Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਕੀਤਾ ਸਵਾਗਤ

DC Moga, Kulwant Singh, Deputy Commissioner Moga, Moga, Khedan Watan Punjab Diyan

Web Admin

Web Admin

5 Dariya News

ਅਜੀਤਵਾਲ/ਮੋਗਾ , 22 Aug 2023

Last updated on: Aug 22, 2023, 00:00 IST

ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। 

ਇਹ ਮਸ਼ਾਲ ਅੱਜ ਸਵੇਰੇ ਜ਼ਿਲ੍ਹਾ ਮੋਗਾ ਵਿੱਚ ਪ੍ਰਵੇਸ਼ ਕੀਤੀ। ਜਿਸ ਦਾ ਅਜੀਤਵਾਲ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। 

ਇਸ ਮੌਕੇ ਉਹਨਾਂ ਨਾਲ ਐਸ ਡੀ ਐਮ ਸ਼੍ਰੀਮਤੀ ਚਾਰੂਮਿਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਨਵਦੀਪ ਜਿੰਦਲ, ਖੇਡ ਪ੍ਰੇਮੀ ਸ੍ਰ ਜਸਬੀਰ ਸਿੰਘ ਗਿੱਲ ਅਤੇ ਮਾਸਟਰ ਗੁਰਚਰਨ ਸਿੰਘ ਢੁੱਡੀਕੇ, ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿੱਚ ਹਰ ਜ਼ਿਲਾ ਹੈਡਕੁਆਟਰ ਵਿੱਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਅੱਜ ਸਵੇਰੇ ਲੁਧਿਆਣਾ ਤੋਂ ਹੋਈ ਹੈ। 

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸੀਜ਼ਨ ਦੀ ਲੁਧਿਆਣਾ ਵਿਖੇ ਸਮਾਪਤੀ ਹੋਈ ਸੀ ਜਿਸ ਕਾਰਨ ਮਸ਼ਾਲ ਮਾਰਚ ਦੇ ਦੂਜੇ ਸੀਜ਼ਨ ਤੋਂ ਪਹਿਲਾਂ ਮਸ਼ਾਲ ਲੁਧਿਆਣਾ ਤੋਂ ਹੀ ਸ਼ੁਰੂ ਕੀਤੀ ਗਈ ਅਤੇ ਇਹ ਮਸ਼ਾਲ ਪੂਰੇ ਪੰਜਾਬ ਵਿੱਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ। ਹਰ ਜ਼ਿਲਾ ਹੈਡਕੁਆਟਰ ਉਤੇ ਮਸ਼ਾਲ ਮਾਰਚ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ।

ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਹਨਾਂ ਦੱਸਿਆ ਕਿ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੋਗਾ ਦੇ ਖਿਡਾਰੀਆਂ ਨੂੰ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਹਨਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿੱਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਉਮੀਦ ਜਤਾਈ ਕਿ ਜ਼ਿਲ੍ਹਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹਨਾਂ ਖੇਡਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲ੍ਹਾ ਮੋਗਾ ਦਾ ਨਾਮ ਰੌਸ਼ਨ ਕਰਨਗੇ।

 

Tags: DC Moga , Kulwant Singh , Deputy Commissioner Moga , Moga , Khedan Watan Punjab Diyan' , Season 2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD