Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਸ਼ਾ ਵਿਭਾਗ ਵੱਲੋਂ ਡਾਇਟ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ

ਵਰਗ ਓ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਆਦਮਪੁਰ ਦੀਆਂ ਵਿਦਿਆਰਥਣਾਂ ਗੁਰਨਾਜ਼ ਤੇ ਸਾਨਿਆਂ ਨੇ ਮਾਰੀਆਂ ਮੱਲ੍ਹਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Aug 2023

Last updated on: Aug 23, 2023, 00:00 IST

ਭਾਸਾ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜੀਸਸ ਸੇਵੀਅਰਜ਼ ਸਕੂਲ,  ਗੋਬਿੰਦਗੜ੍ਹ ਪਬਲਿਕ ਸਕੂਲ, ਸਰਕਾਰੀ ਸੀ. ਸੈ ਸਕੂਲ ਕੋਟਲਾ ਬਜਵਾੜਾ, ਸਰਕਾਰੀ ਕੰਨਿਆ ਸੀ. ਸੈ ਸਕੂਲ ਬੱਸੀ ਪਠਾਣਾਂ, ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ, ਸਰਕਾਰੀ ਮਿਡਲ ਸਕੂਲ ਆਦਮਪੁਰ,ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀ. ਸੈ.ਸਕੂਲ, ਅਸ਼ੋਕਾ ਪਬਲਿਕ ਸਕੂਲ ਸਰਹਿੰਦ, ਸਰਕਾਰੀ ਸੀ.ਸੈ.ਸਕੂਲ ਮੂਲੇਪੁਰ, ਮਾਘੀ ਮੈਮੋਰੀਅਲ ਸੀ. ਸ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਸ ਮੁਕਾਬਲੇ ਦੇ ਵਰਗ ਓ ਵਿੱਚ ਸਰਕਾਰੀ ਮਿਡਲ ਸਕੂਲ ਆਦਮਪੁਰ, ਦੀ ਵਿਦਿਆਰਥਣ ਗੁਰਨਾਜ਼ ਨੇ ਪਹਿਲਾ ਅਤ ਸਾਨਿਆਂ ਨੇ ਤੀਜਾ ਸਥਾਨ ਹਾਸਲ ਕੀਤਾ ਜਦੋਂ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਜਪਜੋਤ ਸਿੰਘ ਤੀਜੇ ਸਥਾਨ ਤੇ ਰਿਹਾ। ਵਰਗ ਅ ਵਿੱਚ ਪਹਿਲਾ ਸਥਾਨ ਲਵਪ੍ਰੀਤ ਕੌਰ ਸਰਕਾਰੀ ਸੀ ਸੈ. ਸਕੂਲ ਮੂਲੇਪੁਰ, ਦੂਜਾ ਸਥਾਨ ਸੋਨੀ ਸਰਕਾਰੀ ਕੰਨਿਆਂ ਸੀ. ਸੈ ਸਕੂਲ ਮੰਡੀਗੋਬਿੰਦਗੜ੍ਹ ਤੀਜਾ ਸਥਾਨ ਜਸਮਨਜੋਤ ਸਿੰਘ ਜੀਸਸ ਸੇਵੀਅਰਜ਼ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ। 

ਵਰਗ ੲ  ਵਿੱਚ ਪਹਿਲਾ ਸਥਾਨ ਜਸਮੀਨ ਕੌਰ ਮਾਤਾ ਗੁਜਰੀ ਕਾਲਜ , ਦੂਜਾ ਸਥਾਨ ਸਿਮਰਨਜੀਤ ਕੌਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ। ਮੁਕਾਬਲੇ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸਰਦਾਰ ਜਗਜੀਤ ਸਿੰਘ ਨੇ ਆਏ ਅਧਿਆਪਕਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਿਭਾਗ ਦੀਆਂ ਗਤੀ ਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। 

ਇਸ ਮੌਕੇ ਸਰਕਾਰੀ ਮਿਡਲ ਸਕੂਲ ਆਦਮਪੁਰ ਦੀ ਪ੍ਰਿੰਸੀਪਲ ਕੁਲਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD