Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਹਿਰੂ ਯੁਵਾ ਕੇਂਦਰ ਵਲੋਂ ਯੁਵਾ ਸੰਵਾਦ

Nehru Yuva Kendra, Barnala

Web Admin

Web Admin

5 Dariya News

ਤਪਾ/ਬਰਨਾਲਾ , 23 Aug 2023

Last updated on: Aug 23, 2023, 00:00 IST

ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਅਸਪਾਲ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਬਰਨਾਲਾ ਦੇ ਸਹਿਯੋਗ ਨਾਲ ਯੁਵਾ ਸੰਵਾਦ: ਭਾਰਤ @ 2047 ਯੂਨੀਵਰਸਿਟੀ ਕਾਲਜ ਢਿਲਵਾਂ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਿਰਮਲਜੀਤ ਸਿੰਘ, ਇੰਚਾਰਜ ਸਾਈਬਰ ਸੈੱਲ ਬਰਨਾਲਾ ਨੇ ਸ਼ਿਰਕਤ ਕੀਤੀ। 

ਇਸ ਪ੍ਰੋਗਰਾਮ ਵਿਚ ਮੁੱਖ ਬੁਲਾਰੇ ਡਾ. ਲਖਵਿੰਦਰ ਸਿੰਘ ਰੱਖੜਾ ਪ੍ਰਿੰਸੀਪਲ ਯੂਨੀਵਰਸਿਟੀ ਕਾਲਜ ਢਿਲਵਾਂ, ਡਾ. ਗਗਨਦੀਪ ਸਿੰਘ, ਪ੍ਰੋ. ਦੇਵ ਕਰਨ, ਪ੍ਰੋ. ਜਗਦੀਪ ਕੌਰ ਅਤੇ ਡਾ. ਬ੍ਰਿਜੇਸ਼ ਪਾਠਕ ਸਨ। ਪ੍ਰੋ. ਦੇਵ ਕਰਨ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦਿੱਤੇ ਪੰਚ ਪ੍ਰਾਣ ਦੇ ਵਿਕਾਸ ਅਤੇ ਭਾਰਤ ਨੂੰ ਅੱਗੇ ਲਿਜਾਣ ਦਾ ਸੰਕਲਪ ਹੈ। 

ਪੰਚ ਪ੍ਰਾਣ ਦਾ ਉਦੇਸ਼ ਗੁਲਾਮੀ ਦੀ ਮਾਨਸਿਕਤਾ ਨੂੰ ਖਤਮ ਕਰਨਾ ਅਤੇ ਭਾਰਤ ਦੀ ਵਿਰਾਸਤ ਉਤੇ ਮਾਣ ਕਰਨਾ ਹੈ। ਪ੍ਰੋ. ਜਗਦੀਪ ਕੌਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਏਕੇ ਵਿਚ ਰਹਿ ਕੇ ਦੇਸ਼ ਦੀ ਤਰੱਕੀ ਅਤੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਦੇਸ਼ ਦੀ ਤਰੱਕੀ ਦੇ ਨਾਲ ਲੋਕਾਂ ਦੀ ਤਰੱਕੀ ਹੋਏਗੀ। ਪ੍ਰਿੰਸੀਪਲ ਲਖਵਿੰਦਰ ਸਿੰਘ ਰੱਖੜਾ ਨੇ ਬੱਚਿਆਂ ਨੂੰ ਪੰਚ ਪ੍ਰਾਣ ਦੀ ਸਹੁੰ ਵੀ ਚੁਕਵਾਈ। ਅੰਤ ਵਿਚ ਆਏ ਹੋਏ ਮਹਿਮਾਨਾਂ ਅਤੇ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ। 

ਇਸ ਮੌਕੇ ਅੰਮ੍ਰਿਤ ਸਿੰਘ, ਬਲਜਿੰਦਰ ਕੌਰ, ਰਘਵੀਰ ਸਿੰਘ, ਜਸਪ੍ਰੀਤ ਸਿੰਘ ਆਦਿ ਹਾਜ਼ਿਰ ਸਨ।

 

Tags: Nehru Yuva Kendra , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD