Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

“ਖੇਡਾਂ ਵਤਨ ਪੰਜਾਬ ਦੀਆਂ 2023” ਤਹਿਤ ਇਸ ਸਾਲ 29 ਅਗਸਤ ਤੋਂ ਸ਼ੁਰੂ ਹੋਣਗੇ ਖੇਡ ਮੁਕਾਬਲੇ- ਡਿਪਟੀ ਕਮਿਸ਼ਨਰ ਬਲਦੀਪ ਕੌਰ

ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਸ਼ੇਸ਼ ਪੋਰਟਲ www.khedanwatanpunjabdia.com `ਤੇ ਹੋਵੇਗੀ ਆੱਨਲਾਈਨ ਰਜਿਸਟ੍ਰੇਸ਼ਨ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 21 Aug 2023

Last updated on: Aug 21, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 29 ਅਗਸਤ 2023 ਤੋਂ “ਖੇਡਾਂ ਵਤਨ ਪੰਜਾਬ ਦੀਆਂ 2023”  ਕਰਵਾਈਆਂ ਜਾ ਰਹੀਆਂ ਹਨ। ਜਿਨ੍ਹਾਂ ਲਈ ਵੱਖ-ਵੱਖ ਉਮਰ ਵਰਗ ਦੇ ਖਿਡਾਰੀ/ਟੀਮਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ-ਕਮ-ਐਂਟਰੀ ਵਿਸ਼ੇਸ਼ ਪੋਰਟਲ www.khedanwatanpunjabdia.com ‘ਤੇ ਕਰਵਾ ਸਕਦੇ ਹਨ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਇਹ ਖੇਡ ਮੁਕਾਬਲੇ 29 ਅਗਸਤ ਤੋਂ ਸ਼ੁਰੂ ਹੋਣਗੇ, ਜਿਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉੱਤੇ ਆਨਲਾਈਨ ਅਪਲਾਈ ਕਰ ਸਕਦੇ ਹਨ। 

ਉਨ੍ਹਾਂ ਕਿਹਾ ਕਿ ਇਸ ਵਾਰ ਪੰਜ ਨਵੀਂਆਂ ਖੇਡਾਂ ਸਾਈਕਲਿੰਗ, ਘੋੜਸਵਾਰ, ਰਗਬੀ, ਵੁਸ਼ੂ ਅਤੇ ਵਾਲੀਬਾਲ ਸ਼ੂਟਿੰਗ ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਹ ਖੇਡਾਂ ਬਲਾਕ, ਜ਼ਿਲ੍ਹਾ ਪੱਧਰ ਅਤੇ ਰਾਜ ਪੱਧਰ `ਤੇ ਕਰਵਾਈਆਂ ਜਾ ਰਹੀਆਂ ਹਨ।

ਉਹਨਾਂ ਦੱਸਿਆ ਕਿ ਇਨ੍ਹਾਂ ਖੇਡਾਂ ਲਈ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ 28 ਅਗਸਤ, 2022 ਹੈ। ਜਿਹੜੇ ਖਿਡਾਰੀ ਜਾਂ ਟੀਮਾਂ ਨੂੰ ਆਪਣੀ ਐਂਟਰੀ ਆਨਲਾਈਨ/ ਆਫ਼ ਲਾਈਨ  ਕਰਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆ ਰਹੀ ਹੈ ।

ਉਹ ਦਫ਼ਤਰੀ ਸਮੇਂ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਨਾਲ ਸੰਪਰਕ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ 2023” ਨੂੰ ਸਮਰਪਿਤ “ਟਾਰਚ ਰਿਲੇਅ ਪ੍ਰੋਗਰਾਮ” ਦਾ 23 ਅਗਸਤ ਨੂੰ ਤਰਨ ਤਾਰਨ ਵਿਖੇ ਆਯੋਜਨ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਤਰਨ ਤਾਰਨ ਸਤਵੰਤ ਕੌਰ ਦੱਸਿਆ ਕਿ ਬਲਾਕ ਪੱਧਰੀ ਵਿੱਚ ਅਥਲੈਟਿਕਸ, ਫੁੱਟਬਾਲ, ਕਬੱਡੀ (ਸਰਕਲ ਸਟਾਈਲ), ਕਬੱਡੀ ਨੈਸ਼ਨਲ ਸਟਾਈਲ), ਖੋ-ਖੋ, ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾਣਗੇ । ਜ਼ਿਲ੍ਹਾ ਪੱਧਰ ‘ਤੇ ਅਥਲੈਟਿਕਸ, ਬੈਡਮਿੰਟਨ, ਬਾਕਸਿੰਗ, ਕਿੱਕ ਬਾਕਸਿੰਗ, ਚੈੱਸ, ਫੁੱਟਬਾਲ, ਗਤਕਾ, ਜੂਡੋ, ਹਾਕੀ, ਹੈਂਡਬਾਲ, ਕਬੱਡੀ ( ਸਰਕਲ ਸਟਾਈਲ), ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ, ਨੈੱਟਬਾਲ, ਪਾਵਰ ਲਿਫ਼ਟਿੰਗ, ਸ਼ੂਟਿੰਗ, ਸਾਫ਼ਟ ਬਾਲ,ਤੈਰਾਕੀ, ਟੇਬਲ ਟੈਨਿਸ, ਵਾਲੀਬਾਲ (ਸਮੈਸ਼ਿੰਗ) ਵਾਲੀਬਾਲ (ਸ਼ੂਟਿੰਗ), ਵੈਟ ਲਿਫ਼ਟਿੰਗ ਅਤੇ ਕੁਸ਼ਤੀ ਆਦਿ ਦੀਆਂ ਖੇਡਾਂ ਹੋਣਗੀਆਂ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਤਰਨ ਤਾਰਨ ਵਿਖੇ ਰੈਸਲਿੰਗ ਦੇ ਰਾਜ ਪੱਧਰੀ ਮੁਕਾਬਲੇ ਕਰਵਾਏ ਜਾਣਗੇ।ਉਨ੍ਹਾਂ ਹੋਰ ਦੱਸਿਆ ਕਿ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤੀਰ-ਅੰਦਾਜ਼ੀ, ਸਾਈਕਲਿੰਗ, ਘੋੜ ਸਵਾਰੀ, ਤਲਵਾਰਬਾਜ਼ੀ, ਜਿਮਨਾਸਟਿਕ, ਕੁਕਿੰਗ ਐਂਡ ਪਲੋਇੰਗ, ਰੋਲਰ ਸਕੇਟਿੰਗ,ਰੋਇੰਗ, ਰੱਗਬੀ, ਵਾਸੂ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ।

ਉਨ੍ਹਾਂ ਹੋਰ ਦੱਸਿਆ ਕਿ ਖੇਡ ਮੇਲੇ ਵਿੱਚ ਦਿਵਿਆਂਗਜਨ ਖਿਡਾਰੀਆਂ, ਸਪੈਸ਼ਲ ਖਿਡਾਰੀਆਂ, ਬੋਲ਼ੇ ਅਤੇ ਗੂੰਗੇ ਖਿਡਾਰੀਆਂ ਦੇ ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਵੀ ਮੁਕਾਬਲੇ ਕਰਵਾਏ ਜਾਣਗੇ ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD