Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ : ਹਰਭਜਨ ਸਿੰਘ ਈ. ਟੀ. ਓ.

ਫਤਿਆਬਾਦ-ਚੋਹਲਾ ਸਾਹਿਬ ਸੜਕ ਦੇ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸਪੈਸ਼ਲ ਰਿਪੇਅਰ ਦੇ ਕੰਮ ਦੀ ਕੀਤੀ ਸ਼ੁਰੂਆਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਤਰਨ ਤਾਰਨ , 22 Aug 2023

Last updated on: Aug 22, 2023, 00:00 IST

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਫਤਿਆਬਾਦ ਵਿਖੇ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ 13 ਕਰੋੜ 46 ਲੱਖ ਰੁਪਏ ਦੀ ਲਾਗਤ ਨਾਲ ਸਪੈਸ਼ਲ ਰਿਪੇਅਰ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਜਿਲ੍ਹੇ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਮੁਰੰਮਤ ਕੀਤੀ ਜਾਵੇਗੀ ਤਾਂ ਜੋ ਇਹਨਾਂ ਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਇਸ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਲੰਬਾਈ ਲੱਗਭੱਗ 21 ਕਿਲੋਮੀਟਰ ਹੈ ਅਤੇ ਇਹ ਸੜਕ 2 ਮਹੱਤਵਪੂਰਨ ਨੈਸ਼ਨਲ ਹਾਈਵੇ ਐੱਨ. ਐੱਚ-54 ਅਤੇ ਐੱਨ. ਐੱਚ-703 ਏ ਨੂੰ ਜੋੜਦੀ ਹੈ। ਉਹਨਾਂ ਦੱਸਿਆ ਕਿ ਇਹ ਸੜਕ ਜ਼ਿਲ੍ਹਾ ਤਰਨ ਤਾਰਨ ਦੇ ਇਤਹਾਸਿਕ ਨਗਰ ਖਡੂਰ ਸਾਹਿਬ, ਫਤਿਆਬਾਦ, ਛਾਪੜੀ ਸਾਹਿਬ, ਡੇਹਰਾ ਸਾਹਿਬ ਅਤੇ ਚੋਹਲਾ ਸਾਹਿਬ ਨੂੰ ਵੀ ਜੋੜਦੀ ਹੈ।

ਉਹਨਾਂ ਕਿਹਾ ਕਿ ਇਹ ਸੜਕ ਬਣਾਉਣ ਤੋਂ ਬਾਅਦ 5 ਸਾਲਾਂ ਲਈ ਠੇਕੇਦਾਰ ਵੱਲੋਂ ਹੀ ਇਸ ਦੇ ਰੱਖ-ਰਖਾਵ ਦੀ ਕੰਮ ਕੀਤਾ ਜਾਵੇਗਾ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੀ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੈਰਿਟ ਦੇ ਆਧਾਰ ‘ਤੇ 31 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਪੀ. ਡਬਲਯੂ. ਡੀ. ਵਿਭਾਗ ਵਿੱਚ ਵੀ ਨਵੀਂ ਭਰਤੀ ਕੀਤੀ ਗਈ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੋਲਰ ਊਰਜਾ ਨੂੰ ਵੀ ਉਤਸ਼ਾਹਿਤ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਫਤਿਆਬਾਦ-ਚੋਹਲਾ ਸਾਹਿਬ ਸੜਕ ਦੀ ਹਾਲਤ ਪਿਛਲੇ ਲੰਬੇ ਸਮੇਂ ਤੋਂ ਖਰਾਬ ਸੀ।

ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਬੜੀ ਸਹੂਲਤ ਹੋਵੇਗੀ ਅਤੇ ਅਣਸੁਖਾਵੀਆਂ ਘਟਨਾਵਾਂ ਤੋਂ ਵੀ ਬਚਿਆ ਜਾ ਸਕੇਗਾ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD