Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ 29.2 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

Crime News Punjab, Punjab Police, Police, Crime News, Ferozepur Police, Ferozepur

Web Admin

Web Admin

5 Dariya News

ਫਿਰੋਜ਼ਪੁਰ , 21 Aug 2023

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਦੇ 26 ਪੈਕੇਟ ਬਰਾਮਦ ਕੀਤੇ ਜਿਹਨਾਂ ਦਾ ਵਜ਼ਨ 29.2 ਕਿਲੋਗ੍ਰਾਮ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੁਹੰਮਦ ਅਜਮਲ ਰਿਆਨ ਵਾਸੀ ਪਿੰਡ ਕੰਗਣਪੁਰ ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਅਤੇ ਸਿਵਨਾ ਵਾਸੀ ਪਿੰਡ ਅਲੀਪੁਰ, ਜ਼ਿਲ੍ਹਾ ਕਸੂਰ, ਪੰਜਾਬ, ਪਾਕਿਸਤਾਨ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਇਸ ਮਹੀਨੇ ਦੌਰਾਨ ਪੰਜਾਬ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਇਹ ਅੱਠਵੀਂ ਵੱਡੀ ਖੇਪ ਹੈ, ਜਿਸ ਨਾਲ ਸਿਰਫ਼ 20 ਦਿਨਾਂ ਵਿੱਚ ਹੀ ਹੈਰੋਇਨ ਦੀ ਕੁੱਲ ਬਰਾਮਦਗੀ 142 ਕਿਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਸੀਆਈ ਫਿਰੋਜ਼ਪੁਰ ਨੇ ਬੀਐਸਐਫ ਨਾਲ ਮਿਲ ਕੇ ਫਿਰੋਜ਼ਪੁਰ ਦੇ ਪਿੰਡ ਗਜ਼ਨੀ ਵਾਲਾ ਦੇ ਖੇਤਰ ਵਿੱਚ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਦੇ ਸੱਜੀ ਬਾਂਹ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਮਮਦੋਟ ਬੀਐਸਐਫ ਹਸਪਤਾਲ ਲਿਜਾਇਆ ਗਿਆ। ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ. ਐਨ. ਢੋਕੇ ਨੇ ਦੱਸਿਆ ਕਿ ਅੰਦਰੂਨੀ ਸੁਰੱਖਿਆ ਵਿੰਗ ਨੇ 1 ਜਨਵਰੀ, 2023 ਤੋਂ ਹੁਣ ਤੱਕ 193 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਲੁਧਿਆਣਾ ਸਿਮਰਤਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਸਰਹੱਦ ਪਾਰੋਂ ਭਾਰੀ ਮਾਤਰਾ ਵਿੱਚ ਹੈਰੋਇਨ ਦੀ ਆਮਦ ਹੋਣ ਸਬੰਧੀ ਮਿਲੀ ਭਰੋਸੇਮੰਦ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਦੋ ਪਾਕਿਸਤਾਨੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 29.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।

ਏਆਈਜੀ ਸੀਆਈ ਫਾਜ਼ਿਲਕਾ ਲਖਬੀਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 21ਸੀ, 29 ਅਤੇ 30, ਭਾਰਤੀ ਪਾਸਪੋਰਟ ਐਕਟ ਦੀ ਧਾਰਾ 3/34/20 ਅਤੇ ਵਿਦੇਸ਼ੀ ਐਕਟ ਦੀ ਧਾਰਾ 14 ਤਹਿਤ ਥਾਣਾ ਐਫਆਈਆਰ ਨੰਬਰ 29 ਮਿਤੀ 21/08/2023 ਨੂੰ ਐਸਐਸਓਸੀ ਫਾਜ਼ਿਲਕਾ ਵਿਖੇ ਦਰਜ ਕੀਤੀ ਗਈ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਪਿਛਲੇ 20 ਦਿਨਾਂ ਵਿੱਚ ਹੈਰੋਇਨ ਦੀਆਂ ਅੱਠ ਵੱਡੀਆਂ ਖੇਪਾਂ ਦੀ ਬਰਾਮਦਗੀ

17 ਅਗਸਤ: ਜਲੰਧਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ। 

11 ਅਗਸਤ: ਸੀ.ਆਈ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ, ਜਿਸ ਦੀ ਪਹਿਚਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਨਾ, ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ, ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।

10 ਅਗਸਤ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ।

6 ਅਗਸਤ: ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 77.8 ਕਿਲੋ ਹੈਰੋਇਨ (41.8 ਕਿਲੋ+36 ਕਿਲੋ) ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ।

5 ਅਗਸਤ: ਐਸ.ਐਸ.ਓ.ਸੀ. ਅੰਮ੍ਰਿਤਸਰ ਨੇ ਮਹਿਤਪੁਰ ਦੇ ਪਿੰਡ ਬੂਟੇ ਦੀਆ ਛੰਨਾ ਵਿਖੇ ਸੜਕ ਦੇ ਹੇਠਾਂ ਛੁਪਾ ਕੇ ਰੱਖੀ 4 ਕਿਲੋ ਹੈਰੋਇਨ ਬਰਾਮਦ ਕੀਤੀ।

3 ਅਗਸਤ: ਐਸ.ਐਸ.ਓ.ਸੀ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਸ਼ਾ ਤਸਕਰ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

 

Tags: Crime News Punjab , Punjab Police , Police , Crime News , Ferozepur Police , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD