Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਭਾਸ਼ਾ ਵਿਭਾਗ ਨੇ ਕੁਇਜ਼ ਮੁਕਾਬਲੇ ਕਰਵਾਏ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala, Harbhajan Kaur

Web Admin

Web Admin

5 Dariya News

ਪਟਿਆਲਾ , 23 Aug 2023

Last updated on: Aug 23, 2023, 00:00 IST

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਹ ਮੁਕਾਬਲਾ ਤਿੰਨ ਵਰਗਾਂ ਵਿਚ ਕਰਵਾਇਆ ਗਿਆ। ਵਰਗ ‘ੳ’ ਵਿਚ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਵਿਚ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਵਰਗ ‘ੲ’ ਵਿਚ ਗ੍ਰੈਜੂਏਸ਼ਨ ਤੱਕ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਕੁਇਜ਼ ਮੁਕਾਬਲੇ ਵਿਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ ਸ਼ਖ਼ਸੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਆਦਿ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ। ਇਨ੍ਹਾਂ ਮੁਕਾਬਲਿਆਂ ਲਈ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹੇ ਭਰ ਦੇ ਵੱਖ ਵੱਖ ਸਕੂਲਾਂ ਵੱਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸਕੂਲਾਂ ਦੇ ਨਾਲ ਨਾਲ ਪ੍ਰਾਈਵੇਟ ਸਕੂਲਾਂ ਨੇ ਵੀ ਹਿੱਸਾ ਲਿਆ। 

ਇਨ੍ਹਾਂ ਮੁਕਾਬਲਿਆਂ ਵਿਚੋਂ ‘ੳ’ ਵਰਗ ਵਿਚ ਪਹਿਲਾ ਸਥਾਨ ਅਮਨਦੀਪ ਕੌਰ, 8ਵੀਂ ਕਲਾਸ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਨਿਊ ਪਾਵਰ ਹਾਊਸ ਕਾਲੋਨੀ ਸਕੂਲ, ਪਟਿਆਲਾ, ਦੂਜਾ ਸਥਾਨ ਇਸੇ ਸਕੂਲ ਦੀ ਵਿਦਿਆਰਥਣ ਸਨੇਹਾ, ਕਲਾਸ 8ਵੀਂ, ਤੀਜਾ ਸਥਾਨ ਸ਼ਿਆਮ ਘੋਸ਼, ਕਲਾਸ 8ਵੀਂ, ਔਰੋ ਮੀਰਾ ਸੈਂਟਰ ਆਫ਼ ਐਜੂਕੇਸ਼ਨ, ਪਟਿਆਲਾ, ਵਰਗ ‘ਅ’ ਵਿਚੋਂ ਪਹਿਲਾ ਸਥਾਨ ਜਸਪ੍ਰੀਤ ਕੌਰ, 12ਵੀਂ ਕਲਾਸ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਨਿਊ ਪਾਵਰ ਹਾਊਸ ਕਾਲੋਨੀ ਸਕੂਲ, ਪਟਿਆਲਾ, ਦੂਜਾ ਸਥਾਨ ਕਿਰਨਜੋਤ ਕੌਰ, ਕਲਾਸ 11ਵੀਂ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪਟਿਆਲਾ, ਤੀਜਾ ਸਥਾਨ ਤ੍ਰਿਪਤੀ, ਕਲਾਸ 11ਵੀਂ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ, ਪਟਿਆਲਾ ਅਤੇ ਵਰਗ ‘ੲ’ ਵਿਚੋਂ ਪਹਿਲਾ ਸਥਾਨ ਮਨਦੀਪ ਕੌਰ, ਕਲਾਸ ਬੀ.ਏ. ਭਾਗ ਤੀਜਾ, ਪਬਲਿਕ ਕਾਲਜ, ਸਮਾਣਾ, ਦੂਜਾ ਸਥਾਨ ਹਰਸੇਵਕ ਸਿੰਘ, ਕਲਾਸ ਬੀ.ਐਸ.ਸੀ.ਭਾਗ ਤੀਜਾ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਅਤੇ ਤੀਜਾ ਸਥਾਨ ਮਨਜੋਤ ਸਿੰਘ, ਕਲਾਸ ਬੀ.ਏ. ਭਾਗ ਦੂਜਾ, ਪਬਲਿਕ ਕਾਲਜ ਸਮਾਣਾ ਨੇ ਹਾਸਲ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਹਰਭਜਨ ਕੌਰ, ਡਿਪਟੀ ਡਾਇਰੈਕਟਰ ਵੱਲੋਂ ਸਰਟੀਫਿਕੇਟ ਅਤੇ ਨਕਦ ਇਨਾਮ ਦਿੱਤੇ ਗਏ। ਸਤਪਾਲ ਸਿੰਘ, ਖੋਜ ਅਫ਼ਸਰ ਵੱਲੋਂ ਆਏ ਹੋਏ ਸਾਰੇ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਇਸ ਮੁਕਾਬਲੇ ਵਿਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਕੁਇਜ਼ ਮੁਕਾਬਲੇ ਵਿਚ ਹਿੱਸਾ ਲੈ ਸਕਣਗੇ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਅਧਿਆਪਕ

ਸਾਹਿਬਾਨ ਅਤੇ ਦਫ਼ਤਰ ਦਾ ਸਟਾਫ਼ ਵੀ ਹਾਜ਼ਰ ਰਿਹਾ। ਇਸ ਮੌਕੇ ਨਵਨੀਤ ਕੌਰ, ਸੀਨੀਅਰ ਸਹਾਇਕ, ਹਰਦੀਪ ਕੌਰ, ਸਟੈਨੋ, ਬਿਕਰਮ ਕੁਮਾਰ, ਰੀਤੂ ਰਾਣੀ, ਸੁਮਨ ਵਰਮਾ, ਗੁਰਮੇਲ ਸਿੰਘ, ਕਵਿਤਾ, ਪੱਲਵੀ ਸ਼ਰਮਾ, ਮਨਦੀਪ ਕੌਰ, ਜਸਬੀਰ ਸਿੰਘ, ਦੀਪਕ ਕੁਮਾਰ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala , Harbhajan Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD