Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਨੇਂ ਕਰਵਾਇਆ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ

Language Department Punjab, Punjabi Bhasha Vibhag, Bhasha Vibhag, Punjabi Bhasha Vibhag Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 24 Aug 2023

Last updated on: Aug 24, 2023, 00:00 IST

ਭਾਸ਼ਾ ਵਿਭਾਗ ਪੰਜਾਬ, ਪ੍ਰਮੁਖ ਸਕੱਤਰ ਉਚੇਰੀ ਸਿੱਖਿਆ ਤੇ ਭਾਸਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਡਾ. ਵੀਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਸਾਹਿਤਕ-ਸਭਿਆਚਾਰਕ ਬੌਧਿਕ ਗਿਆਨ ਦਾ ਇਜ਼ਾਫਾ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਵਿਖੇ ਕਰਵਾਇਆ ਗਿਆ। 

ਸੰਸਥਾ ਦੇ ਮੁਖੀ ਪ੍ਰਿੰਸੀਪਲ ਲਲਿਤਾ ਰਾਣੀ ਨੇ ਇਸ ਮੁਕਾਬਲੇ ਲਈ ਪਹੁੰਚੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜੀ ਆਇਆਂ ਸ਼ਬਦ ਕਹਿੰਦਿਆਂ ਭਾਸ਼ਾ ਵਿਭਾਗ ਨੂੰ ਅਜਿਹੇ ਮੁਕਾਬਲੇ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਰਾਹੀਂ ਬੱਚਾ ਸਾਹਿਤ, ਸਮਾਜ, ਵਿਰਸੇ, ਧਰਮ ਬਾਰੇ ਬਹੁਤ ਰੌਚਿਕ ਅਤੇ ਬਾਰੀਕਬੀਨੀ ਵਾਲੀ ਜਾਣਕਾਰੀ ਪ੍ਰਾਪਤ ਕਰਦਾ ਹੈ, ਜਿਹੜੀ ਜ਼ਿੰਦਗੀ ਵਿੱਚ ਉਸ ਨੂੰ ਸੰਵੇਦਨਸ਼ੀਲ਼ ਬਣਾਉਂਦੀ ਹੈ। 

ਮੁਕਾਬਲੇ ਦੇ ਨਿਯਮਾਂ ਦੀ ਰੂਪ-ਰੇਖਾ ਸਾਂਝੀ ਕਰਨ ਉਪਰੰਤ ਡਾ. ਜਸਵੰਤ ਰਾਏ ਨੇ ਭਾਸ਼ਾ ਵਿਭਾਗ ਵਲੋਂ ਨਵੀਂ ਪਿਓਂਦ ਵਿੱਚ ਸਾਹਿਤ ਸਿਰਜਣ ਦੀ ਜਾਗ ਲਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮੁਕਾਬਲੇ ਤੁਹਾਡੀ ਜ਼ਿੰਦਗੀ ਵਿੱਚ ਵੱਡੇ ਟੈਸਟ ਪਾਸ ਕਰਕੇ ਉੱਚੀਆਂ ਪਦਵੀਆਂ ਤੱਕ ਪਹੁੰਚਣ ਲਈ ਲਾਹੇਵੰਦ ਸਾਬਿਤ ਹੁੰਦੇ ਹਨ। 

ਤਿੰਨਾਂ ਵਰਗਾਂ ਵਿੱਚ ਕਰਵਾਏ ਗਏ ਮੁਕਾਬਲਿਆਂ ਵਿੱਚ (ੳ) ਵਰਗ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ  ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਨਵਦੀਪ ਕੌਰ ਸ.ਕੰ.ਸ.ਸ. ਰੇਲਵੇ ਮੰਡੀ, ਸ਼ਿਵਾਨੀ ਜੀ. ਐੱਮ. ਏ. ਸਿਟੀ ਪਬਲਿਕ ਸਕੂਲ ਸਿੰਗੜੀਵਾਲਾ ਅਤੇ ਹਿਮਾਨੀ ਵਿੱਦਿਆ ਮੰਦਰ ਮਾਡਲ ਸਕੂਲ ਨੇ, (ਅ) ਵਰਗ ਵਿੱਚ ਕ੍ਰਮਵਾਰ ਨਵਜੀਤ ਕੌਰ ਸ.ਸ.ਸ.ਸ. ਅਹਿਰਾਣਾ ਕਲਾਂ, ਯਸਮੀਨ ਚੌਹਾਨ ਸ.ਕੰ.ਸ.ਸ. ਰੇਲਵੇ ਮੰਡੀ ਅਤੇ ਦਾਮਨੀ ਵਿੱਦਿਆ ਮੰਦਰ ਮਾਡਲ ਸਕੂਲ ਨੇ ਅਤੇ (ੲ) ਵਰਗ ਵਿੱਚ ਸੁਖਮੀਨ ਬੰਗਾ ਸਰਕਾਰੀ ਕਾਲਜ ਹੁਸ਼ਿਆਰਪੁਰ, ਹਰਜੋਤ ਸਿੰਘ ਐੱਸ.ਡੀ. ਕਾਲਜ ਅਤੇ ਸੌਰਵ ਗੁਪਤਾ ਐੱਸ.ਡੀ. ਕਾਲਜ ਹੁਸ਼ਿਆਰਪੁਰ ਨੇ ਪ੍ਰਾਪਤ ਕੀਤਾ। 

ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਵਜੋਂ ਕ੍ਰਮਵਾਰ 1000/-, 750/- ਅਤੇ 500/- ਰੁਪਏ ਦੀਆਂ ਕਿਤਾਬਾਂ ਦੇ ਸੈੱਟ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵਲੋਂ ਸੰਸਥਾ ਦੇ ਮੁਖੀ ਪਿ੍ਰੰਸੀਪਲ ਲਲਿਤਾ ਰਾਣੀ, ਮੈਡਮ ਕੁਸਮ ਲਤਾ, ਡਾ. ਰੀਤੂ, ਮਹਿਕ ਸ਼ਗੋਤਰਾ, ਸੁਪ੍ਰਿਆ ਨੂੰ ਵਿਸ਼ੇਸ਼ ਸਹਿਯੋਗ ਲਈ ਕਿਤਾਬਾਂ ਦੇ ਸੈੱਟਾਂ ਨਾਲ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਡਾ. ਰਣਜੀਤ ਸਿੰਘ, ਲੈਕ. ਪਰਵੀਨ, ਪਵਨ ਕੁਮਾਰ, ਸੁਰਿੰਦਰ ਪਾਲ, ਪੁਸ਼ਪਾ ਰਾਣੀ, ਵਨੀਤਾ ਠਾਕੁਰ, ਦਵਿੰਦਰ ਸਿੰਘ, ਸੁਰਜੀਤ ਸਿੰਘ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD