Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

11ਵੀ ਗੱਤਕਾ ਚੈਂਪੀਅਨਸ਼ਿਪ ਵਿੱਚ ਰੂਪਨਗਰ ਦੀਆਂ ਲੜਕੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

Gatka, Gatka Association Punjab, Rupnagar, Ropar

Web Admin

Web Admin

5 Dariya News

ਰੂਪਨਗਰ , 21 Aug 2023

Last updated on: Aug 21, 2023, 00:00 IST

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਲੜਕੀਆਂ ਦੀ 11ਵੀ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ 19 ਅਤੇ 20 ਅਗਸਤ ਨੂੰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਉਮਰ ਵਰਗਾਂ  ਦੇ ਸਿੰਗਲ ਸੋਟੀ ਤੇ ਫਰੀ ਸੋਟੀ ਦੇ ਟੀਮ ਤੇ ਵਿਅਕਤੀਗਤ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-17 ਉਮਰ ਵਰਗ ਦੇ ਸਿੰਗਲ ਸੋਟੀ ਟੀਮ ਈਵੈਂਟ ਮੁਕਾਬਲੇ ਵਿੱਚ ਮਨਕੀਰਤ ਕੌਰ, ਸ਼ਰਨਜੀਤ ਕੌਰ, ਹਰਪ੍ਰੀਤ ਕੌਰ ਤੇ ਜਪਨੀਤ ਕੌਰ ਨੇ ਰੂਪਨਗਰ ਜ਼ਿਲ੍ਹੇ ਵੱਲੋਂ ਭਾਗ ਲਿਆ ਤੇ ਤੀਜਾ ਸਥਾਨ ਹਾਸਲ ਕਰਕੇ ਤਾਂਬੇ ਦਾ ਤਮਗਾ ਹਾਸਲ ਕੀਤਾ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਮਗਾ ਜਿੱਤਿਆ।17 ਸਾਲਾ ਉਮਰ ਵਰਗ ਦੇ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਅਕਾਲ ਅਕੈਡਮੀ ਦੀ ਵਿਦਿਆਰਥਣ ਇਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਤਾਂਬੇ ਦਾ ਤਮਗਾ ਜਿੱਤਿਆ।

ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਮੁੱਖ ਮਹਿਮਾਨ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵੱਲੋਂ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਮਨਜੀਤ ਕੌਰ ਤੇ ਸਮੁੱਚੇ ਅਹੁਦੇਦਾਰ ਸਹਿਬਾਨ ਨੇ ਵੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਨੇ ਆਪਣੇ ਜ਼ਿਲੇ ਦਾ ਨਾਮ ਗੱਤਕਾ ਖੇਡ ਵਿੱਚ ਰੌਸ਼ਨ ਕੀਤਾ ਹੈ ਅਤੇ ਅੱਗੋਂ ਹੋਰ ਮਿਹਨਤ ਕਰਕੇ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। 

ਇਸ ਪ੍ਰਾਪਤੀ ਲਈ ਟੀਮ ਕੋਚ ਗੁਰਵਿੰਦਰ ਸਿੰਘ ਘਨੌਲੀ ਤੇ ਟੀਮ ਇੰਚਾਰਜ ਜਸਪ੍ਰੀਤ ਸਿੰਘ ਲੋਦੀਮਾਜਰਾ ਦਾ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਸਹਿਬਾਨ ਵੱਲੋਂ ਧੰਨਵਾਦ ਕੀਤਾ ਜਾਂਦਾ ਹੈ ਜਿਨ੍ਹਾਂ ਦੀ ਮਿਹਨਤ ਤੇ ਅਗਵਾਈ ਅਧੀਨ ਇਨ੍ਹਾਂ ਖਿਡਾਰਨਾਂ ਨੇ ਆਪਣੇ ਜ਼ਿਲੇ ਦਾ ਨਾਮ ਰੌਸ਼ਨ ਕੀਤਾ ਹੈ।

 

Tags: Gatka , Gatka Association Punjab , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD