Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ

ਸਾਰੇ ਵਰਗਾਂ ਦੀਆਂ ਪਹਿਲੀਆਂ ਪੁਜੀਸ਼ਨਾਂ 'ਤੇ ਕੁੜੀਆਂ ਕਾਬਜ਼

Language Department Punjab, Punjabi Bhasha Vibhag, Bhasha Vibhag, Punjabi Bhasha Vibhag Barnala

Web Admin

Web Admin

5 Dariya News

ਬਰਨਾਲਾ , 24 Aug 2023

Last updated on: Aug 24, 2023, 00:00 IST

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਕਰਵਾਏ ਜ਼ਿਲ੍ਹਾ ਪੱਧਰੀ ਲਿਖਤੀ ਕੁਇਜ਼ ਮੁਕਾਬਲਿਆਂ 'ਚ ਕੁੜੀਆਂ ਵੱਲੋਂ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਗਈਆਂ। ਮੁਕਾਬਲੇ ਦੇ ਤਿੰਨੇ ਵਰਗਾਂ 'ਚ ਕੁੜੀਆਂ ਦੀ ਸਰਦਾਰੀ ਰਹੀ।

ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਖਾਤਿਰ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਵਿਖੇ ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਅਗਵਾਈ ਹੇਠ ਕਰਵਾਏ ਗਏ। 

ਮੁਕਾਬਲਿਆਂ 'ਚ ਜ਼ਿਲ੍ਹੇ ਭਰ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਬਰਜਿੰਦਰਪਾਲ ਸਿੰਘ ਨੈਸ਼ਨਲ ਅਵਾਰਡੀ ਵੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ।

ਤਿੰਨ ਵਰਗਾਂ 'ਚ ਕਰਵਾਏ ਮੁਕਾਬਲਿਆਂ ਵਿੱਚੋਂ ਪਹਿਲੇ ਵਰਗ ਵਿੱਚ ਅੱਠਵੀਂ ਜਮਾਤ ਤੱਕ ਦੇ 61 ਵਿਦਿਆਰਥੀਆਂ ਨੇ ਭਾਗ ਲਿਆ,ਦੂਜੇ ਵਰਗ ਵਿੱਚ ਨੌਵੀਂ ਤੋਂ ਬਾਰਵੀਂ ਜਮਾਤਾਂ ਤੱਕ ਦੇ 62 ਵਿਦਿਆਰਥੀਆਂ ਨੇ ਭਾਗ ਲਿਆ ਜਦਕਿ ਤੀਜੇ ਵਰਗ ਵਿੱਚ ਕਾਲਜਾਂ ਦੇ ਬੀ.ਏ,ਬੀ.ਐੱਸ.ਸੀ, ਬੀ.ਕੌਮ ਅਤੇ ਬੀ.ਸੀ.ਏ ਜਮਾਤਾਂ ਦੇ 6 ਵਿਦਿਆਰਥੀਆਂ ਨੇ ਭਾਗ ਲਿਆ। ਇੱਕ ਘੰਟੇ ਦੇ ਲਿਖਤੀ ਕੁਇਜ਼ ਮੁਕਾਬਲੇ 'ਚ 100 ਪ੍ਰਸ਼ਨ ਪੁੱਛੇ ਗਏ। ਓ.ਐੱਮ.ਆਰ ਸ਼ੀਟਾਂ ਦੇ ਮੁਲਾਂਕਣ ਉਪਰੰਤ ਪਹਿਲੇ ਵਰਗ ਵਿੱਚੋਂ ਸਰਕਾਰੀ ਮਿਡਲ ਸਕੂਲ ਗੁੰਮਟੀ ਦੀ ਵਿਦਿਆਰਥਣ ਤਨਵੀਰ ਪਹਿਲੇ,ਸਰਕਾਰੀ ਹਾਈ ਸਕੂਲ ਦਰਾਜ ਦੀ ਵਿਦਿਆਰਥਣ ਗੁਨੀਤ ਸ਼ਰਮਾ ਦੂਜੇ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦੀ ਵਿਦਿਆਰਥਣ ਸੁਖਦੀਪ ਕੌਰ ਤੀਜੇ ਸਥਾਨ 'ਤੇ ਰਹੀ।

ਦੂਜੇ ਵਰਗ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦੀ ਵਿਦਿਆਰਥਣ ਮਨਪ੍ਰੀਤ ਕੌਰ ਪਹਿਲੇ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਨਗੜ੍ਹ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਦੂਜੇ ਅਤੇ ਸਰਕਾਰੀ ਹਾਈ ਸਕੂਲ ਭੋਤਨਾ ਦੀ ਵਿਦਿਆਰਥਣ ਮਨਦੀਪ ਕੌਰ ਤੀਜੇ ਸਥਾਨ 'ਤੇ ਰਹੀ।ਇਸੇ ਤਰ੍ਹਾਂ ਤੀਜੇ ਵਰਗ ਵਿੱਚੋਂ ਐੱਸ.ਡੀ ਕਾਲਜ ਬਰਨਾਲਾ ਦੀ ਵਿਦਿਆਰਥਣ ਨਿਕਿਤਾ ਪਹਿਲੇ,ਐੱਸ.ਡੀ ਕਾਲਜ ਬਰਨਾਲਾ ਦੀ ਹੀ ਵਿਦਿਆਰਥਣ ਵੰਸ਼ਿਕਾ ਦੂਜੇ ਅਤੇ ਯੂਨੀਵਰਸਿਟੀ ਕਾਲਜ ਢਿੱਲਵਾਂ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਤੀਜੇ ਸਥਾਨ 'ਤੇ ਰਹੀ।

ਹਰ ਵਰਗ ਵਿੱਚੋਂ ਪਹਿਲਾ,ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000, 750 ਅਤੇ 500 ਰੁਪਏ ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀ ਰਹਿ ਚੁੱਕੇ ਰਮੇਸ਼ ਗਰਗ ਰੀਜ਼ਨਲ ਮੈਨੇਜਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ।

ਮੁਕਾਬਲਿਆਂ ਦੇ ਪ੍ਰਬੰਧਾਂ ਵਿੱਚ ਹਰਦੀਪ ਕੁਮਾਰ,ਜਗਤਾਰ ਸਿੰਘ,ਕੁਲਦੀਪ ਸਿੰਘ ਲੈਕਚਰਾਰ,ਬਲਜੀਤ ਸਿੰਘ,ਗੁਰਵੀਰ ਸਿੰਘ,ਹਰਬਚਨ ਸਿੰਘ,ਰਘਵੀਰ ਚੰਦ,ਬਿਕਰਮਜੀਤ ਸਿੰਘ,ਅਮਨਜੋਤ ਕੌਰ,ਹਰਪ੍ਰੀਤ ਕੌਰ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸੀਨੀਅਰ ਸਹਾਇਕ ਸਰਬਜੀਤ ਕੌਰ, ਕਰਮਚਾਰੀ ਗੋਬਿੰਦ ਸਿੰਘ ਅਤੇ ਜਸਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD