Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ

Nilabh Kishore, IGP Internal Security, Punjab Police, Non Government Organisations, NGO, Amity University Mohali

Web Admin

Web Admin

5 Dariya News

ਚੰਡੀਗੜ੍ਹ , 22 Aug 2023

Last updated on: Aug 22, 2023, 00:00 IST

ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। 

ਐਫਏਟੀਐਫ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਨੀਤੀਆਂ ਨੂੰ ਉਤਸ਼ਾਹਿਤ ਕਰਦਾ ਹੈ। ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 100 ਗੈਰ ਸਰਕਾਰੀ ਸੰਸਥਾਵਾਂ ਦੇ 130 ਮੈਂਬਰਾਂ ਨੇ ਭਾਗ ਲਿਆ। 

ਆਈਜੀਪੀ ਅੰਦਰੂਨੀ ਸੁਰੱਖਿਆ ਨੀਲਭ ਕਿਸ਼ੋਰ, ਓਐਸਡੀ ਐਫਏਟੀਐਫ ਸੈੱਲ ਰਿਮਝਿਮ ਪਾਂਡੇ, ਇਨਕਮ ਟੈਕਸ ਅਧਿਕਾਰੀ ਸ੍ਰੀ ਅਭਿਨੀਤ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਿਪਟੀ ਡਾਇਰੈਕਟਰ ਅਸ਼ਵਨੀ ਰਾਠੌਰ ਪਤਵੰਤਿਆਂ ਵਿੱਚ ਸ਼ਾਮਲ ਉਹਨਾਂ ਸਨ, ਜਿਨ੍ਹਾਂ ਨੇ ਭਾਈਵਾਲਾਂ ਨੂੰ ਅੱਤਵਾਦ ਫੰਡਿੰਗ ਤੋਂ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

ਆਈਜੀਪੀ ਨੀਲਭ ਕਿਸ਼ੋਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਉਦੇਸ਼ ਗੈਰ ਸਰਕਾਰੀ ਸੰਗਠਨਾਂ ਨੂੰ ਚੈਰੀਟੇਬਲ ਸੰਸਥਾਵਾਂ ਨਾਲ ਸਬੰਧਤ ਐਫਏਟੀਐਫ ਅਤੇ ਇਨਕਮ ਟੈਕਸ ਦੀਆਂ ਵੱਖ-ਵੱਖ ਵਿਵਸਥਾਵਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਨ੍ਹਾਂ ਨੂੰ ਟੈਰਰ ਫੰਡਿੰਗ (ਟੀਐਫ) ਮਨੀ ਲਾਂਡਰਿੰਗ ਵਰਗੀ  ਦੁਰਵਰਤੋਂ ਤੋਂ ਬਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਐਨ.ਜੀ.ਓਜ਼ ਦੇ ਸਾਰੇ ਮੈਂਬਰਾਂ ਨੇ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਪੁਲਿਸ ਅਤੇ ਵਿੱਤ ਮੰਤਰਾਲੇ ਦਾ ਉਹਨਾਂ ਨੂੰ ਅੱਤਵਾਦੀ ਸੰਗਠਨਾਂ ਦੁਆਰਾ ਦੁਰਵਰਤੋਂ ਦੇ ਇਸ ਪਹਿਲੂ ਬਾਰੇ ਜਾਗਰੂਕ ਕਰਨ ਲਈ ਧੰਨਵਾਦ ਕੀਤਾ।

 

Tags: Nilabh Kishore , IGP Internal Security , Punjab Police , Non Government Organisations , NGO , Amity University Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD