Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

6 ਸਤੰਬਰ ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਕਰਵਾਈਆਂ ਜਾਣੀਆਂ ਬਲਾਕ ਪੱਧਰੀ ਖੇਡਾਂ- ਡਾ. ਸੇਨੂ ਦੁੱਗਲ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਖੇਡਾਂ ਦੀਆਂ ਤਿਆਰੀਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼

DC Fazilka, Senu Duggal, Fazilka, Deputy Commissioner Fazilka

5 Dariya News

5 Dariya News

5 Dariya News

ਫਾਜ਼ਿਲਕਾ , 24 Aug 2023

Last updated on: Aug 24, 2023, 00:00 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਸੂਬੇ ਦੇ ਨੋਜਵਾਨਾਂ ਨੂੰ ਖੇਡਾਂ ਖੇਡਣ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ ਜਿਸ ਵਿਚ ਨੋਜਵਾਨਾ ਵੱਲੋਂ ਕਾਫੀ ਗਿਣਤੀ ਵਿਚ ਭਾਗ ਲਿਆ ਗਿਆ ਤੇ ਇਹ ਖੇਡਾਂ ਕਾਫੀ ਸਫਲਤਾਪੂਰਵਕ ਰਹੀਆਂ ਸਨ ਜਿਸ ਸਦਕਾ ਹੁਣ ਇਸਦਾ ਦੂਸਰਾ ਫੇਸ ਕਰਵਾਇਆ ਜਾ ਰਿਹਾ ਹੈ। 

ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਕਰਵਾਈਆਂ ਜਾ ਰਹੀਆਂ ਹਨ ਜਿਸ ਤਹਿਤ ਬਲਾਕ ਪੱਧਰੀ  ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀ 28 ਅਗਸਤ 2023 ਤੱਕ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿਖੇ ਕਰਵਾਈਆਂ ਜਾਣ ਵਾਲੀਆਂ ਖੇਡਾਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਫਾਜਿਲਕਾ ਅਤੇ ਖੇਡ ਵਿਭਾਗ ਵੱਲੋਂ 6 ਸਤੰਬਰ 2023 ਤੋਂ 10 ਸਤੰਬਰ 2023 ਤੱਕ ਜ਼ਿਲ੍ਹਾ ਫਾਜ਼ਿਲਕਾ ਦੇ ਵੱਖ-ਵੱਖ ਬਲਾਕਾਂ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ। 

ਉਨ੍ਹਾਂ ਕਿਹਾ ਕਿ ਬਲਾਕ ਫਾਜਿਲਕਾ (ਖੇਡ ਸਟੇਡੀਅਮ ਫਾਜਿਲਕਾ), ਬਲਾਕ ਜਲਾਲਾਬਾਦ (ਪੱ) (ਖੇਡ ਸਟੇਡੀਅਮ ਜਲਾਲਾਬਾਦ), ਬਲਾਕ ਅਰਨੀਵਾਲਾ (ਡੱਬਵਾਲੀ ਕਲਾਂ), ਬਲਾਕ ਅਬੋਹਰ (ਪਿੰਡ ਬਹਾਵਵਾਲਾ) ਅਤੇ ਬਲਾਕ ਖੂਈਆਂ-ਸਰਵਰ (ਵਰਿਆਮ-ਖੇੜਾ) ਵਿਖੇ ਖੇਡਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਲਈ ਸ਼ਲਾਘਾਯੋਗ ਉਪਰਾਲਾ ਕਰਦਿਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੋਜਵਾਨ ਪੀੜ੍ਹੀ ਆਪਣੇ ਆਪ ਨੂੰ ਤੰਦਰੁਸਤ ਰੱਖਣ ਅਤੇ ਚੰਗੇ ਰਸਤਿਆਂ ਵੱਲ ਚੱਲਣ।

ਡਿਪਟੀ ਕਮਿਸ਼ਨਰ ਨੇ ਖੇਡਾਂ ਦੀਆਂ ਤਿਆਰੀਆਂ ਨੂੰ ਲੈ ਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ‘ਖੇਡਾਂ ਵਤਨ ਪੰਜਾਬ ਦੀਆਂ‘ ਸੀਜ਼ਨ-2 ਨੂੰ ਸਫ਼ਲ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਕਿਸੇ ਵੀ ਖਿਡਾਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਖਾਣ-ਪੀਣ, ਦਰਸ਼ਕਾਂ ਦੀ ਆਮਦ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ, ਪਖਾਨੇ ਅਤੇ ਹੋਰ ਸਾਰੇ ਹੀ ਲੋੜੀਂਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ।

ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਲਈ ਖਿਡਾਰੀ ਰਜਿਸਟ੍ਰੇਸ਼ਨ ਲਈ ਦਿੱਤੇ ਗਏ ਲਿੰਕ www.khendanwatanpunjabdia.com ਤੇ ਰਜਿਸਟਰ ਕਰਨ ਅਤੇ ਆਪਣੇ ਭਵਿੱਖ ਨੂੰ ਖੇਡਾਂ ਨਾਲ ਜੋੜਦਿਆਂ ਸੁਨਿਹਰੀ ਬਣਾਉਣ। ਉਨ੍ਹਾਂ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਤਾਂ ਜੋ ਖਿਡਾਰੀ ਆਪਣੇ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ,, ਐਸ.ਪੀ. ਮੋਹਨ ਲਾਲ, ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਸਿੰਘ ਬੱਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਸੇਠੀ, ਨਗਰ ਕੌਂਸਲ ਤੋਂ ਜਗਦੀਪ ਅਰੋੜਾ, ਖੇਡ ਵਿਭਾਗ ਤੋਂ ਜਤਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD