Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਰੀਬ 03 ਕਰੋੜ ਰੁਪਏ ਜਾਰੀ: ਆਸ਼ਿਕਾ ਜੈਨ

ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਤਹਿਤ ਕਰੀਬ 1.30 ਕਰੋੜ ਹੜ੍ਹ ਪੀੜਤਾਂ ਨੂੰ ਵੰਡੇ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ. ਨਗਰ , 23 Aug 2023

Last updated on: Aug 23, 2023, 00:00 IST

ਮੁੱਖ ਮੰਤਰੀ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਕਰਨ ਹੋਏ ਨੁਕਸਾਨ ਦੀ ਭਰਪਾਈ ਲਈ ਜ਼ਿਲ੍ਹੇ ਵਾਸਤੇ ਹੁਣ ਤਕ ਕਰੀਬ 03 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਹਨਾਂ ਵਿੱਚੋਂ ਕਰੀਬ 01.30 ਕਰੋੜ ਰੁਪਏ ਮਕਾਨਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਦਿੱਤੇ ਜਾ ਚੁੱਕੇ ਹਨ। 

ਫਸਲਾਂ ਦੇ ਖਰਾਬੇ ਦੇ ਨੁਕਸਾਨ ਦੀ ਭਰਪਾਈ ਲਈ 01.70 ਕਰੋੜ ਹੜ੍ਹ ਪੀੜਤ ਕਿਸਾਨਾਂ ਨੂੰ ਦੇਣ ਦੀ ਪ੍ਰਕਿਰਿਆ ਜਾਰੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। 

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਪੇਂਡੂ ਰਿਹਾਇਸ਼ੀ ਖੇਤਰਾਂ ਵਿਚ ਘਰਾਂ ਦੀਆਂ ਰਜਿਸਟਰੀਆਂ ਸਬੰਧੀ ਸਵਾਮਿਤਵਾ ਸਕੀਮ ਦਾ ਮੁਲਾਂਕਣ ਵੀ ਕੀਤਾ। ਉਹਨਾਂ ਕਿਹਾ ਕਿ ਪਿੰਡਾਂ ਵਿਚ ਲਾਲ ਲਕੀਰ  ਚ ਆਉਂਦੇ ਮਕਾਨਾਂ ਦੀ ਮਾਲਕੀ ਦੇ ਦਸਤਾਵੇਜ਼ ਤਿਆਰ ਕਰਨ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ। 

ਹੁਣ ਤਕ ਜ਼ਿਲ੍ਹੇ ਦੇ 225 ਪਿੰਡਾਂ ਦਾ ਡ੍ਰੋਨ ਸਰਵੇਖਣ ਕਰ ਕੇ 155 ਪਿੰਡਾਂ ਦੇ ਨਕਸ਼ੇ ਜਾਰੀ ਹੋ ਚੁੱਕੇ ਹਨ ਤੇ ਅਗਲੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀ ਆਪਣੇ ਫੀਲਡ ਵਿਚਲੇ ਦੌਰਿਆਂ ਦੀ ਅਗਾਊਂ ਜਾਣਕਾਰੀ ਲੋਕਾਂ ਨੂੰ ਦੇਣੀ ਯਕੀਨੀ ਬਣਾਉਣ ਤਾਂ ਜੋ ਉਹਨਾਂ ਨੂੰ ਆਪਣੇ ਕੰਮਾਂ ਸਬੰਧੀ ਕੋਈ ਦਿੱਕਤ ਨਾ ਆਵੇ। 

ਉਹਨਾਂ ਕਿਹਾ ਕਿ ਖ਼ਾਸਤੌਰ 'ਤੇ ਪਟਵਾਰੀ ਆਪਣੇ ਫੀਲਡ ਦੇ ਦੌਰੇ ਸਰਕਲ ਰੇਵੈਨਿਊ ਅਫ਼ਸਰਾਂ (ਸੀ.ਆਰ. ਓਜ਼.) ਦੀਆਂ ਹਦਾਇਤਾਂ ਮੁਤਾਬਕ ਉਲੀਕਣ। ਸ਼੍ਰੀਮਤੀ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਇੰਤਕਾਲ ਜਲਦ ਤੋਂ ਜਲਦ ਕੀਤੇ ਜਾਣੇ ਯਕੀਨੀ ਬਣਾਏ ਜਾਣ। 

ਇੰਤਕਾਲ ਸਬੰਧੀ ਪੋਰਟਲ ਲੌਗਇਨ ਵਧਾ ਕੇ ਬਕਾਇਆ ਇੰਤਕਾਲਾਂ ਦਾ ਕੰਮ ਜਲਦ ਪੂਰਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀ ਸਮਾਂਬੱਧ ਢੰਗ ਨਾਲ ਆਪਣੀਆਂ ਪ੍ਰਗਤੀ ਰਿਪੋਰਟਾਂ ਦੇਣੀਆਂ ਯਕੀਨੀ ਬਨਾਉਣ।

ਉਹਨਾਂ ਦੱਸਿਆ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਮੁਤਾਬਕ ਕਾਰਡ ਜਾਰੀ ਕਰਨ ਦੀ ਪ੍ਰਣਾਲੀ ਤਹਿਤ ਉਹਨਾਂ ਦੀ ਇਸ ਮਹੀਨੇ ਦੀ ਕਾਰਗੁਜ਼ਾਰੀ ਦੇਖੀ ਜਾ ਰਹੀ ਹੈ। ਔਸਤ ਤੋਂ ਘੱਟ ਕਾਰਗੁਜ਼ਾਰੀ ਨੂੰ ਪੀਲਾ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਜੇਕਰ ਸਬੰਧਤ ਕਰਮਚਾਰੀ ਕੋਈ ਮਹੱਤਵਪੂਰਨ ਸੁਧਾਰ ਨਹੀਂ ਦਿਖਾਉਂਦਾ ਤਾਂ ਉੁਸ ਨੂੰ ਲਾਲ ਕਾਰਡ ਜਾਰੀ ਕਰਦੇ ਹੋਏ ਉਸ ਦੀ ਸਾਲਾਨਾ ਗੁਪਤ ਰਿਪੋਰਟ (ਏ.ਸੀ.ਆਰ.) ਵਿੱਚ ਇਸ ਬਾਰੇ ਪ੍ਰੇਖਣ ਦਰਜ ਕੀਤਾ ਜਾਵੇਗਾ।

ਸ਼੍ਰੀਮਤੀ ਜੈਨ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ 01 ਸਾਲ ਤੋਂ ਪਹਿਲਾਂ ਦੇ ਕੇਸ ਹਰ ਹਾਲ ਪ੍ਰਮੁੱਖਤਾ ਨਾਲ ਨਿਬੇੜੇ ਜਾਣ। ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਵੇਗਾ, ਉਸ ਅਧਿਕਾਰੀ ਤੋਂ ਉਹ ਖੁਦ ਸਪਸ਼ਟੀਕਰਨ ਲੈਣਗੇ। 

ਉਹਨਾਂ ਇਹ ਵੀ ਕਿਹਾ ਕਿ ਈ-ਸੇਵਾ ਸਬੰਧੀ ਬਕਾਇਆ ਕਾਰਜ ਜਲਦ ਤੋਂ ਜਲਦ ਨਿਪਟਾਏ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਵੱਧ ਤੋਂ ਵੱਧ ਸਹੂਲਤਾਂ ਦੇਣ ਦੇ ਮੱਦੇਨਜ਼ਰ ਨਵੇਂ ਸੇਵਾ ਕੇਂਦਰਾਂ ਦੀ ਸਥਾਪਤੀ ਸਬੰਧੀ ਕਾਰਵਾਈ ਤੇਜ਼ ਕੀਤੀ ਜਾਵੇ। 

ਉਹਨਾਂ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਇਸ ਬਾਬਤ ਪ੍ਰਸਤਾਵ ਭੇਜਣ ਨੂੰ ਕਿਹਾ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਰਿਕਵਰੀਆਂ  ਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਨੇ ਅਧਿਕਾਰੀਆਂ ਨੂੰ ਨਾਜਾਇਜ਼ ਮਾਇਨਿੰਗ ਰੋਕਣ ਲਈ ਸਖ਼ਤ ਤੋਂ ਸਖ਼ਤ ਕਦਮ ਚੁੱਕਣ ਦੀ ਹਦਾਇਤ ਵੀ ਕੀਤੀ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐੱਸ ਤਿੜਕੇ, ਐੱਸ.ਡੀ.ਐਮ., ਡੇਰਾਬਸੀ, ਹਿਮਾਂਸ਼ੂ ਗੁਪਤਾ, ਐੱਸ.ਡੀ.ਐਮ. ,ਖਰੜ ,ਰਵਿੰਦਰ ਸਿੰਘ, ਸੀ.ਐਮ.ਐੱਫ.ਓ. ਸ਼੍ਰੀ ਇੰਦਰਪਾਲ,  ਸਹਾਇਕ ਕਮਿਸ਼ਨਰ ਸ਼੍ਰੀਮਤੀ ਹਰਜੋਤ ਕੌਰ ਤੇ ਜ਼ਿਲ੍ਹਾ ਮਾਲ ਅਫਸਰ ਗੁਰਜਿੰਦਰ ਸਿੰਘ ਬੈਨੀਪਾਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD