Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮਾਨਸਾ ਪੁਲਿਸ ਲਗਾਤਾਰ ਕਾਰਜਸ਼ੀਲ-ਜ਼ਿਲ੍ਹਾ ਪੁਲਿਸ ਮੁਖੀ

29 ਕੁਇੰਟਲ ਭੁੱਕੀ ਡੋਡਾ ਚੂਰਾ ਪੋਸਤ ਸਮੇਤ ਆਈਸਰ ਕੈਂਟਰ ਬਰਾਮਦ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 24 Aug 2023

Last updated on: Aug 24, 2023, 00:00 IST

ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਾਨਕ ਸਿੰਘ, ਆਈ.ਪੀ.ਐਸ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ।

ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਬਾਲ ਕ੍ਰਿਸਨ ਪੀ.ਪੀ.ਐਸ ਐਸ.ਪੀ(ਡੀ) ਮਾਨਸਾ, ਸ੍ਰੀ ਮਨਜੀਤ ਸਿੰਘ ਪੀ.ਪੀ.ਐਸ ਡੀ.ਐਸ.ਪੀ (ਸ:ਡ) ਬੁਢਲਾਡਾ ਦੀ ਨਿਗਰਾਨੀ ਹੇਠ ਐਸ.ਆਈ. ਸੁਖਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮਾਨਸਾ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਮਾਨਸਾ ਦੇ ਐਸ.ਆਈ ਅਮਰੀਕ ਸਿੰਘ 157/ਮਾਨਸਾ, ਏ.ਐਸ.ਆਈ. ਅਮਰੀਕ ਸਿੰਘ 31/ਮਾਨਸਾ, ਏ.ਐਸ.ਆਈ. ਗੁਰਮੀਤ ਸਿੰਘ 1689/ਬੀ.ਟੀ.ਆਈ., ਹੋਲਦਾਰ ਸੁਰਿੰਦਰਪਾਲ ਸਿੰਘ 962/ਮਾਨਸਾ,ਸੀਨੀਅਰ ਸਿਪਾਹੀ ਅਮਰਜੀਤ ਸਿੰਘ 1265/ਮਾਨਸਾ,ਸੀਨੀਅਰ ਸਿਪਾਹੀ ਮਨਜੀਤ ਸਿੰਘ 1435/ਮਾਨਸਾ,ਸਿਪਾਹੀ ਰਮਨਦੀਪ ਸਿੰਘ 1589/ਮਾਨਸਾ,ਸਿਪਾਹੀ ਗੁਰਵਿੰਦਰ ਸਿੰਘ 587/ਮਾਨਸਾ ਅਤੇ ਪੀ.ਐਚ.ਜੀ. ਬਿੰਦਰਪਾਲ ਸਿੰਘ 10801 ਪੁਲਿਸ ਪਾਰਟੀ ਵੱਲੋਂ ਬੁਢਲਾਡਾ-ਸੁਨਾਮ ਰੋਡ ਪਰ ਪਿੰਡ ਦੋਦੜਾ ਤੋਂ ਭਾਦੜਾ ਨੂੰ ਜਾਦੀ ਸੜਕ ਪਰ ਦੋਦੜਾ ਭਾਦੜਾ ਦੀ ਹੱਦ ਦੇ ਨੇੜੇ ਬਾਹੱਦ ਪਿੰਡ ਦੋਦੜਾ ਪੋਲਟਰੀ ਫਾਰਮ ਕੋਲ ਨਾਕਾਬੰਦੀ ਕੀਤੀ ਹੋਈ ਸੀ। 

ਇਸੇ ਦੌਰਾਨ ਇੱਕ ਆਈਸਰ ਕੈਂਟਰ ਰੰਗ ਲਾਲ ਨੰਬਰ ਐਮ.ਪੀ.-09-ਜੀ.ਐਫ-2951 ਜਿਸ ਵਿੱਚ ਤਿੰਨ ਮੋਨੇ ਨੌਜਵਾਨ ਸਵਾਰ ਸਨ ਆਉਦਾ ਦਿਖਾਈ ਦਿੱਤਾ, ਜਿਸ ’ਤੇ ਕਾਲੇ ਰੰਗ ਦੀ ਤਰਪਾਲ ਪਾਈ ਹੋਈ ਅਤੇ ਰੱਸੇ ਨਾਲ ਬੰਨ੍ਹੀ ਹੋਈ ਸੀ।ਜਿਸਨੂੰ ਹੱਥ ਦੇ ਕਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕੈਂਟਰ ਡਰਾਇਵਰ ਸਮੇਤ ਕੈਬਨ ਵਿੱਚ ਬੈਠੇ ਵਿਅਕਤੀ ਘਬਰਾ ਗਏ ਤੇ ਕੈਂਟਰ ਇੱਕਦਮ ਰੋਕ ਕੇ ਆਪੋ ਆਪਣੀਆਂ ਤਾਕੀਆ ਖੋਲ੍ਹ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਦੇ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਤਿੰਨ ਨੌਜਵਾਨਾਂ ਦਾ ਵਾਰੋ-ਵਾਰੀ ਨਾਮ ਪਤਾ ਪੁੱਛਿਆ ਜਿੰਨ੍ਹਾਂ ਨੇ ਕ੍ਰਮਵਾਰ ਆਪਣਾ ਨਾਮ ਨਾਗੇਸ ,ਵਿਨੋਦ ਅਤੇ ਦਾਰਾ ਸਿੰਘ ਦੱਸਿਆ ਜਿੰਨ੍ਹਾਂ ਦੇ ਕਬਜਾ ਵਿਚਲੇ ਆਈਸਰ ਕੈਂਟਰ ਨੰਬਰ ਐਮ.ਪੀ.-09-ਜੀ.ਐਫ-2951 ਦੀ ਕਾਨੂੰਨ ਅਨੁਸਾਰ ਤਲਾਸ਼ੀ ਕਰਨ ’ਤੇ ਕੈਂਟਰ ਵਿੱਚੋਂ ਕੁੱਲ 145 ਗੱਟੇ ਪਲਾਸਟਿਕ ਰੰਗ ਕਾਲਾ ਭੁੱਕੀ ਡੋਡਾ ਚੂਰਾ ਪੋਸਤ ਬਰਾਮਦ ਹੋਏ।

ਉਨ੍ਹਾਂ ਦੱਸਿਆ ਕਿ ਵਜਨ ਕਰਨ ’ਤੇ ਹਰੇਕ ਗੱਟਾ 20/20 ਕਿਲੋਗ੍ਰਾਮ ਭੁੱਕੀ ਡੋਡਾ ਚੂਰਾ ਪੋਸਤ ਦਾ ਹੋਇਆ। ਜਿਸ ’ਤੇ ਕੁੱਲ 29 ਕੁਇੰਟਲ ਭੁੱਕੀ ਡੋਡਾ ਚੂਰਾ ਪੋਸਤ ਬਰਾਮਦ ਹੋਇਆ। ਉਹਨਾਂ ਵਿਰੁੱਧ ਮੁਕੱਦਮਾ ਨੰਬਰ 67 ਮਿਤੀ 23-08-23 ਅ/ਧ 15ਸੀ,25/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਬੁਢਲਾਡਾ ਦਰਜ ਰਜਿਸਟਰ ਕਰਵਾ ਕੇ ਆਈਸਰ ਕੈਂਟਰ ਸਮੇਤ ਭੁੱਕੀ ਡੋਡਾ ਚੂਰਾ ਪੋਸਤ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। 

ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ। ਸੀਨੀਅਰ ਪੁਲਿਸ ਕਪਤਾਨ ਨੇ ਕਿਹਾ ਕਿ ਕਥਿੱਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿੰਨ੍ਹਾਂ ਪਾਸੋਂ ਨਸ਼ੇ ਦੇ ਸੁਦਾਗਰਾਂ ਬਾਰੇ ਹੋਰ ਵੀ ਅਹਿਮ ਸੁਰਾਗ ਲਗਣ ਦੀ ਸੰਭਾਵਨਾ ਹੈ। 

ਉਨ੍ਹਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਇਸੇ ਤਰ੍ਹਾਂ ਹੀ ਕਾਰਵਾਈ ਜਾਰੀ ਰਹੇਗੀ।

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD