Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਹੋਈ ਮੀਟਿੰਗ : ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਮੂਹ ਵਿਭਾਗ ਮਿਲਕੇ ਕੰਮ ਕਰਨ : ਡਿਪਟੀ ਕਮਿਸ਼ਨਰ

ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਤਹਿਤ ਗਰਭਵਤੀ ਮਾਂਵਾਂ ਅਤੇ ਬੱਚਿਆਂ ਦਾ ਹੋਵੇਗਾ ਸੰਪੂਰਨ ਟੀਕਾਕਰਨ : ਡਿਪਟੀ ਕਮਿਸ਼ਨਰ

DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 22 Aug 2023

Last updated on: Aug 22, 2023, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਡੇਂਗੂ ਤੇ ਮਲੇਰੀਆਂ ਦੇ ਫੈਲਾਅ ਨੂੰ ਰੋਕਣ ਲਈ ਸਿਹਤ ਵਿਭਾਗ, ਨਗਰ ਨਿਗਮ, ਪੀ.ਡੀ.ਏ ਦੇ ਅਧਿਕਾਰੀਆਂ, ਬੀ.ਡੀ.ਪੀ.ਓਜ਼ ਤੇ ਕਾਰਜ ਸਾਧਕ ਅਫ਼ਸਰਾਂ ਨੂੰ ਖੁਦ ਫੀਲਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤੇ ਵਾਰ ਵਾਰ ਗਲਤੀ ਕਰਨ ਵਾਲੇ ਲੋਕਾਂ ਦੇ ਚਲਾਣ ਕੱਟਣ ਦੀ ਹਦਾਇਤ ਕੀਤੀ ਹੈ। ਉਹ ਅੱਜ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ  ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ, ਅਨੂਪ੍ਰਿਤਾ ਜੌਹਲ, ਨਗਰ ਨਿਗਮ ਦੇ ਸਯੁੰਕਤ ਕਮਿਸ਼ਨਰ ਜਸ਼ਨਪ੍ਰੀਤ ਕੌਰ ਤੇ ਸਿਵਲ ਸਰਜਨ ਡਾ. ਰਮਿੰਦਰ ਕੌਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪਿਛਲੇ ਦਿਨੀਂ ਐਸ.ਡੀ.ਐਮਜ਼ ਵਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਜਿਹੜੇ ਕਲੀਨਿਕਾਂ ਵਿੱਚ ਸਮੱਸਿਆਵਾਂ ਸਨ, ਉਨ੍ਹਾਂ ਨੂੰ ਦੂਰ ਕੀਤਾ ਗਿਆ ਹੈ ਤੇ ਅੱਗੇ ਤੋਂ ਵੀ ਲਗਾਤਾਰ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਕੀਤੀ ਜਾਇਆ ਕਰੇਗੀ।

ਇਸ ਮੌਕੇ ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰ੍ਰਿਆਕਰਮ, ਜਨਨੀ ਸੁਰੱਖਿਆ ਯੋਜਨਾ, ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ, ਸੁਮਨ, ਪਰਿਵਾਰ ਨਿਯੋਜਨ, ਆਰ.ਬੀ.ਐਸ.ਕੇ, ਐਨ.ਪੀ.ਸੀ.ਬੀ., ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਤੇ ਟੀ.ਬੀ. ਕੰਟਰੋਲ ਪ੍ਰੋਗਰਾਮ ਦੀ ਸਮੀਖਿਆ ਕਰਦਿਆਂ ਇਨ੍ਹਾਂ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੰਮ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਚਾਰ ਆਸ਼ਾ ਵਰਕਰਾਂ ਸੰਤੋਸ਼, ਬੀਨਾ, ਮਨਜੀਤ ਕੌਰ ਤੇ ਕਰਮਜੀਤ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਆਸ਼ਾ ਵਰਕਰਾਂ ਵੱਲੋਂ ਸਮਰਪਿਤ ਭਾਵਨਾ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਹੋਰਨਾ ਲਈ ਵੀ ਪ੍ਰੇਰਨਾ ਦਾ ਸਰੋਤ ਹੈ।

ਇਸ ਮੌਕੇ ਸਾਕਸ਼ੀ ਸਾਹਨੀ ਨੇ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਜਾਗਰੂਕਤਾ ਲਈ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 2 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਵਿੱਚ ਕਿਸੇ ਕਾਰਨ ਪਏ ਪਾੜੇ ਨੂੰ ਪੂਰਾ ਕਰਨ ਲਈ ਭਾਰਤ ਸਰਕਾਰ ਸਿਹਤ ਵਿਭਾਗ ਵੱਲੋਂ ਸਤੰਬਰ ਤੋਂ ਨਵੰਬਰ ਮਹੀਨੇ ਦੌਰਾਨ ਤਿੰਨ ਗੇੜਾਂ ਵਿੱਚ ਗਰਭਵਤੀ ਮਾਵਾਂ ਅਤੇ ਟੀਕਾਕਰਨ ਨਾ ਕਰਵਾਉਣ ਜਾਂ ਅਧੂਰਾ ਟੀਕਾਕਰਨ ਵਾਲੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਲਈ ਮਿਸ਼ਨ ਇੰਦਰਧਨੁਸ਼ ਪ੍ਰੋਗਰਾਮ ਦੀ ਯੋਜਨਾ ਬਣਾਈ ਹੈ।

ਜਿਸ ਦਾ ਪਹਿਲਾ ਗੇੜ 11 ਤੋਂ 16 ਸਤੰਬਰ, ਦੂਸਰਾ ਗੇੜ 9 ਤੋਂ 14 ਅਕਤੂਬਰ ਅਤੇ ਤੀਸਰਾ ਗੇੜ 20 ਤੋਂ 25 ਨਵੰਬਰ ਤੋਂ ਸ਼ੁਰੂ ਹੋਵੇਗਾ ਜਿਸ ਤਹਿਤ ਲਗਾਤਾਰ ਇੱਕ ਹਫ਼ਤੇ ਦੌਰਾਨ ਲੋੜ ਅਨੁਸਾਰ ਸ਼ਹਿਰੀ ਅਤੇ ਪਿੰਡਾਂ ਵਿੱਚ ਸਪੈਸ਼ਲ ਕੈਂਪ ਲਗਾ ਕੇ ਇਸ ਪਾੜੇ ਨੂੰ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਟੀਕਾਕਰਨ ਸੂਚੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ।

ਉਹਨਾਂ ਕਿਹਾ ਕਿ ਭਾਰਤ ਨੂੰ 2023 ਤੱਕ ਮੀਜਲ ਰੁਬੇਲਾ ਮੁਕਤ ਕਰਨ ਲਈ 95 ਫ਼ੀਸਦੀ ਤੋਂ ਵੱਧ ਬੱਚਿਆਂ ਦੇ ਮੀਜਲ ਰੁਬੈਲਾ ਸਬੰਧੀ ਟੀਕਾਕਰਨ ਹੋਣਾ ਜ਼ਰੂਰੀ ਹੈ। ਜੋ ਕਿ ਬੱਚੇ ਦੇ ਪੰਜ ਸਾਲ ਦੀ ਉਮਰ ਤੱਕ ਲਗਾਇਆ ਜਾ ਸਕਦਾ ਹੈ।ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਯੋਗ ਅਗਵਾਈ 'ਚ ਸਿਹਤ ਵਿਭਾਗ ਨਿਰੰਤਰ ਸਿਹਤ ਸੇਵਾਵਾਂ 'ਚ ਸੁਧਾਰ ਕਰ ਰਿਹਾ ਹੈ।

ਉਨ੍ਹਾਂ ਵਿਭਾਗ ਦੀ ਪ੍ਰਗਤੀ ਰਿਪੋਰਟ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ 'ਚ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ।ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਪ੍ਰੀਤ ਕੌਰ, ਵਿਸ਼ਵ ਸਿਹਤ ਸੰਗਠਨ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਕਰਮ ਗੁਪਤਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੁਸ਼ਲਦੀਪ ਕੌਰ, ਸਮੂਹ ਪ੍ਰੋਗਰਾਮ ਅਫ਼ਸਰ, ਸੀਨੀਅਰ ਮੈਡੀਕਲ ਅਫ਼ਸਰ ਵੀ ਹਾਜ਼ਰ ਸਨ।

 

Tags: DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD