Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਸੂਬਾ ਸਰਕਾਰ ਪੰਜਾਬ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ : ਅਜੇ ਸਿੰਘ ਲਿਬੜਾ

ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

Ajay Singh Libra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 23 Aug 2023

Last updated on: Aug 23, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਅਜੇ ਸਿੰਘ ਲਿਬੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗਵਾਹ ਹਨ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਏਨੇ ਉਪਰਾਲੇ ਨਹੀਂ ਕੀਤੇ ਜਿੰਨੇ ਕਿ ਮੌਜੂਦਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਹੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਹੈ ਅਤੇ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਸ. ਲਿਬੜਾ ਨੇ ਪੰਚਾਇਤੀ ਰਾਜ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੀ ਮੁਕੰਮਲ ਰਿਪੋਰਟ ਬਣਾ ਕੇ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਲੋੜ ਹੈ ਉਸ ਬਾਰੇ ਵੀ ਵਿਸਥਾਰਤ ਰਿਪੋਰਟ ਬਣਾਈ ਜਾਵੇ ਤਾਂ ਜੋ ਸਰਕਾਰ ਨਾਲ ਗੱਲ ਕਰਕੇ ਵਿਕਾਸ ਕਾਰਜਾਂ ਲਈ ਫੰਡਾਂ ਦਾ ਪ੍ਰਬੰਧ ਕੀਤਾ ਜਾ ਸਕੇ। 

ਉਨ੍ਹਾਂ ਪਿੰਡਾਂ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੱਧ ਤੋਂ ਵੱਧ ਪਿੰਡਾਂ ਵਿੱਚ ਲਿਕੁਅਡ ਵੇਸਟ ਮੈਨੇਜਮੈਂਟ ਸਿਸਟਮ ਬਣਾਉਣ ਤੇ ਵੀ ਜ਼ੋਰ ਦਿੱਤਾ ਤਾਂ ਜੋ ਪਿੰਡਾਂ ਦੀ ਲੰਮੇਂ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋ ਸਕੇ। ਚੇਅਰਮੈਨ ਲਿਬੜਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸੜਕਾਂ ਦੀ ਮੁਰੰਮਤ ਅਤੇ ਹੋਰ ਨਵੀਂਆਂ ਸੜਕਾਂ ਬਣਾਉਣ ਦੇ ਕੰਮ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ । 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੇ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਵਿੱਚ ਪੰਚਾਇਤੀ ਰਾਜ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਜਸਵੀਰ ਸਿੰਘ, ਨਵਦੀਪ ਸਿੰਘ ਨਵੀ ਤੋਂ ਇਲਾਵਾ ਸਮੂਹ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: Ajay Singh Libra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD