Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸਰਬੱਤ ਦਾ ਭਲਾ ਟਰੱਸਟ ਵੱਲੋਂ ਬਟਾਲਾ 'ਚ ਡਾਇਲਸਿਸ ਸੈਂਟਰ ਸਥਾਪਿਤ

ਡਾ.ਓਬਰਾਏ,ਡਾ.ਰਾਜ ਬਹਾਦਰ, ਜਸਟਿਸ ਬੇਦੀ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi , Batala

Web Admin

Web Admin

5 Dariya News

ਬਟਾਲਾ , 23 Aug 2023

ਪੂਰੀ ਦੁਨੀਆਂ ਅੰਦਰ ਰੱਬ ਦੇ ਫ਼ਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ ਆਰੰਭੇ ਗਏ ਮਿਸ਼ਨ ਤਹਿਤ ਹੁਣ ਬਟਾਲਾ ਦੇ ਨਾਂਮਵਰ ਇੰਡੋ-ਯੂ.ਐਸ. ਮੈਡੀਸਿਟੀ ਹਸਪਤਾਲ ਵਿਖੇ ਆਪਣਾ ਨਵਾਂ ਡਾਇਲਸਿਸ ਸੈਂਟਰ ਸਥਾਪਿਤ ਕੀਤਾ ਗਿਆ ਹੈ। 

ਜਿਸ ਦਾ ਉਦਘਾਟਨ ਡਾ.ਐਸ.ਪੀ. ਸਿੰਘ ਓਬਰਾਏ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ.ਰਾਜ ਬਹਾਦਰ ਅਤੇ ਸੇਵਾਮੁਕਤ ਜਸਟਿਸ ਐੱਮ.ਐੱਮ.ਐੱਸ.ਬੇਦੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾ.ਰਾਜ ਬਹਾਦਰ ਨੇ ਕਿਹਾ ਕਿ ਓਬਰਾਏ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਸਦਕਾ ਲੋੜਵੰਦ ਮਰੀਜ਼ਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। 

ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਹਤ ਨਾਲ ਸੰਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਲਾਹੇਵੰਦ ਸਕੀਮਾਂ ਰਾਹੀਂ ਹਜ਼ਾਰਾਂ ਹੀ ਲੋਕ ਰੋਜ਼ਾਨਾ ਫਾਇਦਾ ਉਠਾ ਰਹੇ ਹਨ। ਇਸੇ ਦੌਰਾਨ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵਕ ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਟਰੱਸਟ ਦੇ ਟਰੱਸਟੀ ਅਤੇ ਇੰਡੋ-ਯੂ.ਐੱਸ.ਮੈਡੀਸਿਟੀ ਹਸਪਤਾਲ ਬਟਾਲਾ ਦੇ ਸੰਚਾਲਕ ਡਾ.ਸਤਨਾਮ ਸਿੰਘ ਨਿੱਜਰ ਦੇ ਸਹਿਯੋਗ ਸਦਕਾ ਖੋਲ੍ਹੇ ਗਏ ਇਸ ਡਾਇਲਸਿਸ ਸੈਂਟਰ ਵਿੱਚ ਤਿੰਨ ਯੂਨਿਟ ਸਥਾਪਿਤ ਕੀਤੇ ਗਏ ਹਨ। 

ਜਿਸ ਦੀ ਬਦੌਲਤ ਇਸ ਖੇਤਰ ਦੇ ਗੁਰਦੇ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਨੂੰ ਕੇਵਲ ਨਾਂ ਮਾਤਰ ਰੇਟਾਂ ਤੇ ਡਾਇਲਸਿਸ ਦੀ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਲੋੜਵੰਦ ਮਰੀਜ਼ਾਂ ਲਈ ਡਾਇਲਸਿਸ ਕਿੱਟਾਂ ਵੀ ਟਰੱਸਟ ਵੱਲੋਂ ਮੁਫ਼ਤ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪੰਜਾਬ ਸਮੇਤ ਹਰਿਆਣਾ, ਹਿਮਾਚਲ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਕੇਰਲਾ ਅਤੇ ਉੱਤਰ ਪ੍ਰਦੇਸ਼ ਸੂਬੇ ਦੇ ਵੱਖ-ਵੱਖ ਖੇਤਰਾਂ ਦੇ 100 ਦੇ ਕਰੀਬ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਅੰਦਰ 242 ਦੇ ਕਰੀਬ ਡਾਇਲਸਿਸ ਯੂਨਿਟ ਸਥਾਪਿਤ ਕੀਤੇ ਜਾ ਚੁੱਕੇ ਹਨ। 

ਅੱਜ ਪੰਜਾਬ 'ਚ ਲੱਗਭਗ ਹਰੇਕ 25 ਕਿਲੋਮੀਟਰ ਬਾਅਦ ਟਰੱਸਟ ਵੱਲੋਂ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਡਾਇਲਸਿਸ ਦੇ ਰੇਟ ਵੀ ਨਾ- ਮਾਤਰ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡਾਇਲਸਿਸ ਯੂਨਿਟਾਂ ਤੇ ਕਈ ਜਗ੍ਹਾ ਬਿਲਕੁਲ ਮੁਫ਼ਤ ਜਦ ਕਿ ਕੁਝ ਥਾਵਾਂ ਤੇ ਸਿਰਫ਼ 100 ਰੁਪਏ ਤੋਂ ਲੈ ਕੇ 750 ਰੁਪਏ ਵਿਚ ਹੀ ਡਾਇਲਸਿਸ ਕੀਤੇ ਜਾਂਦੇ ਹਨ। ਜਦ ਕਿ ਟਰੱਸਟ ਵੱਲੋਂ ਹੁਣ ਤੱਕ ਕਰੀਬ ਡੇਢ ਲੱਖ ਤੋਂ ਵਧੇਰੇ ਡਾਇਲਸਿਸ ਕਿੱਟਾਂ ਵੀ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ।

ਇਸ ਮੌਕੇ ਟ੍ਰਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ, ਨਵਜੀਤ ਸਿੰਘ ਘਈ,ਡਾ.ਸੰਜੀਵ ਭੱਲਾ,ਡਾ.ਰਾਜੀਵ ਟੰਡਨ, ਡਾ.ਕ੍ਰਿਸ਼ਨ ਕੁਮਾਰ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD