Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਸਚਿਨ ਤੇਂਦੁਲਕਰ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਮਤਦਾਨ ਕਰਨ ਹਿਤ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਵਜੋਂ ਕੀਤੀ ਪਾਰੀ ਦੀ ਸ਼ੁਰੂਆਤ

ਵੋਟਰਾਂ ਨੂੰ ਵੋਟ ਦੀ ਤਾਕਤ ਪ੍ਰਤੀ ਜਾਗਰੂਕ ਕਰਨ ਲਈ ਤੇਂਦੁਲਕਰ ਇੱਕ ਆਦਰਸ਼ ਵਿਕਲਪ : ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ

Sachin Tendulkar, Sports News, Cricket, Cricketer, Player, Bowler, Batsman, Rajiv Kumar, Election Commission India, ECI

Web Admin

Web Admin

5 Dariya News

ਚੰਡੀਗੜ੍ਹ , 23 Aug 2023

ਕ੍ਰਿਕਟ ਦੇ ਮਹਾਨ ਖਿਡਾਰੀ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਸਚਿਨ ਰਮੇਸ਼ ਤੇਂਦੁਲਕਰ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਲਈ ਵੋਟਰ ਜਾਗਰੂਕਤਾ ਅਤੇ ਸਿੱਖਿਆ ਦੇ ਮੱਦੇਨਜ਼ਰ  ‘ਰਾਸ਼ਟਰੀ ਆਈਕਨ’ ਵਜੋਂ ਇੱਕ ਨਵੀਂ ਪਾਰੀ ਸ਼ੁਰੂ ਕੀਤੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰਾਂ ਅਨੂਪ ਚੰਦਰ ਪਾਂਡੇ ਅਤੇ ਅਰੁਣ ਗੋਇਲ ਦੀ ਮੌਜੂਦਗੀ ਵਿੱਚ ਆਕਾਸ਼ਵਾਣੀ ਰੰਗ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਮਹਾਨ ਕ੍ਰਿਕਟਰ ਨਾਲ 3 ਸਾਲਾਂ ਦੀ ਮਿਆਦ ਲਈ ਇੱਕ ਐਮ.ਓ.ਯੂ ਸਹੀਬੱਧ ਕੀਤਾ ਗਿਆ। 

ਇਹ ਸਹਿਯੋਗ ਆਗਾਮੀ ਚੋਣਾਂ, ਖਾਸ ਤੌਰ ’ਤੇ ਆਮ ਚੋਣਾਂ 2024 ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਵਿਸ਼ੇਸ਼ ਕਰਕੇ ਨੌਜਵਾਨ ਜਨਸੰਖਿਆ ਦੇ ਨਾਲ ਤੇਂਦੁਲਕਰ ਦੇ ਅਸਰਦਾਰ ਪ੍ਰਭਾਵ ਦਾ ਲਾਭ ਉਠਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਭਾਈਵਾਲੀ ਰਾਹੀਂ ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ ਨਾਗਰਿਕਾਂ, ਖਾਸ ਤੌਰ ’ਤੇ ਨੌਜਵਾਨਾਂ ਅਤੇ ਸ਼ਹਿਰੀ ਆਬਾਦੀ ਵਿਚਕਾਰ ਪਾੜੇ ਨੂੰ ਪੂਰਨਾ ਅਤੇ  ਚੋਣ ਪ੍ਰਕਿਰਿਆ ਨੂੰ ਹੁਲਾਰਾ ਦੇਣਾ ਹੈ  ਤਾਂ ਜੋ ਸ਼ਹਿਰੀ ਅਤੇ ਨੌਜਵਾਨ ਅਬਾਦੀ ਦੀਆਂ ਚੁਣੌਤੀਆਂ ਨਾਲ ਨਜਿੱਠਿਆ ਜਾ ਸਕੇ। 

ਸਚਿਨ ਤੇਂਦੁਲਕਰ ਨੇ ਭਾਰਤੀ ਚੋਣ ਕਮਿਸ਼ਨ ਲਈ ‘ਨੈਸ਼ਨਲ ਆਈਕਲ’ ਵਜੋਂ ਆਪਣੀ ਭੂਮਿਕਾ ਵਿੱਚ, ਆਪਣੇ ਉਤਸ਼ਾਹ ਅਤੇ ਵਚਨਬੱਧਤਾ ਪ੍ਰਗਟਾਈ ਅਤੇ ਕਿਹਾ ਕਿ ਭਾਰਤ ਵਰਗੇ ਜੀਵੰਤ ਲੋਕਤੰਤਰ ਲਈ, ਨੌਜਵਾਨ ਰਾਸ਼ਟਰ ਨਿਰਮਾਣ ਵਿੱਚ ਮੁੱਖ ਭੂਮਿਕਾ ਨਿਭਾਉਂਦੇ ਹਨ। ਖੇਡ ਦੇ ਮੈਚਾਂ ਦੌਰਾਨ ਟੀਮ ਇੰਡੀਆ ਲਈ ਜੋ ਦਿਲ ਧੜਕਦੇ ਹਨ, ਇੱਕਮੁੱਠ ਹੋ ਕੇ-‘ਇੰਡੀਆ, ਇੰਡੀਆ!’ ਆਖਦੇ ਹਨ, ਉਹੀ ਦਿਲ ਸਾਡੇ ਕੀਮਤੀ ਲੋਕਤੰਤਰ ਨੂੰ ਅੱਗੇ ਲਿਜਾਣ ਲਈ ਵੀ ਉਸੇ ਤਰ੍ਹਾਂ ਧੜਕਣਗੇ। 

ਇਸ ਤਰ੍ਹਾਂ ਕਰਨ ਦਾ ਇੱਕ ਸਧਾਰਨ, ਪਰ ਸਭ ਤੋਂ ਸ਼ਕਤੀਸ਼ਾਲੀ ਤਰੀਕਾ ਹੈ ਨਿਯਮਿਤ ਤੌਰ ’ਤੇ ਆਪਣੀ ਵੋਟ ਪਾਉਣਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਟੇਡੀਅਮਾਂ ਤੋਂ ਲੈ ਕੇ ਪੋਲਿੰਗ ਬੂਥਾਂ ’ਤੇ ਖਚਾਖਚ ਭਰਨ ਤੱਕ, ਰਾਸ਼ਟਰੀ ਟੀਮ ਦੇ ਨਾਲ ਖੜ੍ਹੇ ਹੋਣ ਲਈ ਸਮਾਂ ਕੱਢਣ ਤੋਂ ਲੈ ਕੇ ਆਪਣੀ ਵੋਟ ਪਾਉਣ ਲਈ ਸਮਾਂ ਕੱਢਣ ਤੱਕ, ਅਸੀਂ ਜੋਸ਼ ਅਤੇ ਉਤਸ਼ਾਹ ਨੂੰ ਬਰਕਰਾਰ ਰੱਖਾਂਗੇ। 

ਜਦੋਂ ਦੇਸ਼ ਦੇ ਕੋਨੇ-ਕੋਨੇ ਤੋਂ ਨੌਜਵਾਨ ਚੋਣ ਲੋਕਤੰਤਰ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ, ਤਾਂ ਅਸੀਂ ਆਪਣੇ ਦੇਸ਼ ਦਾ ਇੱਕ ਖੁਸ਼ਹਾਲ ਭਵਿੱਖ ਦੇਖਾਂਗੇ। ਇਸ ਮੌਕੇ ’ਤੇ ਬੋਲਦਿਆਂ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਸਚਿਨ ਤੇਂਦੁਲਕਰ, ਜੋ ਨਾ ਸਿਰਫ਼ ਭਾਰਤ ਵਿੱਚ ਬਲਕਿ ਵਿਸ਼ਵ ਪੱਧਰ ’ਤੇ ਇੱਕ ਵੱਡੀ ਪਛਾਣ ਰੱਖਦੇ ਹਨ, ਦੀ ਆਪਣੀ ਵਿਰਾਸਤ ਹੈ, ਜੋ ਉਹਨਾਂ ਦੀ ਕ੍ਰਿਕਟ ਦੀ ਲਿਆਕਤ ਤੋਂ ਕਿਤੇ ਵੱਧ ਹੈ।

ਸ੍ਰੀ ਰਾਜੀਵ ਕੁਮਾਰ ਨੇ ਕਿਹਾ ਕਿ ਤੇਂਦੂਲਕਰ ਦਾ ਸ਼ਾਨਦਾਰ ਕਰੀਅਰ ਉੱਤਮਤਾ, ਟੀਮ ਵਰਕ ਅਤੇ ਸਫਲਤਾ ਦੀ ਨਿਰੰਤਰ ਕੋਸ਼ਿਸ਼ ਪ੍ਰਤੀ ਉਸਦੀ ਵਚਨਬੱਧਤਾ ਦਾ ਪ੍ਰਮਾਣ ਹੈ। ਭਾਰਤੀ ਚੋਣ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਸਦਾ ਪ੍ਰਭਾਵ ਖੇਡਾਂ ਤੋਂ ਪਰੇ ਹੈ, ਜਿਸ ਨਾਲ ਉਹ ਵੋਟਰਾਂ ਦੀ ਗਿਣਤੀ ਵਧਾਉਣ ਲਈ ਇੱਕ ਆਦਰਸ਼ ਵਿਕਲਪ ਬਣ ਗਏ ਹਨ।

ਇਹ ਸਾਂਝੇਦਾਰੀ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਸ਼ਾਮਲ ਕਰੇਗੀ, ਜਿਸ ਵਿੱਚ ਤੇਂਦੁਲਕਰ ਵੱਲੋਂ ਵੱਖ-ਵੱਖ ਟੀਵੀ ਟਾਕ ਸ਼ੋ/ਪ੍ਰੋਗਰਾਮਾਂ ਅਤੇ ਡਿਜੀਟਲ ਮੁਹਿੰਮਾਂ ਆਦਿ ਵਿੱਚ ਵੋਟਰ ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਸ਼ਾਮਲ ਹੈ, ਜਿਸਦਾ ਉਦੇਸ਼ ਵੋਟ ਦੀ ਮਹੱਤਤਾ ਅਤੇ ਦੇਸ਼ ਦੀ ਕਿਸਮਤ ਨੂੰ ਘੜਨ ਵਿੱਚ ਇਸਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।

ਸਮਾਗਮ ਦੌਰਾਨ ਨੈਸ਼ਨਲ ਸਕੂਲ ਆਫ਼ ਡਰਾਮਾ ਦੇ ਵਿਦਿਆਰਥੀਆਂ ਨੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਵੋਟ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸਕਿੱਟ ਵੀ ਪੇਸ਼ ਕੀਤੀ। ਭਾਰਤੀ ਚੋਣ ਕਮਿਸ਼ਨ ਆਪਣੇ ਆਪ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਸਿੱਧ ਭਾਰਤੀਆਂ ਨਾਲ ਜੋੜਕੇ ਰੱਖਦਾ ਹੈ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਭਾਗ ਲੈਣ ਲਈ ਵੋਟਰਾਂ ਨੂੰ ਪ੍ਰੇਰਿਤ ਕਰਨ ਹਿੱਤ ਉਹਨਾਂ ਨੂੰ ਰਾਸ਼ਟਰੀ ਆਈਕਨ ਵਜੋਂ ਨਿਯੁਕਤ ਕਰਦਾ ਹੈ।

ਪਿਛਲੇ ਸਾਲ ਕਮਿਸ਼ਨ ਨੇ ਮਸ਼ਹੂਰ ਅਭਿਨੇਤਾ ਪੰਕਜ ਤ੍ਰਿਪਾਠੀ ਨੂੰ ਨੈਸ਼ਨਲ ਆਈਕਨ ਵਜੋਂ ਮਾਨਤਾ ਦਿੱਤੀ ਸੀ। ਇਸ ਤੋਂ ਪਹਿਲਾਂ, 2019 ਦੀਆਂ ਲੋਕ ਸਭਾ ਚੋਣਾਂ ਦੌਰਾਨ, ਐਮ.ਐਸ.ਧੋਨੀ, ਆਮਿਰ ਖਾਨ ਅਤੇ ਮੈਰੀਕਾਮ ਵਰਗੇ ਦਿੱਗਜ ਭਾਰਤੀ ਚੋਣ ਕਮਿਸ਼ਨ ਦੇ ਨੈਸ਼ਨਲ ਆਈਕਨ ਸਨ।

 

Tags: Sachin Tendulkar , Sports News , Cricket , Cricketer , Player , Bowler , Batsman , Rajiv Kumar , Election Commission India , ECI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD