Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਸ਼ਾ ਵਿਭਾਗ ਫ਼ਾਜ਼ਿਲਕਾ ਵੱਲੋਂ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ

Language Department Punjab, Punjabi Bhasha Vibhag, Bhasha Vibhag, Punjabi Bhasha Vibhag Fazilka

Web Admin

Web Admin

5 Dariya News

ਫਾਜ਼ਿਲਕਾ , 24 Aug 2023

Last updated on: Aug 24, 2023, 00:00 IST

ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕੀਤਾ ਗਿਆ । ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਲੱਗਭੱਗ 216 ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਡਾ.ਸੁਖਵੀਰ ਸਿੰਘ  ਬੱਲ ਨੇ ਸ਼ਿਰਕਤ ਕੀਤੀ ਅਤੇ  ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ।  ਡਾ.ਬੱਲ ਨੇ ਭਾਸ਼ਾ  ਵਿਭਾਗ  ਫ਼ਾਜ਼ਿਲਕਾ  ਵੱਲੋਂ  ਵਿਦਿਆਰਥੀਆਂ  ਦੇ ਸਰਵ ਪੱਖੀ ਵਿਕਾਸ  ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।

ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਾਜ਼ਿਲਕਾ ਭੁਪਿੰਦਰ ਉਤਰੇਜਾ ਨੇ ਦੱਸਿਆ ਕਿ ਮਿਡਲ, ਸੀ. ਸੈਕੰਡਰੀ ਅਤੇ ਕਾਲਜ ਪੱਧਰ ਦੇ  ਤਿੰਨ ਵਰਗਾਂ ਦੇ ਇਹਨਾਂ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ  ਇਨਾਮ, ਵਿਭਾਗੀ ਕਿਤਾਬਾਂ, ਸਰਟੀਫਿਕੇਟ ਅਤੇ ਸੀਲਡ ਨਾਲ ਸਨਮਾਨਿਤ ਕੀਤਾ । ਇਸ ਮੌਕੇ ਵਿਸ਼ੇਸ਼ ਮਹਿਮਾਨ ਡਾ.ਪ੍ਰਦੀਪ ਕੁਮਾਰ ਪ੍ਰਿੰਸੀਪਲ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਸਨ।  

ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਕਾਰਗੁਜ਼ਾਰੀ ਲਈ ਪ੍ਰਿੰਸੀਪਲ ਮਨਦੀਪ ਸਿੰਘ ਥਿੰਦ ਸ. ਸ.ਸ.ਸ.ਸ ਚੱਕ ਮੋਚਣ ਵਾਲਾ ਅਤੇ ਸ਼੍ਰੀ ਸਿਰੀ ਰਾਮ ਸਈਅਦ ਵਾਲਾ ਮੁੱਖ ਅਧਿਆਪਕ ਸ ਹ. ਸ . ਢੀੰਗਾ ਵਾਲੀ ਨੂੰ ਵਿਸ਼ੇਸ਼ ਪ੍ਰਾਪਤੀ ਸਨਮਾਨ- 2023 ਨਾਲ ਸਨਮਾਨਿਤ ਕੀਤਾ ਗਿਆ। ਪਰਮਿੰਦਰ ਸਿੰਘ ਖੋਜ ਅਫ਼ਸਰ ਵੱਲੋਂ ਸਭ ਹਾਜਰੀਨ ਦਾ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਅਤੇ ਇਨਾਮ ਵੰਡ ਸਮਾਰੋਹ  ਵਿੱਚ ਪਹੁੰਚਣ 'ਤੇ ਧੰਨਵਾਦ ਕੀਤਾ ਗਿਆ।

ਇਹਨਾਂ ਮੁਕਾਬਲਿਆਂ ਵਿੱਚ ਵਿਸ਼ੇਸ਼ ਦੀ ਭੂਮਿਕਾ ਨਿਭਾਉਣ ਲਈ ਸੁਰਿੰਦਰ ਕੁਮਾਰ ਕੰਬੋਜ, ਗੁਰਛਿੰਦਰ ਸਿੰਘ, ਸੁਨੀਲ ਵਰਮਾ, ਵਨੀਤਾ ਕਟਾਰੀਆ ,ਸੁਖਵਿੰਦਰ ਸਿੰਘ, ਵਿਕਾਸ ਕੰਬੋਜ ਨੂੰ ਸਨਮਾਨਿਤ ਕੀਤਾ ਗਿਆ। ਇਸ ਕੁਇਜ਼ ਮੁਕਾਬਲੇ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ:ਰਾਮ ਸਿੰਘ, ਪ੍ਰੋ. ਸਮਸ਼ੇਰ ਸਿੰਘ ਤੇ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਯੋਗਦਾਨ ਰਿਹਾ।

ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮਿਡਲ ਪੱਧਰ ਦੇ ਮੁਕਾਬਲਿਆਂ ਵਿਚ ਹੁਸਨਦੀਪ ਨੇ ਪਹਿਲਾ, ਕਮਨਪ੍ਰੀਤ ਕੌਰ ਨੇ ਦੂਜਾ ਅਤੇ ਰੋਹਿਤ ਕੁਮਾਰ ਨੇ ਤੀਸਰਾ ਸਥਾਨ ਹਾਸਲ ਕੀਤਾ। ਸੀਨੀਅਰ ਸੈਕੰਡਰੀ ਸਕੁਲ ਪੱਧਰ ਦੇ ਮੁਕਾਬਲਿਆਂ ਵਿਚ ਅਲੀਸ਼ਾ ਨੇ ਪਹਿਲਾ, ਸੁਖਜਿੰਦਰ ਸਿੰਘ ਨੇ ਦੂਜਾ ਅਤੇ ਖੁਸ਼ਬੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

ਕਾਲਜ ਪੱਧਰ ਦੇ ਮੁਕਾਬਲਿਆਂ ਵਿਚ ਆਰਜੂ ਕੰਬੋਜ ਨੇ ਪਹਿਲਾ, ਨਿਸ਼ੂ ਰਾਣੀ ਨੇ ਦੂਸਰਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD