Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਮੇਲਾ

ਪੁਰਾਤਨ ਪੰਜਾਬੀ ਸੱਭਿਆਚਾਰ ਤੋਂ ਨਵੀਂ ਪੀੜੀ ਨੂੰ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਲੋੜ-ਜੱਸੀ ਸੋਹੀਆਂ ਵਾਲਾ

Jassi Sohian Wala,  AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 21 Aug 2023

Last updated on: Aug 21, 2023, 00:00 IST

ਪੰਜਾਬ  ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿੱਲਖਣ ਸੋਚ ਅਤੇ ਯੋਗ ਅਗਵਾਈ ਸਦਕਾ ਪੰਜਾਬ ਦੇ ਅਲੋਪ ਹੋ ਰਹੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜੀ ਨੂੰ ਉਸ ਪੁਰਾਤਨ ਅਮੀਰ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਤਹਿਤ ਸ਼੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋੰ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਵਿਖੇ ਪੰਜਾਬੀ ਸੱਭਿਆਚਾਰ ਮੇਲਾ ਕਰਵਾਇਆ ਗਿਆ। 

ਇਸ ਸੰਬੰਧੀ ਸਕੂਲ ਦੇ ਵਿਦਿਆਰਥੀਆਂ ਵੱਲੋੰ ਪੰਜਾਬੀ ਸੱਭਿਆਚਾਰ ਨੂੰ ਦਰਸਾਉੰਦਾ ਪੇਟਿੰਗ ਮੁਕਾਬਲਾ, ਗੁਰਮੁੱਖੀ ਲਿਪੀ ਦੀ ਸੁੰਦਰ ਲਿਖਾਈ , ਪੰਜਾਬੀ ਭਾਸ਼ਾ ਵਿੱਚ ਦੇਸ਼ ਭਗਤੀ 'ਤੇ ਭਾਸ਼ਣ ਮੁਕਾਬਲਾ, ਲੋਕ ਗੀਤ, ਲੋਕ ਨਾਚ ਅਤੇ ਲੋਕ ਸਾਜ਼ ਆਦਿ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸ. ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਅਤੇ ਡਾ. ਭੀਮਇੰਦਰ ਚੇਅਰਮੈਨ ਸ਼ਹੀਦ ਕਰਤਾਰ ਸਿੰਘ ਸਰਾਭਾ ਚੇਅਰ ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ਿਰਕਤ ਕੀਤੀ ਗਈ।

ਇਸ ਮੌਕੇ ਮੁੱਖ ਮਹਿਮਾਨ ਜੱਸੀ ਸੋਹੀਆਂ ਵਾਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਪੰਜਾਬੀ ਵਿਰਸਾ ਬਹੁਤ ਹੀ ਪੁਰਾਤਨ ਅਤੇ ਅਮੀਰ ਹੈ ਪਰ ਸਾਡੀ ਨਵੀਂ ਪੀੜ੍ਹੀ ਕਈ ਕਾਰਨਾਂ ਕਰਕੇ ਇਸ ਅਮੀਰ ਸੱਭਿਆਚਾਰ ਤੋੰ ਬੇਮੁੱਖ ਅਤੇ ਅਣਜਾਣ ਹੈ ਅਤੇ ਨਵੀਂ ਪੀੜੀ ਵਿੱਚ ਇਸ ਅਮੀਰ ਵਿਰਸੇ ਪ੍ਰਤੀ ਜਾਗਰੂਕਤਾ ਪੈਦਾ ਕਰਨੀ ਅਤੇ ਉਨ੍ਹਾਂ ਨੂੰ ਸਾਡੇ ਵਿਰਸੇ ਅਤੇ ਰੀਤੀ ਰਿਵਾਜਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਸਾਡੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੜੀ ਸੰਜੀਦਗੀ ਨਾਲ ਇਸ ਦੀ ਪੂਰਤੀ ਲਈ ਸੱਭਿਆਚਾਰਕ ਮੇਲੇ ਕਰਵਾਉਣ ਦਾ ਹੰਭਲਾ ਮਾਰਿਆ ਹੈ। 

ਇਸ ਮੌਕੇ ਡਾ. ਭੀਮਇੰਦਰ ਨੇ ਵੀ ਸੱਭਿਆਚਾਰਕ ਮੇਲਿਆਂ ਨੂੰ ਸਕੂਲਾਂ ਵਿੱਚ ਕਰਵਾਉਣ ਸੰਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉੱਦਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟੇਟ ਐਵਾਰਡੀ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਵੱਲੋੰ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਕੂਲ ਮੈਗਜ਼ੀਨ ਭੇਂਟ ਕੀਤੇ ਗਏ। 

ਇਸ ਮੌਕੇ ਮੁਕਾਬਲਿਆਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਟੀਮਾਂ ਦਾ ਵੀ ਸਨਮਾਨ ਕੀਤਾ ਗਿਆ। ਸਟੇਟ ਅਵਾਰਡੀ ਸੰਗੀਤ  ਅਧਿਆਪਕ ਸ. ਪਰਗਟ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਲੋਕ ਗੀਤ, ਲੋਕ ਸਾਜ, ਗਿੱਧਾ ਦੀ ਪੇਸ਼ਕਾਰੀ ਕੀਤੀ ਗਈ। 

ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੰਦੀਪ ਕੋਟੀ, ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਵਿਜੈ ਠਾਕੁਰ, ਚੰਨਾ ਰਾਣਾ, ਲੱਖਾ ਰਾਣਾ, ਸਤਨਾਮ ਬਠੋਈ ਆਦਿ ਸਮਾਜ ਸੇਵੀ ਮੌਜੂਦ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਕੂਲ ਮੀਡੀਆ ਕੌਆਰਡੀਨੇਟਰ ਅਕਸ਼ੈ ਕੁਮਾਰ ਅਤੇ ਪੰਜਾਬੀ ਲੈਕਚਰਾਰ ਮੈਡਮ ਸਪਨਾ ਸੇਠੀ ਵੱਲੋਂ ਨਿਭਾਈ ਗਈ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD