Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਲਾਸਟਿਕ ਵਿਰੋਧੀ ਮੁਹਿੰਮ ਮਗਰੋਂ ਪਿੰਡ ਭੈਣੀ ਮਹਿਰਾਜ ਨੇ ਪੁੱਟੀਆਂ 'ਨਵੀਆਂ ਪੁਲਾਂਘਾਂ'

ਹਰ ਸਾਲ ਨਵ ਜੰਮੀਆਂ ਧੀਆਂ ਨੂੰ ਅਤੇ ਕੁੜੀਆਂ ਦੇ ਵਿਆਹ ਮੌਕੇ ਸ਼ਗਨ ਦੇਣ ਦੀ ਪਿਰਤ ਪਾਈ

DC Barnala, Deputy Commissioner Barnala, Poonamdeep Kaur, Barnala, Say No To Plastic

Web Admin

Web Admin

5 Dariya News

ਬਰਨਾਲਾ , 23 Aug 2023

Last updated on: Aug 23, 2023, 00:00 IST

ਪਿੰਡ ਭੈਣੀ ਮਹਿਰਾਜ ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਅਤੇ ਗ੍ਰਾਮ ਪੰਚਾਇਤ ਭੈਣੀ ਮਹਿਰਾਜ ਅਤੇ ਗੁਰੂ ਤੇਗ ਬਹਾਦਰ ਟੀਮ ਦੇ ਸਹਿਯੋਗ ਸਦਕਾ ਅੱਜ ਨਿਵੇਕਲੀ ਮੁਹਿੰਮ 'ਨਵੀਆਂ ਪੁਲਾਂਘਾਂ' ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਕੀਤੀ ਗਈ ਹੈ, ਜਿਸ ਤਹਿਤ ਪਿੰਡ ਦੇ ਲੋੜਵੰਦ ਘਰਾਂ ਦੀਆਂ ਧੀਆਂ ਵਾਸਤੇ ਸ਼ਗਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਬਾਰੇ ਇਕ ਪ੍ਰਭਾਵਸ਼ਾਲੀ ਸਮਾਗਮ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਜਿੱਥੇ ਮਾਤਾ ਜੀਤੋ ਜੀ ਕੰਨਿਆ ਸਮ੍ਰਿਤੀ ਯੋਜਨਾ ਦਾ ਆਗਾਜ਼ ਕੀਤਾ ਗਿਆ, ਓਥੇ ਮਾਤਾ ਗੁਜਰੀ ਜੀ ਸ਼ਗਨ ਸਕੀਮ ਦਾ ਆਗਾਜ਼ ਵੀ ਕੀਤਾ ਗਿਆ। ਮਾਤਾ ਜੀਤੋ ਜੀ ਕੰਨਿਆ ਸਮ੍ਰਿਤੀ ਯੋਜਨਾ ਤਹਿਤ ਨਵ ਜੰਮੀਆਂ 8 ਧੀਆਂ ਨੂੰ 2100-2100 ਰੁਪਏ  

ਅਮਰ ਸਿੰਘ ਸਰਾਓ ਅਤੇ ਗੁਰਜੰਟ ਸਿੰਘ ਮਾਨ ਵਲੋਂ ਦਿੱਤੇ ਗਏ ਤੇ ਇਸ ਸਕੀਮ ਤਹਿਤ ਲੋੜਵੰਦ ਘਰਾਂ ਦੀਆਂ ਧੀਆਂ ਨੂੰ ਹਰ ਸਾਲ ਸ਼ਗਨ ਦਿੱਤਾ ਜਾਵੇਗਾ, ਜੋ ਕਿ ਪ੍ਰਤੀ ਬੇਟੀ 10 ਸਾਲ ਲਗਾਤਾਰ ਦਿੱਤਾ ਜਾਵੇਗਾ। ਇਸ ਸਕੀਮ ਤਹਿਤ ਪਹਿਲੇ ਸਾਲ 2100 ਅਤੇ ਅਗਲੇ 9 ਸਾਲ 1000-1000 ਰੁਪਏ ਸ਼ਗਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਮਾਤਾ ਗੁਜਰੀ ਜੀ ਸ਼ਗਨ ਸਕੀਮ ਤਹਿਤ ਧੀਆਂ ਦੇ ਵਿਆਹ ਮੌਕੇ 5100 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। 

ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪਿੰਡ ਭੈਣੀ ਮਹਿਰਾਜ ਹੋਰਨਾਂ ਪਿੰਡਾਂ ਲਈ ਰਾਹ ਦਸੇਰਾ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪਿੰਡ ਵਾਸੀਆਂ ਨੇ ਪਲਾਸਟਿਕ ਬਦਲੇ ਗੁੜ ਦੇਣ ਦੀ ਮੁਹਿੰਮ ਚਲਾ ਕੇ ਵਾਤਾਵਰਣ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਹੈ ਅਤੇ ਹੁਣ ਪਿੰਡ ਦੇ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਨਵ ਜੰਮੀਆਂ ਧੀਆਂ ਨੂੰ ਸ਼ਗਨ ਦੇਣ ਦੀ ਮੁਹਿੰਮ ਦੀ ਸ਼ੁਰੂਆਤ ਕਰਕੇ ਆਰਥਿਕ ਤੌਰ 'ਤੇ ਕਮਜ਼ੋਰ ਮਾਪਿਆਂ ਨੂੰ ਸਹਾਰਾ ਦਿੱਤਾ ਹੈ।

ਇਸ ਤੋਂ ਇਲਾਵਾ ਵੈਲਫੇਅਰ ਸੋਸਾਇਟੀ ਫਾਰ ਸਟੂਡੈਂਟਸ ਵਲੋਂ ਹੋਣਹਾਰ 10 ਵਿਦਿਆਰਥੀਆਂ ਦਾ ਰਾਸ਼ੀ ਨਾਲ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਖੇਤੀ ਕਮਿਸ਼ਨਰ ਭਾਰਤ ਸਰਕਾਰ ਡਾ. ਗੁਰਬਚਨ ਸਿੰਘ ਨੇ ਵਿਸ਼ੇਸ਼ ਸ਼ਿਰਕਤ ਤੌਰ ਉੱਤੇ ਸ਼ਿਰਕਤ ਕੀਤੀ। ਪਿੰਡ ਭੈਣੀ ਮਹਿਰਾਜ ਦੇ ਰਹਿਣ ਵਾਲੇ ਡਾ. ਗੁਰਬਚਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੇ ਪਿੰਡ ਦੇ ਸਕੂਲ 'ਚੋਂ ਆਪਣੀ ਪੜ੍ਹਾਈ ਸ਼ੁਰੂ ਕੀਤੀ ਅਤੇ ਫੇਰ ਅੱਗੇ ਪੜ੍ਹਾਈ ਕਰਕੇ ਭਾਰਤ ਸਰਕਾਰ ਦੇ ਵੱਖ ਵੱਖ ਅਦਾਰਿਆਂ ਵਿਚ ਖੇਤੀਬਾੜੀ ਖੇਤਰ ਵਿਚ ਕੰਮ ਕੀਤਾ। 

ਆਪਣੇ 44 ਸਾਲ ਦੇ ਖੇਤੀਬਾੜੀ ਨਾਲ ਸਬੰਧਿਤ ਤਜਰਬੇ 'ਚ ਉਨ੍ਹਾਂ ਨੇ ਪਾਣੀ ਬਚਾਉਣ ਅਤੇ ਖੇਤੀ ਨੂੰ ਲਾਹੇਵੰਦ ਬਣਾਉਣ ਉੱਤੇ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਪਿੰਡ ਵਿਚ ਡਿਸਪੈਂਸਰੀ ਸ਼ੁਰੂ ਕਰਨ 'ਤੇ ਕੰਮ ਕਰ ਰਹੇ ਹਨ, ਜਿੱਥੇ ਪਿੰਡ ਵਾਸੀਆਂ ਨੂੰ ਲੈਬ ਟੈਸਟ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਇਸ ਮੌਕੇ ਜਲ ਸਰੋਤ ਮੰਤਰੀ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਓ.ਐੱਸ.ਡੀ ਹਸਨਪ੍ਰੀਤ ਭਾਰਦਵਾਜ ਸ਼ਾਮਲ ਹੋਏ ਜਿਨ੍ਹਾਂ ਪਿੰਡ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਹਰਵਿੰਦਰ ਸਿੰਘ ਦੀਵਾਨਾ ਦਾ ਨਾਟਕ (ਅਵੇਸਲੇ ਯੁੱਧਾਂ ਦੀ ਨਾਇਕਾ) ਵੀ ਖੇਡਿਆ ਗਿਆ। 

ਇਸ ਮੌਕੇ ਬੀ.ਡੀ.ਪੀ. ਓ ਸੁਖਦੀਪ ਸਿੰਘ, ਵੀ.ਡੀ.ਓ ਪਰਮਜੀਤ ਸਿੰਘ ਭੁੱਲਰ, ਸਵਰਨ ਸਿੰਘ ਵੀ.ਡੀ.ਓ, ਮੈਡਮ ਅਮਰਜੀਤ ਕੌਰ ਮੋਹਾਲੀ, ਬਲਜੀਤ ਕੌਰ ਮੁੱਖ ਅਧਿਆਪਕਾ, ਗੁਰਜੰਟ ਸਿੰਘ ਮਾਨ, ਗਗਨਦੀਪ ਸਿੰਘ ਢਿੱਲੋਂ, ਜਤਿੰਦਰ ਸਿੰਘ ਢਿੱਲ਼ੋਂ, ਕੇਸਰ ਸਿੰਘ, ਡਾ. ਨਛੱਤਰ ਸਿੰਘ, ਮੈਡਮ ਖੁਸ਼ਵੰਤ ਕੌਰ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: DC Barnala , Deputy Commissioner Barnala , Poonamdeep Kaur , Barnala , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD