Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਲਗਾਏ ਮੈਡੀਕਲ ਕੈਂਪ

Judiciary, Punjab Legal Services Authority, Patiala

Web Admin

Web Admin

5 Dariya News

ਪਟਿਆਲਾ , 21 Aug 2023

Last updated on: Aug 21, 2023, 00:00 IST

ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ -ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰ ਚਹਿਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨੀ ਅਰੋੜਾ ਦੀ ਦੇਖ ਰੇਖ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਦੇ ਮੌਕੇ ’ਤੇ ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ ਅਤੇ ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ, ਪਟਿਆਲਾ ਵਿਖੇ ਸਿਹਤ ਵਿਭਾਗ ਦੀ ਸਹਾਇਤਾ ਨਾਲ ਮੈਡੀਕਲ ਕੈਂਪ ਲਗਾਏ ਗਏ।

ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿੱਚ 35 ਵਿਅਕਤੀਆਂ ਦਾ ਡਾਕਟਰ ਵਰਿੰਦਰ ਵਰਮਾ ਅਤੇ ਡਾਕਟਰ ਮਨਪ੍ਰੀਤ ਕੌਰ ਵੱਲੋਂ ਮੈਡੀਕਲ ਚੈਕ ਅਪ ਕੀਤਾ ਗਿਆ ਅਤੇ  ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿਖੇ 28 ਵਿਅਕਤੀਆਂ ਦਾ ਡਾਕਟਰ ਮੁਹੰਮਦ ਸਾਜਿਦ, ਡਾਕਟਰ ਮਨਪ੍ਰੀਤ ਕੌਰ ਅਤੇ ਡਾਕਟਰ ਰਜਿੰਦਰ ਕੁਮਾਰ ਵੱਲੋਂ ਮੈਡੀਕਲ ਚੈੱਕ ਅੱਪ ਕੀਤਾ ਗਿਆ ਅਤੇ ਉਹਨਾਂ ਨੂੰ ਜ਼ਰੂਰੀ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। 

ਇਹਨਾਂ ਕੈਂਪਾਂ ਵਿੱਚ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਖਾਸ ਤੌਰ ’ਤੇ ਸ਼ਿਰਕਤ ਕੀਤੀ । ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ  ਵੱਲੋਂ ਸਾਈਂ ਬਿਰਧ ਆਸ਼ਰਮ, ਪਿੰਡ ਚੌਰਾ ਅਤੇ ਬੀਰ ਜੀ ਦਸੌਧੀ ਰਾਮ ਅਪਾਹਜ ਆਸ਼ਰਮ, ਪਟਿਆਲਾ ਵਿਖੇ ਕਾਨੂੰਨੀ ਸਾਖਰਤਾ ਪ੍ਰੋਗਰਾਮਾਂ ਦਾ ਆਯੋਜਨ ਵੀ ਕੀਤਾ ਗਿਆ। 

ਇਸ ਮੌਕੇ ਮੈਡਮ ਮਾਨੀ ਅਰੋੜਾ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਆਸ਼ਰਮਾਂ ਵਿੱਚ ਰਹਿੰਦੇ ਲੋਕਾਂ ਨੂੰ ਵਰਲਡ ਸੀਨੀਅਰ ਡੇਅ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਉਹਨਾਂ ਨੂੰ ਨਾਲਸਾ (ਸੀਨੀਅਰ ਸਿਟੀਜ਼ਨ ਨੂੰ ਕਾਨੂੰਨੀ ਸਹਾਇਤਾ) ਸਕੀਮ, 2016, ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ ।

 

Tags: Judiciary , Punjab Legal Services Authority , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD