Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਵੱਲੋ, ਬਲੈਕਮੇਲ ਕਰਕੇ ਲੁੱਟ ਖੋਹ ਕਰਨ ਵਾਲਾ ਗਰੋਹ ਕਾਬੂ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 24 Aug 2023

Last updated on: Aug 24, 2023, 00:00 IST

ਸੀਨੀਅਰ ਕਪਤਾਨ ਪੁਲਿਸ ਮੋਗਾ ਸ਼੍ਰੀ ਜੇ. ਇਲਨਚੇਲੀਅਨ (ਆਈ.ਪੀ.ਐਸ.) ਦੀ ਹਦਾਇਤ ਉੱਪਰ ਸ਼੍ਰੀ ਮਨਜੀਤ ਸਿੰਘ ਡੀ.ਐਸ.ਪੀ ਨਿਹਾਲ ਸਿੰਘ ਵਾਲਾ ਦੀ ਅਗਵਾਈ ਵਿੱਚ ਐਸ.ਆਈ ਜਸਵੀਰ ਸਿੰਘ ਮੁੱਖ ਅਫ਼ਸਰ ਥਾਣਾ ਨਿਹਾਲ ਸਿੰਘ ਵਾਲਾ, ਏ.ਐਸ.ਆਈ. ਜਸਵੰਤ ਸਿੰਘ, ਚੌਂਕੀ ਇੰਚਾਰਜ ਬਿਲਾਸਪੁਰ ਨੂੰ ਮੁਖਬਰ ਖਾਸ ਨੇ ਇਤਲਾਹ ਦਿਤੀ ਕਿ ਇਕ ਗੈਂਗ ਲੜਕੀਆ ਦੀ ਮੱਦਦ ਨਾਲ ਰਾਹਗੀਰਾਂ ਨਾਲ ਲਿਫ਼ਟ ਲੈਣ ਬਹਾਨੇ ਪੈਸੇ ਦੀ ਲੁੱਟ ਖੋਹ ਕਰਦਾ ਹੈ।

ਇਸ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਅਤੇ ਮੁਕਦਮੇਂ ਦੀ ਤਫਤੀਸ਼ ਦੌਰਾਨ ਮਿਤੀ 22 ਅਗਸਤ, ਨੂੰ 8 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ ਪੁੱਛਗਿਛ ਕੀਤੀ ਗਈ ਜਿੰਨਾਂ ਨੇ ਪੁੱਛਗਿਛ ਦੌਰਾਨ ਮੰਨਿਆ ਕਿ ਉਨ੍ਹਾਂ ਕੁਝ ਦਿਨ ਪਹਿਲਾ ਮਿਲ ਕੇ ਪਲਾਨ ਬਣਾ ਕਿ ਸੁਖਵਿੰਦਰ ਕੌਰ ਉਰਫ਼ ਸੁੱਖੀ ਨੂੰ ਬੱਸ ਸਟੈਂਡ ਹਿੰਮਤਪੁਰਾ ਉਤਾਰ ਦਿੱਤਾ ਸੀ ਅਤੇ ਬਾਕੀ ਜਣੇ ਸਾਇਡ ਉੱਪਰ ਖੜੇ ਹੋ ਗਏ ਸਨ। 

ਜਦ ਸੁਖਵਿੰਦਰ ਸਿੰਘ ਉਰਫ ਸੁੱਖੀ ਨੇ ਇੱਕ ਵਿਅਕਤੀ ਪਾਸੋ ਉਸਦੀ ਗੱਡੀ ਰੁਕਵਾ ਕੇ ਨਿਹਾਲ ਸਿੰਘ ਵਾਲਾ ਜਾਣ ਵਾਸਤੇ ਲਿਫਟ ਮੰਗੀ ਤਾਂ ਸੁਖਵਿੰਦਰ ਕੌਰ ਉਸਦੀ ਗੱਡੀ ਵਿੱਚ ਬੈਠ ਗਈ ਅਤੇ ਇਹ ਬਾਕੀ ਸਾਰੇ ਜਣੇ ਇੱਕ ਦਮ ਆਪਣੀ ਗੱਡੀ ਅਲਟੋ ਵਿੱਚ ਬੈਠ ਕੇ ਉਸ ਵਿਅਕਤੀ ਦੀ ਗੱਡੀ ਦੇ ਮੂਹਰੇ ਰੋਕ ਲਈ ਤਾਂ ਸਾਰੇ ਜਣੇ ਗੱਡੀ ਵਿੱਚੋਂ ਉਤਰ ਕੇ ਉਸ ਵਿਅਕਤੀ ਪਾਸੋ ਸੁਖਵਿੰਦਰ ਕੌਰ ਨੂੰ ਗੱਡੀ ਵਿੱਚ ਬਠਾਉਣ ਬਾਰੇ ਪੁੱਛਿਆ ਤਾ ਉਹ ਬੰਦਾ ਘਬਰਾ ਗਿਆ। 

ਜਿਸਨੂੰ ਇਹਨਾ ਨੇ ਉਸ ਦਾ ਨਾਮ ਪਤਾ ਪੁਛਿਆ ਜਿਸਨੇ ਆਪਣਾ ਨਾਮ ਸੁਰਿੰਦਰਪਾਲ ਸਿੰਘ ਵਾਸੀ ਫਿਰੋਜਪੁਰ ਦੱਸਿਆ, ਜਿਸਨੂੰ ਦੋਸ਼ੀਆ ਵੱਲੋ ਡਰਾ ਧਮਕਾ ਕੇ ਮੁਹੰਮਦ ਯੂਨਿਸ ਖਾਨ ਪੁੱਤਰ ਮੁਨਸੀ ਖਾਨ ਵਾਸੀ ਰੁੜੇਕੇਕਲਾ ਦੇ ਖਾਤੇ ਵਿੱਚ ਦੋ ਐਟਰੀਆ 50-50 ਹਜ਼ਾਰ ਰੁਪਏ ਖਾਤੇ ਵਿੱਚ ਗੂਗਲ ਪੇ ਰਾਹੀ ਕਰਵਾ ਲਏ ਅਤੇ ਏ.ਟੀ.ਐਮ ਰਾਹੀ ਅਤੇ ਕੁਝ ਨਗਦੀ ਕੁੱਲ 2 ਲੱਖ 75 ਹਜ਼ਾਰ ਰੁਪਏ ਲੈ ਲਏ ਤੇ ਉਸ ਨੂੰ ਮੌਕਾ ਤੇ ਹੀ ਡਰਾ ਧਮਕਾ ਕੇ ਭਜਾ ਦਿੱਤਾ।

ਮੁਕਦਮੇ ਵਿਚ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਖ ਵੱਖ ਬਰਾਮਦਗੀ  ਕੀਤੀ ਗਈ ਹੈ, ਜਿਸ ਵਿੱਚ 1 ਲੱਖ 85 ਹਜ਼ਾਰ ਰੁਪਏ, ਇੱਕ ਅਲਟੋ ਕਾਰ ਪੀ.ਬੀ. 11 ਏ.ਐਲ. 8555, 1 ਰਿਵਾਲਵਰ 32 ਬੋਰ, ਸਮੇਤ 2 ਰੌਂਦ 32 ਬੋਰ, 1 ਰਾਈਫ਼ਲ 12 ਬੋਰਡ, ਇੱਕ ਮੋਟਰਸਾਈਕਲ ਸੀ.ਡੀ. ਡੀਲੱਕਸ ਨੰਬਰ ਪੀ.ਬੀ. 03 ਬੀ.ਈ. 5174 ਸ਼ਾਮਿਲ ਹਨ। ਦੋਸ਼ੀਆਂ ਖਿਲਾਫ ਮੁਕੱਦਮਾ ਅਸਲਾ ਐਕਟ ਤਹਿਤ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਣਯੌਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੌਰ ਪੁਛਗਿੱਛ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD