿ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਲਈ ਉਪਰਾਲੇ ਕਰਨਗੇ। 

ਉਹਨਾਂ ਦੀ ਪ੍ਰਾਥਮਿਕਤਾ ਬਾਰੇ ਪੁੱਛੇ ਜਾਣ 'ਤੇ ਉਹਨਾਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ, ਇਸ ਦੌਰਾਨ ਜੋ ਮੁੱਦੇ ਪ੍ਰਮੁੱਖ ਹੋਣਗੇ, ਓਹੀ ਉਹਨਾਂ ਦੀ ਪ੍ਰਾਥਮਿਕਤਾ ਹੋਵੇਗੀ। ਉਹਨਾਂ ਵਚਨਬੱਧਤਾ ਪ੍ਰਗਟਾਈ ਕਿ ਉਹ ਸ਼ਹਿਰਵਾਸੀਆਂ ਦੀਆਂ ਉਮੀਦਾਂ 'ਤੇ ਖ਼ਰੇ ਉੱਤਰਨਗੇ। 

ਉਹਨਾਂ ਅੱਗੇ ਕਿਹਾ ਕਿ ਉਹ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਚੱਲਣਗੇ। ਅੱਜ ਦੀ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ ਹੈ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD