Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਪੰਜਾਬ ਭਰ ਦੇ ਸਕੂਲਾਂ ਵਿੱਚ ਮਸ਼ੀਨੀ ਢੰਗ ਨਾਲ ਛੁੱਟੀਆਂ ਕਰਨਾ ਗ਼ੈਰ ਵਾਜਬ : ਡੀਟੀਐੱਫ

Sangrur, Democratic Teachers Front Punjab, Vikram Dev Singh

Web Admin

Web Admin

5 Dariya News

ਸੰਗਰੂਰ , 24 Aug 2023

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਪੰਜਾਬ ਸਰਕਾਰ ਵੱਲੋਂ ਨਾਲ ਪੰਜਾਬ ਭਰ ਦੇ ਸਕੂਲਾਂ ਵਿੱਚ ਤਰਕਸੰਗਤ ਤਰੀਕੇ ਦੀ ਬਜਾਏ ਮਸ਼ੀਨੀ ਢੰਗ ਨਾਲ ਅਚਾਨਕ ਛੁੱਟੀਆਂ ਕੀਤੇ ਜਾਣ ਨੂੰ ਅਣਉਚਿਤ ਦੱਸਦਿਆਂ ਮੰਗ ਕੀਤੀ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਸਕੂਲਾਂ ਨੂੰ ਛੁੱਟੀਆਂ ਕਰਨ ਦੇ ਅਧਿਕਾਰ ਜ਼ਿਲ੍ਹਾ ਅਧਿਕਾਰੀਆਂ ਨੂੰ ਸੌਂਪੇ ਜਾਣੇ ਚਾਹੀਦੇ ਹਨ। 

ਉਨ੍ਹਾਂ ਕਿਹਾ ਕਿ ਕੁਝ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਸਕੂਲ ਚਾਰ ਦਿਨ ਲਈ ਬੰਦ ਕਰ ਦਿੱਤੇ ਗਏ ਹਨ, ਜਦਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਦੇ ਖੇਤਰ ਅਜਿਹੇ ਵੀ ਹਨ ਜੋ ਸੋਕੇ ਦੀ ਮਾਰ ਝੱਲ ਰਹੇ ਹਨ ਅਤੇ ਮੀਂਹ ਨੂੰ ਉਡੀਕ ਰਹੇ ਹਨ। ਅਜਿਹੇ ਖੇਤਰਾਂ ਵਿਚਲੇ ਸਕੂਲਾਂ ਨੂੰ ਛੁੱਟੀਆਂ ਕਰਨਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੋ ਸਕਦਾ। ਇਸੇ ਤਰ੍ਹਾਂ ਹੜ੍ਹਾਂ ਦੇ ਡਰ ਦਾ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ ਛੁੱਟੀਆਂ ਕੀਤੀਆਂ ਗਈਆਂ ਸਨ। 

ਇੰਨ੍ਹਾਂ ਖੇਤਰਾਂ ਦੇ ਵਿਦਿਆਰਥੀਆਂ ਦੇ ਮਾਪੇ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਤੀ ਮਸ਼ੀਨੀ ਪਹੁੰਚ ਕਾਰਨ ਚਿੰਤਾ ਵਿੱਚ ਹਨ। ਡੀ ਟੀ ਐੱਫ ਦੇ ਆਗੂਆਂ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਰਘਵੀਰ ਭਵਾਨੀਗੜ੍ਹ, ਜਸਵਿੰਦਰ ਔਜਲਾ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਪਵਨ ਕੁਮਾਰ ਮੁਕਤਸਰ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਵੱਲੋਂ ਕੁਝ ਹਿੱਸਿਆਂ ਵਿੱਚ ਆਪਣੀ ਵਾਹਵਾਹੀ ਕਰਾਉਣ ਦੇ ਚੱਕਰ ਵਿੱਚ ਪੂਰੇ ਪੰਜਾਬ ਦੀ ਜ਼ਮੀਨੀ ਹਕੀਕਤਾਂ ਜਾਣੇ ਬਿਨਾਂ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਭਰ ਦੇ ਵਿਦਿਆਰਥੀਆਂ ਦੀ ਸਿੱਖਿਆ ਪ੍ਰਤੀ ਕਿੰਨੇ ਕੁ ਚਿੰਤਨਸ਼ੀਲ ਹਨ। 

ਉਨ੍ਹਾਂ ਕਿਹਾ ਕਿ ਇੰਨ੍ਹਾਂ ਛੁੱਟੀਆਂ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਰਜਿਸਟ੍ਰੇਸ਼ਨ ਅਤੇ ਕੰਟੀਨਿਊਏਸ਼ਨ ਦੇ ਕੰਮ ਲਈ ਅਧਿਆਪਕਾਂ ਨੂੰ ਘੱਟ ਦਿਨ ਮਿਲਣਗੇ ਜਿੰਨ੍ਹਾਂ ਵਿੱਚ ਵਾਧਾ ਕੀਤੇ ਜਾਣ ਦੀ ਲੋੜ ਹੈ। ਇਸੇ ਤਰ੍ਹਾਂ ਛੁੱਟੀਆਂ ਕਰਨ ਵਾਲੇ ਦਿਨ ਹੀ ਸਤੰਬਰ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਕਰਨਾ ਵੀ ਸਿੱਖਿਆ ਵਿਭਾਗ ਦੀ ਯੋਜਨਾਬੰਦੀ ਦੀ ਘਾਟ ਦਾ ਹੀ ਸਬੂਤ ਹੈ। ਆਗੂਆਂ ਨੇ ਮੰਗ ਕੀਤੀ ਕਿ ਸਿੱਖਿਆ ਵਿਭਾਗ ਆਪਣੇ ਗੈਰ ਯੋਜਨਾਬੱਧ ਢੰਗ ਤਰੀਕਿਆਂ ਵਿੱਚ ਲੋੜੀਂਦੀਆਂ ਤਬਦੀਲੀਆਂ ਕਰੇ ਤਾਂ ਜੋ ਸਿੱਖਿਆ ਦੇ ਪੱਧਰਾਂ ਵਿੱਚ ਗੁਣਾਤਮਕ ਸੁਧਾਰ ਹੋ ਸਕੇ।

 

Tags: Sangrur , Democratic Teachers Front Punjab , Vikram Dev Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD