Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਵਾਂਗਾਓਂ ਦੇ ਵਿਕਾਸ ਸਬੰਧੀ ਅਨਮੋਲ ਗਗਨ ਮਾਨ ਵੱਲੋਂ ਮੀਟਿੰਗ

ਐਸ.ਟੀ.ਪੀ. ਲਗਾਉਣ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ

Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sahibzada Ajit Singh Nagar, Nayagaon

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Aug 2023

Last updated on: Aug 22, 2023, 00:00 IST

ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਨਵਾਂਗਾਓਂ ਦੇ ਵਿਕਾਸ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਰਕਾਰੀ ਸੇਵਾਵਾਂ ਹਾਸਲ ਕਰਨ ਲਈ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਨਵਾਂਗਾਓਂ ਦੇ ਲੋਕਾਂ ਨੂੰ ਨਕਸ਼ੇ ਪਾਸ ਕਰਾਉਣ ਅਤੇ ਬਿਜਲੀ ਪਾਣੀ ਦੇ ਕੁਨੈਕਸ਼ਨ ਹਿੱਤ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਲੈਣ ਵਿੱਚ ਆ ਰਹੀ ਦਿੱਕਤ ਬਾਰੇ ਉਨ੍ਹਾਂ ਸਬ-ਡਵਿਜਨਲ ਮੈਜਿਸਟ੍ਰੇਟ ਖਰੜ, ਨਗਰ ਕੌਂਸਲ, ਨਵਾਂਗਾਓਂ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨੂੰ ਸੁਲਝਾਉਣ ਲਈ ਇਕ ਹਫ਼ਤੇ ਵਿੱਚ ਨਵਾਂਗਾਓਂ ਨਗਰ ਕੌਂਸਲ ਅਧੀਨ ਆਉਂਦੇ ਸਾਰੇ ਖੇਤਰ ਦੀ ਨਿਸ਼ਾਨਦੇਹੀ ਕਰਵਾ ਕੇ ਇਕ ਰਿਪੋਰਟ ਪੇਸ਼ ਕਰਨ ਕਿ ਕਿਹੜੀ ਜ਼ਮੀਨ ਸ਼ਾਮਲਾਤ ਹੈ ।

ਕਿਹੜੀ ਜ਼ਮੀਨ ਸਰਕਾਰ ਜਾਂ ਨਿੱਜੀ ਹੈ ਤਾਂ ਜੋ ਇਤਰਾਜ਼ਹੀਣਤਾ ਸਰਟੀਫਿਕੇਟ ਹਾਸਲ ਕਰਨ ਅਤੇ ਰਜਿਸਟਰੀਆਂ ਕਰਵਾਉਣ ਸਬੰਧੀ ਲੋਕਾਂ ਦੀ ਦਿੱਕਤ ਨੂੰ ਦੂਰ ਕੀਤਾ ਜਾ ਸਕੇ।ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੀਤੇ ਦੋ ਮਹੀਨਿਆਂ ਵਿੱਚ ਜਾਰੀ ਕੀਤੇ ਗਏ ਬਿਜਲੀ ਕੁਨੈਕਸ਼ਨ ਸਬੰਧੀ ਪ੍ਰਾਪਤ ਐਨ.ਓ.ਸੀਜ਼ ਦੀਆਂ ਕਾਪੀਆਂ ਈ.ਓ. ਨਵਾਂਗਾਓਂ ਨਾਲ ਸਾਂਝੀਆਂ ਕਰਨ ਤਾਂ ਜੋ ਇਹ ਐਨ.ਓ.ਸੀਜ਼ ਬਾਰੇ ਪਤਾ ਕੀਤਾ ਜਾ ਸਕੇ ਕਿ ਇਹ ਸਹੀ ਜਾਂ ਫ਼ਰਜ਼ੀ ਹਨ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਵੱਲੋਂ ਨਵਾਂਗਾਓਂ ਵਿੱਚ ਘਰੇਲੂ ਕੂੜਾ-ਕਰਕਟ ਇਕੱਤਰ ਕਰਨ ਲਈ ਇਕ ਏਜੰਸੀ ਹਾਇਰ ਕਰਨ ਦੇ ਆਦੇਸ਼ ਦਿੰਦਿਆਂ ਨਗਰ ਕੌਂਸਲ ਨਵਾਂਗਾਓਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵਾਂਗਾਓਂ ਵਿੱਚ ਨਗਰ ਕੌਂਸਲ ਦੇ ਦਫ਼ਤਰ ਲਈ ਨਵਾਂ ਇਮਾਰਤ ਦੀ ਵੀ ਤਜਵੀਜ਼ ਬਣਾ ਕੇ ਸਰਕਾਰ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਨਕਸ਼ੇ ਪਾਸ ਕਰਨ ਦੀ ਪ੍ਰੀਕਿਰਿਆਂ ਨੂੰ ਤੇਜ਼ ਕਰਨ ਦੇ ਵੀ ਆਦੇਸ਼ ਦਿੱਤੇ ਗਏ।

ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਹਦਾਇਤ ਕੀਤੀ ਗਈ ਕਿ ਇਹਨਾਂ ਅਵਾਰਾ ਪਸ਼ੂਆਂ ਨੂੰ ਫੜ੍ ਕੇ ਨਾਢਾ ਪਿੰਡ ਵਿਖੇ ਸਥਿਤ ਗਊਸ਼ਾਲਾ ਵਿੱਚ ਛੱਡਿਆ ਜਾਵੇ।ਬਿਜਲੀ ਦੀ ਸਮੱਸਿਆ ਬਾਬਤ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵਾਂਗਾਓਂ ਵਿੱਚ ਲਟਕਦੀਆਂ ਤਾਰਾਂ ਅਤੇ ਲੋਡ ਸਬੰਧੀ ਸਾਰੀਆਂ ਦਿੱਕਤਾਂ ਨੂੰ ਜਲਦ ਦਰੁਸਤ ਕੀਤਾ ਜਾਵੇ ਅਤੇ ਨਾਲ ਹੀ ਤਕਨੀਕੀ ਸਟਾਫ਼ ਦੀ ਘਾਟ ਨੂੰ ਪੂਰਾ ਕੀਤਾ ਜਾਵੇ।

ਮੀਟਿੰਗ ਵਿੱਚ ਸਬ-ਡਵਿਜਨਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ, ਨਗਰ ਕੌਂਸਲ ਨਵਾਂਗਾਓਂ ਦੇ ਪ੍ਰਧਾਨ ਬਲਵਿੰਦਰ ਕੌਰ, ਈ.ਓ. ਭੁਪਿੰਦਰ ਸਿੰਘ ਤੋਂ ਇਲਾਵਾ ਨਗਰ ਕੌਂਸਲ ਨਵਾਂਗਾਓਂ ਦੇ ਸਮੂਹ ਐਮ.ਸੀਜ਼ ਹਾਜ਼ਰ ਸਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sahibzada Ajit Singh Nagar , Nayagaon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD