Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

''ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ - 2''- ਲੁਧਿਆਣਾ ਤੋਂ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਗੋਗੀ ਦੇ ਨਾਲ ਉੱਘੀਆਂ ਖੇਡ ਸ਼ਖਸੀਅਤਾਂ ਵਲੋਂ ਸਮਾਗਮ ਮੌਕੇ ਸ਼ਮੂਲੀਅਤ

Gurpreet Bassi Gogi, Ludhiana, AAP, Aam Aadmi Party, Aam Aadmi Party Punjab, AAP Punjab, Khedan Watan Punjab Diyan, Season 2

Web Admin

Web Admin

5 Dariya News

ਲੁਧਿਆਣਾ , 22 Aug 2023

Last updated on: Aug 22, 2023, 00:00 IST

ਪੰਜਾਬ ਦੇ ਸਭ ਤੋਂ ਵੱਡੇ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆ ਸੀਜ਼ਨ-2' ਦੀ ਸ਼ੁਰੂਆਤ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਤੋਂ ਇੱਕ ਮਸ਼ਾਲ ਰਿਲੇਅ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਜ਼ਿਲ੍ਹੇ ਦੀਆਂ ਉੱਘੀਆਂ ਖੇਡ ਸ਼ਖ਼ਸੀਅਤਾਂ ਨਾਲ ਰਿਲੇਅ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਇਹ ਸਮਾਗਮ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਇੱਕ ਉਤਪ੍ਰੇਰਕ ਸਾਬਤ ਹੋਇਆ ਹੈ।

ਵਿਧਾਇਕ ਗੋਗੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆ ਦੇ ਸੀਜ਼ਨ-1 ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਹੁਣ ਸੂਬਾ ਇਸ ਵੱਡੇ ਖੇਡ ਮੇਲੇ ਦੇ ਦੂਸਰੇ ਸੀਜਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਸ੍ਰੀ ਗੋਗੀ ਨੇ ਦੱਸਿਆ ਕਿ ਇਸ ਸਾਲ ਸਰਕਾਰ ਵਲੋਂ ਇਸ ਸਮਾਗਮ ਦੀ ਸ਼ੁਰੂਆਤ ਮੌਕੇ ਇੱਕ ਮਸ਼ਾਲ ਰਿਲੇਅ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਆਗਾਮੀ ਸਮਾਗਮ ਬਾਰੇ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਿਲੇਅ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚੋਂ ਲੰਘੇਗੀ, ਇਸ ਤਰ੍ਹਾਂ ਇਸ ਆਗਾਮੀ ਸਮਾਗਮ ਦਾ ਸੰਦੇਸ਼ ਫੈਲਾਇਆ ਜਾ ਰਿਹਾ ਹੈ ਤਾਂ ਜੋ ਵੱਡੀ ਗਿਣਤੀ ਵਿੱਚ ਲੋਕ ਇਸ ਵਿੱਚ ਹਿੱਸਾ ਲੈ ਸਕਣ।

ਵਿਧਾਇਕ ਗੋਗੀ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਮਸ਼ਾਲ ਰਿਲੇਅ ਲੁਧਿਆਣਾ ਤੋਂ ਸ਼ੁਰੂ ਹੋ ਕੇ ਇੱਕ ਹਫ਼ਤੇ ਤੱਕ ਪੰਜਾਬ ਦੇ ਹਰ ਜ਼ਿਲ੍ਹਾ ਹੈੱਡਕੁਆਰਟਰ ਤੱਕ ਚੱਲੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਦੱਸਿਆ ਕਿ ਪਿਛਲੇ ਸਾਲ 'ਖੇਡਾਂ ਵਤਨ ਪੰਜਾਬ ਦੀਆਂ' ਦਾ ਪਹਿਲਾ ਸੀਜ਼ਨ ਲੁਧਿਆਣਾ ਵਿਖੇ ਸਮਾਪਨ ਹੋਇਆ ਸੀ, ਜਿਸ ਕਾਰਨ ਮਸ਼ਾਲ ਦੀ ਸ਼ੁਰੂਆਤ ਲੁਧਿਆਣਾ ਤੋਂ ਕੀਤੀ ਜਾਵੇਗੀ ਅਤੇ ਪੰਜਾਬ ਭਰ ਵਿੱਚ ਮਾਰਚ ਕਰਨ ਤੋਂ ਬਾਅਦ ਇਹ ਮਸ਼ਾਲ 29 ਅਗਸਤ ਨੂੰ ਬਠਿੰਡਾ ਪਹੁੰਚੇਗੀ ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਕੀਤਾ ਜਾਵੇਗਾ। 

ਹਰੇਕ ਜ਼ਿਲ੍ਹਾ ਹੈੱਡਕੁਆਰਟਰ 'ਤੇ ਮਸ਼ਾਲ ਰਿਲੇਅ ਵਿੱਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਇਹ ਰਿਲੇਅ 22 ਅਗਸਤ ਨੂੰ ਲੁਧਿਆਣਾ ਤੋਂ ਮੋਗਾ, 23 ਅਗਸਤ ਨੂੰ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ, 25 ਅਗਸਤ ਨੂੰ ਐਸ.ਏ.ਐਸ.ਨਗਰ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਮਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਅਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਅਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਖੇ ਜਾਵੇਗੀ।

ਇਸ ਮੌਕੇ ਦਰੋਣਾਚਾਰੀਆ ਐਵਾਰਡੀ ਅਥਲੈਟਿਕਸ ਕੋਚ ਸੁਖਦੇਵ ਸਿੰਘ ਪੰਨੂ, ਹਾਕੀ ਓਲੰਪੀਅਨ ਹਰਦੀਪ ਸਿੰਘ ਗਰੇਵਾਲ, ਉੱਘੇ ਖੇਡ ਪ੍ਰਸ਼ਾਸਕ ਤੇਜਾ ਸਿੰਘ ਧਾਲੀਵਾਲ, ਐਸ.ਡੀ.ਐਮ. ਗੁਰਸਿਮਰਨ ਸਿੰਘ ਢਿੱਲੋਂ, ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਵੀ ਹਾਜ਼ਰ ਸਨ। ਉਨ੍ਹਾਂ ਇਸ ਉੱਚ ਪੱਧਰੀ ਖੇਡ ਮੇਲੇ ਰਾਹੀਂ ਸੂਬੇ ਦੀ ਅਮੀਰ ਖੇਡ ਵਿਰਾਸਤ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਗਮ ਵਿੱਚ ਹਰ ਉਮਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਵੇਖੀ ਗਈ ਹੈ; ਜੋ ਇਸ ਖੇਡ ਸਮਾਗਮ ਦੀ ਵਿਸ਼ੇਸ਼ਤਾ ਵੀ ਹੈ।

 

Tags: Gurpreet Bassi Gogi , Ludhiana , AAP , Aam Aadmi Party , Aam Aadmi Party Punjab , AAP Punjab , Khedan Watan Punjab Diyan , Season 2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD