Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਬਾਲ ਭਲਾਈ ਕਮੇਟੀ ਦੀ ਰੀਵਿਊ ਅਤੇ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਦੇ ਕੇਸਾਂ ਸਬੰਧੀ ਕੀਤੀ ਮੀਟਿੰਗ

DC Faridkot, Vinit Kumar, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 22 Aug 2023

Last updated on: Aug 22, 2023, 00:00 IST

ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 15 ਕੇਸਾਂ ਬਾਰੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। 

ਉਨ੍ਹਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ ਰਹੇ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ-ਬਾਪ ਕਿਸੇ ਬਿਮਾਰੀ ਕਾਰਨ ਪਾਲਣ- ਪੋਸ਼ਣ/ਪੜਾਉਣ ਵਿੱਚ ਅਸਮਰਥ ਹੋਣ, ਜਿਨ੍ਹਾਂ ਬੱਚਿਆਂ ਦੇ ਮਾਂ -ਬਾਪ ਜੇਲ ਵਿੱਚ ਹੋਣ, ਜਿਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਸਰੀਰਕ ਅਤੇ ਆਰਥਿਕ ਤੌਰ ਤੇ ਪਰਵਰਿਸ਼ ਕਰਨ ਤੋਂ ਅਸਮਰੱਥ ਹੋਣ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਉਨ੍ਹਾਂ ਦੀ ਆਮਦਨ ਸ਼ਹਿਰੀ ਖੇਤਰ ਲਈ 96000 ਰੁਪਏ ਸਲਾਨਾ ਅਤੇ ਪੇਂਡੂ ਖੇਤਰ ਲਈ 72000 ਰੁਪਏ ਸਲਾਨਾ ਤੋਂ ਵੱਧ ਨਾ ਹੋਵੇ। 

ਅਜਿਹੇ ਪਰਿਵਾਰਾ ਦੇ ਬੱਚਿਆਂ ਨੂੰ  4000/- ਰੁ: ਪ੍ਰਤੀ ਮਹੀਨਾ ਰਾਸ਼ੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਵੱਲੋਂ 0 ਤੋ 18 ਸਾਲ ਤੱਕ ਦੇ ਲਵਾਰਿਸ, ਗੁੰਮਸ਼ੁਦਾ, ਅਡਾਪਸ਼ਨ ਕੇਸਾਂ ਸਬੰਧੀ, ਬਾਲ ਭਿਖਿਆ, ਬਾਲ ਮਜਦੂਰੀ ਅਤੇ ਬਾਲ ਸੋਸ਼ਣ ਦਾ ਸ਼ਿਕਾਰ ਆਦਿ ਬੱਚਿਆ ਦੀ ਸੁਰੱਖਿਆ ਸਬੰਧੀ ਆਏ ਕੇਸਾ ਬਾਰੇ ਜਾਣਕਾਰੀ ਦਿੱਤੀ ਗਈ । 

ਉਨ੍ਹਾਂ ਦੱਸਿਆ ਕਿ ਉਕਤ ਕੇਸਾਂ ਵਿੱਚ ਰੈਸਕਿਊ ਕੀਤੇ ਬੱਚਿਆਂ ਨੂੰ ਸਕੂਲ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਸਮੇ ਸਮੇ ਤੇ ਇਹਨਾਂ ਦਾ ਫੌਲੋਅਪ ਵੀ ਕੀਤਾ ਜਾਦਾ ਹੈ। ਇਸ ਉਪਰੰਤ ਡਿਪਟੀ ਕਮਿਸ਼ਨ ਸ੍ਰੀ ਵਿਨੀਤ ਕੁਮਾਰ ਨੇ ਪਹਿਲਾਂ ਤੋਂ ਚੱਲੇ ਆ ਰਹੇ 51 ਕੇਸਾਂ ਨੂੰ ਜਾਰੀ ਰੱਖਣ ਲਈ ਕਿਹਾ ਅਤੇ ਨਵੇਂ ਆਏ ਕੇਸਾਂ ਨੂੰ ਵੀ ਅਪਰੂਵ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਕੀਤੇ ਕੰਮਾਂ ਅਤੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਸਪੌਸਰਸ਼ਿਪ ਸਬੰਧੀ ਕੀਤੇ ਜਾਦੇ ਕੰਮਾਂ ਤੇ ਸੰਤੁਸ਼ਟੀ ਜਾਹਿਰ ਕਰਦਿਆ ਭਵਿੱਖ ਵਿੱਚ ਵੀ ਆਪਣਾ ਕੰਮ ਤਨਦੇਹੀ ਨਾਲ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਸਵਾਰਿਆ ਜਾ ਸਕੇ ।

ਇਸ ਮੌਕੇ ਜਸਵੰਤ ਸਿੰਘ ਐਸ.ਆਈ,  ਸ਼੍ਰੀਮਤੀ ਤਜਿੰਦਰਪਾਲ ਕੌਰ  ਅਤੇ ਸ਼੍ਰੀ ਸਰਬਜੀਤ ਸਿੰਘ ਬਰਾੜ ਮੈਂਬਰ ਬਾਲ ਭਲਾਈ ਕਮੇਟੀ, ਫਰੀਦਕੋਟ, ਸੁਮਨਦੀਪ ਸਿੰਘ ਪ੍ਰੋਟੈਕਸ਼ਨ ਅਫਸਰ ਐਨ.ਆਈ.ਸੀ, ਜਗਸੀਰ ਸਿੰਘ ਆਦਿ ਮੀਟਿੰਗ ਵਿੱਚ ਹਾਜਰ ਸਨ।

 

Tags: DC Faridkot , Vinit Kumar , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD