Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ

Judiciary, Punjab State Legal Services Authority, S.A.S Nagar, Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Aug 2023

ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਵਲੋਂ ਚੰਡੀਗੜ੍ਹ ਯੁਨੀਵਰਸਿਟੀ, ਘੜੂੰਆਂ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। 

ਇਸ ਪ੍ਰੋਗਰਾਮ ਵਿਚ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਯੁਨੀਵਰਸਿਟੀ ਦੇ ਲਾਅ ਵਿਭਾਗ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀਜ਼ ਐਕਟ, 1987 ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਦਿਵਿਆਂਗ, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿਚ ਵਿਅਕਤੀ, ਜੇਲ੍ਹਾਂ ਵਿਚ ਬੰਦ ਹਵਾਲਾਤੀ ਅਤੇ ਕੈਦੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਦੇ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦਾ ਹੱਕਦਾਰ ਹੈ। 

ਇਸ ਮੌਕੇ ਬਲਜਿੰਦਰ ਸਿੰਘ ਮਾਨ, ਸੀ.ਜੇ.ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ, 2017 ਅਤੇ ਨਾਲਸਾ-ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ਼ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਸਕੀਮਜ਼ ਅਧੀਨ ਜਾਣ ਵਾਲੇ ਮੁਆਵਜ਼ੇ ਸਬੰਧੀ ਵਿਸਥਾਰ ਸਹਿਤ ਦੱਸਦਿਆਂ ਕਿਹਾ ਗਿਆ ਕਿ ਪੀੜ੍ਹਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ।

ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ। ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸ਼ਨ 357-ਏ ਦੇ ਸਬ ਸੈਕਸ਼ਨ (2) ਅਤੇ (3) ਕੋਡ ਆਫ਼ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ  ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। 

ਇਸ ਤੋਂ ਇਲਾਵਾ ਤਫਤੀਸ਼ੀ (ਇੰਨਵੈਸਟੀਗੇਟਿੰਗ) ਅਧਿਕਾਰੀਆਂ ਨੂੰ ਪੌਕਸੋ ਐਕਟ ਅਧੀਨ ਪੀੜ੍ਹਤ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਅੰਤਰਿਮ ਰਾਹਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

 

Tags: Judiciary , Punjab State Legal Services Authority , S.A.S Nagar , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD